Teji Kahlon: ਪੰਜਾਬੀ ਗਾਇਕ ਤੇਜੀ ਕਾਹਲੋਂ ’ਤੇ ਗੋਲੀਬਾਰੀ

Teji Kahlon
Teji Kahlon: ਪੰਜਾਬੀ ਗਾਇਕ ਤੇਜੀ ਕਾਹਲੋਂ ’ਤੇ ਗੋਲੀਬਾਰੀ

ਪੇਟ ’ਚ ਲੱਗੀ ਹੈ ਗੋਲੀ | Teji Kahlon

Teji Kahlon: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪ੍ਰਸਿੱਧ ਪੰਜਾਬੀ ਗਾਇਕ ਤੇਜੀ ਕਾਹਲੋਂ ਨੂੰ ਗੈਂਗਸਟਰ ਰੋਹਿਤ ਗੋਦਾਰਾ ਨੇ ਕੈਨੇਡਾ ’ਚ ਗੋਲੀ ਮਾਰ ਦਿੱਤੀ ਹੈ। ਇਸ ਗੈਂਗ ਨੇ ਇੱਕ ਕਥਿਤ ਪੋਸਟ ਸਾਂਝੀ ਕਰਕੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਗਾਇਕ ਦੇ ਪੇਟ ’ਚ ਗੋਲੀ ਲੱਗਣ ਦਾ ਦਾਅਵਾ ਕੀਤਾ ਗਿਆ ਹੈ। ਗੈਂਗ ਨਾਲ ਜੁੜੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਸ਼ੇਅਰ ਕੀਤੀਆਂ ਗਈਆਂ ਪੋਸਟਾਂ ’ਚ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਦੇ ਗੈਂਗ ਨੇ ਹਾਲ ਹੀ ਵਿੱਚ ਹੋਈ ਗੋਲੀਬਾਰੀ ਨੂੰ ਅੰਜਾਮ ਦਿੱਤਾ ਹੈ। ਰਿਪੋਰਟਾਂ ਅਨੁਸਾਰ, ਗੋਲੀਬਾਰੀ ਪੰਜਾਬੀ ਗਾਇਕ ਤੇਜੀ ਕਾਹਲੋਂ ’ਤੇ ਕੀਤੀ ਗਈ ਸੀ। ਉਸ ’ਤੇ ਕਈ ਗੋਲੀਆਂ ਚਲਾਈਆਂ ਗਈਆਂ ਸਨ, ਹਾਲਾਂਕਿ ਉਹ ਵਾਲ-ਵਾਲ ਬਚ ਗਿਆ। ਗੋਦਾਰਾ ਗੈਂਗ ਦਾ ਦਾਅਵਾ ਹੈ ਕਿ ਤੇਜੀ ਕਾਹਲੋਂ ਨੂੰ ਗੋਲੀ ਮਾਰ ਦਿੱਤੀ ਗਈ ਸੀ। ਇਹ ਖ਼ਬਰ ਤੇਜ਼ੀ ਨਾਲ ਸੋਸ਼ਲ ਮੀਡੀਆ ’ਤੇ ਫੈਲ ਗਈ। Teji Kahlon

ਇਹ ਖਬਰ ਵੀ ਪੜ੍ਹੋ : Punjab Weather: ਪੰਜਾਬ ’ਚ ਕਦੋਂ ਵਧੇਗੀ ਠੰਢ, ਮੌਸਮ ਸਬੰਧੀ ਆ ਗਈ ਨਵੀਂ ਅਪਡੇਟ