ਨਹੀਂ ਰਹੇ ਮਸ਼ਹੂਰ ਪੰਜਾਬੀ ਸੂਫੀ ਗਾਇਕ ਵਿੱਕੀ ਬਾਦਸ਼ਾਹ

Punjabi, Sufi Singer, vicky badshah, dies

ਨਹੀਂ ਰਹੇ ਮਸ਼ਹੂਰ ਪੰਜਾਬੀ ਸੂਫੀ ਗਾਇਕ ਵਿੱਕੀ ਬਾਦਸ਼ਾਹ

ਲੁਧਿਆਣਾ (ਸੱਚ ਕਹੂੰ ਨਿਊਜ਼)। ਪ੍ਰਸਿੱਧ ਪੰਜਾਬੀ ਨੌਜਵਾਨ ਸੂਫ਼ੀ ਗਾਇਕ ਵਿੱਕੀ ਬਾਦਸ਼ਾਹ (vicky badshah) ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਮੈਟਰੋ ਨੇੜੇ ਜਲੰਧਰ ਬਾਈਪਾਸ ਜੀ.ਟੀ. ਰੋਡ ਦੇ ਰਹਿਣ ਵਾਲੇ ਸਨ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੋਸ਼ਲ ਮੀਡੀਆ ‘ਤੇ ਅੱਗ ਵਾਂਗ ਫੈਲ ਗਈ ਹੈ ਤੇ ਪੰਜਾਬੀ ਗਾਇਕਾਂ ਨੇ ਵੀ ਇਸ ‘ਤੇ ਡੂੰਘਾ ਦੁੱਖ ਜਤਾਇਆ ਹੈ। ਇਸ ਸਬੰਧੀ ਮਸ਼ਹੂਰ ਗਾਇਕ ਮਾਸਟਰ ਸਲੀਮ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਵਿੱਕੀ ਬਾਦਸ਼ਾਹ ਸੋਬਤੀ ਹਸਪਤਾਲ ‘ਚ ਇਲਾਜ ਅਧੀਨ ਸਨ ਅਤੇ ਉਥੇ ਹੀ ਉਨ੍ਹਾਂ ਦਾ ਦੇਹਾਂਤ ਹੋ ਗਿਆ। ਜਲੰਧਰ ਦੇ ਭੱਟੀਆਂ ‘ਚ ਰਹਿਣ ਵਾਲੇ ਵਿੱਕੀ ਬਾਦਸ਼ਾਹ ਦਾ ਇੱਕ ਪੁੱਤਰ ਅਤੇ 3 ਧੀਆਂ ਹਨ, ਜਿਨ੍ਹਾਂ ਵਿੱਚੋਂ ਇੱਕ ਧੀ ਉਨ੍ਹਾਂ ਨੇ ਗੋਦ ਲਈ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Vicky badshah

LEAVE A REPLY

Please enter your comment!
Please enter your name here