ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ ਨੂੰ ਮਿਲਿਆ ਮਜ਼ਦੂਰ-ਕਿਸਾਨ ਜਥੇਬੰਦੀਆਂ ਦਾ ਸਮਰਥਨ

Punjabi University
ਪਟਿਆਲਾ :  ਪੰਜਾਬੀ ਯੂਨੀਵਰਸਿਟੀ ਦੇ ਇੰਜੀਨੀਅਰਿੰਗ, ਮੈਨੇਜਮੈਂਟ , ਕੰਪਿਊਟਰ ਸਾਇੰਸ ਅਤੇ ਸਾਇੰਸ ਵਿਭਾਗਾਂ ਦੇ ਸਾਹਮਣੇ ਤੋਂ ਕੱਢੇ ਰੋਸ਼ ਮਾਰਚ ਦਾ ਦ੍ਰਿਸ਼।

ਲਗਾਤਾਰ ਪੰਜਵੇਂ ਦਿਨ ਵੀ ਅਧਿਆਪਕਾਂ, ਕਰਮਚਾਰੀਆਂ, ਪੈਨਸ਼ਨਰ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਕੀਤੀ ਸ਼ਮੂਲੀਅਤ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਚੱਲ ਰਹੇ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਅੱਜ ਮਜ਼ਦੂਰ ਅਤੇ ਕਿਸਾਨ ਯੂਨੀਅਨ ਨੇ ਮੋਰਚੇ ਦਾ ਸਮਰੱਥਨ ਕੀਤਾ ਅੱਜ ਲਗਾਤਾਰ ਪੰਜਵੇਂ ਦਿਨ ਵੀ ਪੰਜਾਬੀ ਯੂਨੀਵਰਸਿਟੀ ਵਿਚ ਚੱਲ ਰਹੇ ਦਿਨ-ਰਾਤ ਦੇ ਮੋਰਚੇ ਵਿੱਚ ਯੂਨੀਵਰਸਿਟੀ ਦੇ ਅਧਿਆਪਕਾਂ, ਕਰਮਚਾਰੀਆਂ, ਪੈਨਸ਼ਨਰ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। (Punjabi University )

ਅੱਜ ਦੇ ਪ੍ਰੋਗਰਾਮ ਵਿੱਚ ਇੰਜੀਨੀਅਰਿੰਗ, ਮੈਨੇਜਮੈਂਟ , ਕੰਪਿਊਟਰ ਸਾਇੰਸ ਅਤੇ ਸਾਇੰਸ ਵਿਭਾਗਾਂ ਦੇ ਵਿੱਚ ਵੱਡੀ ਗਿਣਤੀ ਵਿੱਚ ਮਾਰਚ ਕੱਢਿਆ ਗਿਆ ਸਰਕਾਰ ਖਿਲਾਫ ਰੋਹ ਭਰਪੂਰ ਨਾਲ ਪੂਰਾ ਕੈਂਪਸ ਗੂੰਜ ਉੱਠਿਆ ਮਾਰਚ ਉਪਰੰਤ ਮੇਨ ਗੇਟ ’ਤੇ ਲੱਗੇ ਮੋਰਚੇ ਵਿੱਚ ਰੈਲੀ ਕੀਤੀ ਗਈ ਅੱਜ ਦੇ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰਾਂ ਵੱਲੋਂ ਮੋਰਚੇ ਦੇ ਸਮਰੱਥਨ ਵਿੱਚ ਸ਼ਮੂਲੀਅਤ ਕੀਤੀ ਗਈ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਬਲਵਿੰਦਰ ਜਲੂਰ, ਆਲ ਇੰਡੀਆ ਕਿਸਾਨ ਸਭਾ ਦੇ ਆਗੂ ਧਰਮਪਾਲ ਸੀਲ, ਪੰਜਾਬ ਕਿਸਾਨ ਯੂਨੀਅਨ ਤੋਂ ਬਲਵੀਰ ਸਿੰਘ ਜਲੂਰ ਅਤੇ ਜਮੂਹਰੀ ਅਧਿਕਾਰ ਸਭਾ ਤੋਂ ਤਰਸੇਮ ਲਾਲ ਵੱਲੋਂ ਸੰਬੋਧਨ ਕੀਤਾ ਗਿਆ ਅਤੇ ਐਲਾਨ ਕੀਤਾ ਗਿਆ ਕਿ ਆਉਣ ਵਾਲੇ ਦਿਨਾਂ ਵਿੱਚ ਪੱਕੇ ਤੌਰ ’ਤੇ ਮੋਰਚੇ ਵਿੱਚ ਬੈਠਣਾ ਵੀ ਪਿਆ ਤਾਂ ਉਹ ਇੱਥੇ ਹਾਜ਼ਰ ਹੋਣਗੇ। (Punjabi University )

ਮੋਰਚੇ ਦੇ ਆਗੂਆਂ ਨੇ ਆਖਿਆ ਕਿ ਮੌਜੂਦਾ ਸਰਕਾਰ ਦੀ ਸਿੱਖਿਆ ਮਾਰੂ ਨੀਤੀ ਨੂੰ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਇਹ ਮੋਰਚਾ ਨਿਰੰਤਰ ਇਨ੍ਹਾਂ ਸਿੱਖਿਆ ਮਾਰੂ ਨੀਤੀਆਂ ਦੇ ਖਿਲਾਫ਼ ਉਨਾਂ ਚਿਰ ਲੜਦਾ ਰਹੇਗਾ ਜਿੰਨਾਂ ਚਿਰ ਪੰਜਾਬੀ ਯੂਨੀਵਰਸਿਟੀ ਦੇ ਡੇਢ ਸੌ ਕਰੋੜ ਰੁਪਏ ਦੇ ਕਰਜ਼ੇ ਦੀ ਮਾਫ਼ੀ ਅਤੇ ਘੱਟ ਤੋਂ ਘੱਟ ਤਿੰਨ ਸੌ ਸੱਠ ਕਰੋੜ ਰੁਪਏ ਦੀ ਸਲਾਨਾ ਗ੍ਰਾਂਟ ਜਾਰੀ ਨਹੀਂ ਕੀਤੀ ਜਾਂਦੀ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।