ਕਿਰਾਏ ਦੀ ਕੋਠੀ ਦੇ ਬਿਲ ਨੂੰ ਲੈ ਕੇ ਹੋਈ ਤਕਰਾਰ ਮੌ+ਤ ਤੱਕ ਜਾ ਪੁੱਜੀ
ਪਟਿਆਲਾ (ਖੁਸ਼ਵੀਰ ਸਿੰਘ ਤੂਰ) । ਪਟਿਆਲਾ ਪੁਲਿਸ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਦਿਆਰਥੀ ਨਵਜੋਤ ਸਿੰਘ ਵਾਸੀ ਸੰਗਤਪੁਰਾ ਦੇ ਕਤਲ ਮਾਮਲੇ ਵਿੱਚ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਇਹ ਕਤਲ ਕਿਰਾਏ ਦੀ ਕੋਠੀ ਦੇ ਬਿਲ ਨੂੰ ਲੈ ਕੇ ਉਸ ਦੇ ਨਾਲ ਦੇ ਸਾਥੀਆਂ ਵੱਲੋਂ ਹੀ ਕੀਤਾ ਗਿਆ ਹੈ। (Patiala News)
ਪੰਜਾਬੀ ਯੂਨੀਵਰਸਿਟੀ ’ਚ ਵਿਦਿਆਰਥੀ ਦੇ ਕਤਲ ਮਾਮਲੇ ਵਿੱਚ 4 ਨੌਜਵਾਨ ਕਾਬੂ
ਪੁਲਿਸ ਵੱਲੋਂ ਕਤਲ ਮਾਮਲੇ ਵਿੱਚ ਮਨਦੀਪ ਸਿੰਘ ਉਰਫ਼ ਜੁਗਨੂੰ ਪੁੱਤਰ ਭੁਪਿੰਦਰ ਸਿੰਘ ਵਾਸੀ ਪਿੰਡ ਸਾਹਿਬ ਨਗਰ, ਮੋਹਿਤ ਕੰਬੋਜ ਪੁੱਤਰ ਸੁੰਦਰ ਸਿੰਘ ਵਾਸੀ ਚੱਕ ਪੁੰਨਾਵਾਲੀ ਜ਼ਿਲਾ ਫਾਜਿਲਕਾ,ਸੰਨਜੋਤ ਸਿੰਘ ਪੁੱਤਰ ਕਾਲਾ ਵਾਸੀ ਪਿੰਡ ਠੇਠਰ ਕਲਾਂ ਜ਼ਿਲ੍ਹਾ ਫਿਰੋਜਪੁਰ, ਹਰਵਿੰਦਰ ਸਿੰਘ ਪੁੱਤਰ ਹਰਮੇਸ ਸਿੰਘ ਵਾਸੀ ਪਿੰਡ ਮੋਰਵਾਲੀ ਜ਼ਿਲ੍ਹਾ ਫਰੀਦਕੋਟ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਵਾਰਦਾਤ ਦੀ ਵਜਾ ਮੁਲਜਮ ਮੋਹਿਤ ਕੰਬੋਜ ਆਪਣੇ 4 ਸਾਥੀਆਂ ਗੁਰਵਿੰਦਰ ਸਿੰਘ ਜੋਂ ਇਸ ਲੜਾਈ ਵਿੱਚ ਜਖ਼ਮੀ ਹੋਇਆ ਸੀ, ਨਾਲ ਮਿਲ ਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਬਾਹਰ ਇੱਕ ਕੋਠੀ ਕਿਰਾਏ ਪਰ ਲੇਕਰ ਰਹਿੰਦਾ ਸੀ।
ਜਿਸ ਕੋਠੀ ਦ ਬਿਜਲੀ ਬਿੱਲ ਨੂੰ ਲੈ ਕੇ 26 ਫਰਵਰੀ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੇਨ ਗੇਟ ਬਾਹਰ ਇਨ੍ਹਾਂ ਦਾ ਆਪਸ ਵਿੱਚ ਮਾਮੂਲੀ ਝਗੜਾ ਹੋਇਆ ਸੀ, ਪੰ੍ਰਤੂ ਕਿਸੇ ਵੀ ਧਿਰ ਨੇ ਇਸ ਸਬੰਧੀ ਕਿਸੇ ਪਾਸ ਵੀ ਕੋਈ ਸ਼ਿਕਾਇਤ ਨਹੀ ਸੀ ਦਿੱਤੀ। ਕੋਠੀ ਦੇ ਬਿਜਲੀ ਬਿੱਲ ਨੂੰ ਲੈ ਕੇ ਹੀ 27 ਫਰਵਰੀ ਨੂੰ ਮੋਹਿਤ ਕੰਬੋਜ ਨੇ ਆਪਣੇ ਬਾਕੀ ਸਾਥੀਆਂ ਨਾਲ ਮਿਲ ਨਵਜੋਤ ਸਿੰਘ ਵਗੈਰਾ ਤੇ ਯੂਨੀਵਰਸਿਟੀ ਅੰਦਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। (Patiala News)