ਸਾਡੇ ਨਾਲ ਸ਼ਾਮਲ

Follow us

15 C
Chandigarh
Saturday, January 31, 2026
More
    Home Breaking News Canada Murder...

    Canada Murder: ਪੰਜਾਬੀ ਨੌਜਵਾਨ ਦਾ ਕੈਨੇਡਾ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ

    Canada Murder
    Canada Murder: ਪੰਜਾਬੀ ਨੌਜਵਾਨ ਦਾ ਕੈਨੇਡਾ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ

    ਮਾਲੇਰਕੋਟਲਾ, (ਗੁਰਤੇਜ ਜੋਸ਼ੀ)। Canada Murder: ਕੈਨਡਾ ’ਚ ਪੰਜਾਬੀ ਨੌਜਵਾਨ ਦੇ ਕਤਲ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਦੇ 22 ਸਾਲਾ ਨੌਜਵਾਨ ਜਸ਼ਨਦੀਪ ਸਿੰਘ ਮਾਨ ਦਾ ਅਲਬਰਟਾ ਸੂਬੇ ਦੇ ਸ਼ਹਿਰ ਐਡਮਿੰਟਨ ਦੇ ਡਾਊਨਟਾਊਨ ‘ਚ ਬੁੱਧਵਾਰ ਨੂੰ ਇੱਕ ਪਾਰਕੇਡ ਵਿੱਚ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ, ਜੋ ਕਿ ਕਰੀਬ ਅੱਠ ਮਹੀਨੇ ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਕੈਨੇਡਾ ਗਿਆ ਸੀ। ਮ੍ਰਿਤਕ ਨੌਜਵਾਨ ਪਿੰਡ ਬਡਲਾ ਜ਼ਿਲ੍ਹਾ ਮਲੇਰਕੋਟਲਾ ਦਾ ਰਹਿਣ ਵਾਲਾ ਹੈ। ਕਥਿਤ ਕਾਤਲ ਨੇ ਮਾਰਨ ਲਈ ਬੌਕਸ-ਕਟਰ ਦੀ ਵਰਤੋਂ ਕੀਤੀ ਦੱਸੀ ਜਾਂਦੀ ਹੈ।

    ਇਹ ਵੀ ਪੜ੍ਹੋ: Crime News: ਦਿਨ-ਦਿਹਾੜੇ ਬਦਮਾਸ਼ਾਂ ਦੇ ਗਿਰੋਹ ਵੱਲੋਂ ਪਿਓ-ਪੁੱਤ ’ਤੇ ਹਮਲਾ

    ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮਾਮਲੇ ‘ਚ 40 ਸਾਲਾ ਐਡਗਰ ਵਿਸਕਰ ‘ਤੇ ਸੈਕੰਡ ਡਿਗਰੀ ਮਰਡਰ ਦੇ ਚਾਰਜ ਲਾਏ ਹਨ, ਜੋ ਵਾਰਦਾਤ ਤੋਂ ਬਾਅਦ ਮੌਕੇ ‘ਤੇ ਹੀ ਖੜ੍ਹਾ ਰਿਹਾ। ਇਸ ਮਾਮਲੇ ਦੀ ਜਾਣਕਾਰੀ ਦੇਣ ਵਾਲੇ ਐਡਮਿੰਟਨ ਪੁਲਿਸ ਅਤੇ ਸ਼ਹਿਰ ਦੇ ਮੇਅਰ ਅਮਰਜੀਤ ਸਿੰਘ ਸੋਹੀ ਤੋਂ ਮੰਗ ਕਰ ਰਹੇ ਹਨ ਕਿ ਇਸ ਘਟਨਾ ਦੀ ਜਾਂਚ ਕੀਤੀ ਜਾਵੇ।

    LEAVE A REPLY

    Please enter your comment!
    Please enter your name here