ਹਿਮਾਚਲ ’ਚ ਪੰਜਾਬੀ ਯੂਨੀਵਰਸਿਟੀ ਦੀਆਂ ਲੜਕੀਆਂ ਨੇ ਜਿੱਤੇ ਸੋਨ ਤਗ਼ਮੇ

ਨਾਰਥ ਜ਼ੋਨ ਇੰਟਰ-ਵਰਿਸਟੀ ਮੁਕਾਬਲਿਆਂ ਵਿੱਚ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਹਰਾਇਆ

ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਲੜਕੀਆਂ ਦੀ ਵਾਲੀਬਾਲ ਟੀਮ ਨੇ ਨਾਰਥ ਜ਼ੋਨ ਇੰਟਰ-ਵਰਿਸਟੀ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰ ਲਿਆ ਹੈ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬੀ ਯੂਨੀਵਰਸਿਟੀ ਤੋਂ ਇਸ ਟੀਮ ਦੀ ਕੋਚ ਰਚਨਾ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿਖੇ ਚਿਤਕਾਰਾ ਯੂਨੀਵਰਸਿਟੀ ਵਿੱਚ ਹੋਏ ਇਨ੍ਹਾਂ ਮੁਕਾਬਲਿਆਂ ਦੌਰਾਨ ਪੰਜਾਬੀ ਯੂਨੀਵਰਸਿਟੀ ਦੀ ਇਸ ਟੀਮ ਨੇ ਫ਼ਾਈਨਲ ਮੈਚ ਦੌਰਾਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਟੀਮ ਨੂੰ ਹਰਾ ਕੇ ਗੋਲਡ ਮੈਡਲ ਹਾਸਲ ਕੀਤਾ ਹੈ

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਟੀਮ ਇਨ੍ਹਾਂ ਮੁਕਾਬਲਿਆਂ ਵਿਚ ਤੀਜੇ ਸਥਾਨ ਉੱਤੇ ਰਹੀ ਉਨ੍ਹਾਂ ਇਸ ਟੀਮ ਦੀ ਕੈਪਟਨ ਸ਼ਵੇਤਾ ਸਮੇਤ ਸਾਰੀਆਂ ਖਿਡਾਰੀ ਲੜਕੀਆਂ ਦੀ ਖੇਡ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਇਨ੍ਹਾਂ ਖੇਡਾਂ ਵਿੱਚ ਪੰਜਾਬੀ ਯੂਨੀਵਰਸਿਟੀ ਨੂੰ ਚਾਂਦੀ ਤਗ਼ਮਾ ਹਾਸਲ ਹੋਇਆ ਸੀ ਅਤੇ ਇਸ ਟੀਮ ਨੇ ਇਸ ਅਰਸੇ ਦੌਰਾਨ ਮਿਹਨਤ ਕਰਕੇ ਆਪਣੀ ਖੇਡ ਵਿੱਚ ਹੋਰ ਸੁਧਾਰ ਕੀਤਾ ਅਤੇ ਇਸ ਵਾਰ ਸੋਨ ਤਗ਼ਮਾ ਹਾਸਲ ਕਰਨ ਵਿੱਚ ਸਫਲ ਰਹੀ ਉਨ੍ਹਾਂ ਦੱਸਿਆ ਕਿ ਇਸ ਉਪਰੰਤ ਕੇਰਲਾ ਵਿਖੇ ਹੋਣ ਵਾਲ਼ੇ ਆਲ ਇੰਡੀਆ ਇੰਟਰ-ਵਰਸਿਟੀ ਮੁਕਾਬਲਿਆਂ ਵਿੱਚ ਵੀ ਉਹਨਾਂ ਨੂੰ ਸੋਨ ਤਗ਼ਮਾ ਹਾਸਲ ਕਰਨ ਦੀ ਪੂਰਨ ਉਮੀਦ ਹੈ

ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਸ ਪ੍ਰਾਪਤੀ ਉੱਤੇ ਇਸ ਟੀਮ ਦੀਆਂ ਸਾਰੀਆਂ ਖਿਡਾਰੀ ਲੜਕੀਆਂ, ਉਨ੍ਹਾਂ ਦੀ ਕੋਚ ਅਤੇ ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਭਾਗ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਲੜਕੀਆਂ ਦੀਆਂ ਅਜਿਹੀਆਂ ਮਾਣਮੱਤੀਆਂ ਪ੍ਰਾਪਤੀਆਂ ਉੱਤੇ ਖੁਸ਼ੀ ਅਤੇ ਮਾਣ ਦੁੱਗਣੇ ਹੋ ਜਾਂਦੇ ਹਨ ਕਿਉਂਕਿ ਪੰਜਾਬੀ ਯੂਨੀਵਰਸਿਟੀ ਲੜਕੀਆਂ ਦੀ ਉਚੇਰੀ ਸਿੱਖਿਆ ਅਤੇ ਖੇਡਾਂ ਜਿਹੇ ਸਭ ਖੇਤਰਾਂ ਵਿੱਚ ਸਰਵ ਪੱਖੀ ਵਿਕਾਸ ਲਈ ਵਿਸ਼ੇਸ਼ ਤੌਰ ਉੱਤੇ ਜਾਣੀ ਜਾਂਦੀ ਹੈ ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਆਪਣੀਆਂ ਇਨ੍ਹਾਂ ਪ੍ਰਤਿਭਾਵਾਨ ਲੜਕੀਆਂ ਉੱਤੇ ਅਥਾਹ ਮਾਣ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ