ਨਸ਼ਿਆਂ ’ਚ ਗੁਆਚ ਰਹੀ ਪੰਜਾਬੀ ਦੀ ਜਵਾਨੀ

Drugs

ਨਸ਼ਿਆਂ ’ਚ ਗੁਆਚ ਰਹੀ ਪੰਜਾਬੀ ਦੀ ਜਵਾਨੀ

ਹਾਲ ਹੀ ਵਿਚ ਪੰਜਾਬ ਪੁਲਿਸ ਦੀ ਸੂਹ ਤੇ ਗੁਜਰਾਤ ਦੀ ਮੁੰਦਰਾ ਬੰਦਰਗਾਹ ਤੋਂ 75 ਕਿੱਲੋਗ੍ਰਾਮ ਨਸ਼ੇ ਦੀ ਖੇਪ ਬਰਾਮਦ ਹੋਈ ਹੈ। ਨਸ਼ੀਲੇ ਪਦਾਰਥਾਂ ਨੂੰ ਕੱਪੜਿਆਂ ਦੇ ਕੰਟੇਨਰ ਵਿੱਚ ਛੁਪਾ ਕੇ ਰਖਿਆ ਗਿਆ ਸੀ। ਜਿਸ ਦੀ ਅੰਤਰਰਾਸਟਰੀ ਕੀਮਤ 350 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਅਕਸਰ ਪਹਿਲਾਂ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ ਸਰਹੱਦ ਰਾਹੀ ਨਸ਼ਿਆਂ ਦੀ ਤਸਕਰੀ ਹੁੰਦੀ ਸੀ।

ਹੁਣ ਸਮੁੰਦਰੀ ਰਸਤਿਆਂ ਰਾਹੀਂ ਇਹ ਨਸ਼ਿਆਂ ਦੀ ਤਸਕਰੀ ਲਗਾਤਾਰ ਜਾਰੀ ਹੈ। ਦੋਵੇਂ ਮੁਲਕਾਂ ਦੇ ਸੁਰੱਖਿਆ ਮੁਲਾਜ਼ਮਾਂ ਨੂੰ ਆਪਸੀ ਤਾਲਮੇਲ ਬਣਾ ਕੇ ਹੈਰੋਇਨ ਦੀ ਤਸਕਰੀ ਨੂੰ ਰੋਕਿਆ ਜਾ ਸਕਦਾ ਹੈ। ਦੋ ਕੁ ਮਹੀਨੇ ਪਹਿਲਾਂ ਵੀ ਕਾਂਡਲਾ ਬੰਦਰਗਾਹ ਤੋਂ 50 ਕਿਲੋ ਤੋਂ ਵੱਧ ਹੈਰੋਇਨ ਫੜੀ ਗਈ ਸੀ। ਅੰਦਾਜਾ ਇਹ ਲਗਾਇਆ ਜਾ ਰਿਹਾ ਹੈ ਕਿ ਹੁਣ ਨਸ਼ਿਆਂ ਦੀ ਤਸਕਰੀ ਸਮੁੰਦਰੀ ਜਹਾਜਾਂ ਰਾਹੀਂ ਵੱਧ ਰਹੀ ਹੈ। ਇਹ ਬਹੁਤ ਹੀ ਚਿੰਤਾ ਵਾਲੀ ਗੱਲ ਹੈ। ਪੰਜਾਬ ਨਸ਼ਿਆਂ ਦੀ ਮਾਰ ਹੇਠ ਬੁਰੀ ਤਰ੍ਹਾਂ ਆ ਚੁੱਕਿਆ ਹੈ। ਚਿੱਟਾ ਬਹੁਤ ਹੀ ਖਤਰਨਾਕ ਨਸ਼ਾ ਹੈ। ਹਾਲ ਹੀ ਵਿੱਚ ਅੰਮਿ੍ਰਤਸਰ ਦੇ ਸਰਹੱਦੀ ਖੇਤਰ ਚੋਂ ਬੀਐੱਸਐੱਫ ਵੱਲੋਂ ਕੰਡਿਆਲੀ ਤਾਰ ਤੋਂ 2.4 ਕਿਲੋ ਹੈਰੋਇਨ ਬਰਾਮਦ ਹੋਈ ਹੈ।

ਦਿਨ-ਪ੍ਰਤਿਦਿਨ ਨਸ਼ਿਆਂ ਦਾ ਤੇਜ ਵਹਾਅ ਪੰਜਾਬ ਵਿੱਚ ਵੱਗ ਰਿਹਾ ਹੈ। ਹਰ ਰੋਜ ਕੋਈ ਨਾ ਕੋਈ ਨੌਜਵਾਨ ਚਿੱਟੇ ਦਾ ਸ਼ਿਕਾਰ ਹੋ ਰਿਹਾ ਹੈ।ਕੁੱਝ ਕੁ ਦਿਨ ਪਹਿਲਾਂ ਹੀ ਖਬਰ ਪੜ੍ਹਨ ਨੂੰ ਮਿਲੀ ਕਿ ਗੋਇੰਦਵਾਲ ਸਾਹਿਬ ਵਿਖੇ ਇੱਕ ਔਰਤ ਦੀ ਚਿੱਟਾ ਵੇਚਦੇ ਹੀ ਵੀਡੀਓ ਵਾਇਰਲ ਹੋਈ। ਵੀਡੀਓ ਵਿੱਚ ਔਰਤ ਨੌਜਵਾਨਾਂ ਨੂੰ ਚਿੱਟੇ ਦੀਆਂ ਪੁੜੀਆਂ ਵੇਚਦੀ ਨਜ਼ਰ ਆ ਰਹੀ ਹੈ। ਜਿਸ ਨੇ ਇਕ ਵਾਰ ਫਿਰ ਪੁਲਿਸ ਪ੍ਰਸਾਸਨ ਦੀ ਲਾਪਰਵਾਹੀ ਦੀ ਪੋਲ ਖੋਲ੍ਹੀ ਹੈ।

ਗੁਆਂਢੀ ਸਰਹੱਦ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਲਗਾਤਾਰ ਜਾਰੀ ਹੈ। ਹਾਲ ਹੀ ਵਿਚ ਫਿਰੋਜ਼ਪੁਰ ਵਿਖੇ ਬੀਐਸਐਫ ਵੱਲੋਂ ਨਸ?ਿਆਂ ਦੇ ਪੈਕਟ ਬਰਾਮਦ ਕੀਤੇ ਗਏ। ਨਸਾ ਕੋਹੜ ਵਾਂਗੂੰ ਪੰਜਾਬ ਦੀ ਜਵਾਨੀ ਨੂੰ ਖਤਮ ਕਰ ਰਿਹਾ ਹੈ। ਚੜ੍ਹਦੀ ਜਵਾਨੀ ਵਿੱਚ ਬੱਚੇ ਚਿੱਟੇ ਦਾ ਸ਼ਿਕਾਰ ਹੋ ਰਹੇ ਹਨ। ਪਿੱਛੇ ਜਿਹੇ ਖਬਰ ਵੀ ਪੜ੍ਹਨ ਨੂੰ ਮਿਲੀ ਕਿ ਚੰਡੀਗੜ੍ਹ ਇੱਕ ਕੁੜੀ ਪੜ੍ਹਾਈ ਲਈ ਆਉਂਦੀ ਹੈ।

ਤੇ ਉਹ ਚਿੱਟੇ ਦਾ ਸ਼ਿਕਾਰ ਹੋ ਜਾਂਦੀ ਹੈ। ਫਿਰ ਮਾਂ-ਬਾਪ ਉਸ ਨੂੰ ਕਿਸੇ ਨਸ਼ਾ ਮੁਕਤੀ ਕੇਂਦਰ ਵਿੱਚ ਭਰਤੀ ਕਰਵਾਉਂਦੇ ਹਨ। ਕਈ ਪਿੰਡਾਂ ਵਿੱਚ ਤਾਂ ਇੰਨਾ ਬੁਰਾ ਹਾਲ ਹੈ ਕਿ ਮਾਂ-ਬਾਪ ਨੇ ਆਪਣੇ ਜਵਾਨ ਪੁੱਤਰਾਂ ਨੂੰ ਸੰਗਲਾਂ ਨਾਲ ਬੰਨਿਆਂ ਹੋਇਆ ਹੈ। ਦੋ ਕੁ ਦਿਨ ਪਹਿਲਾਂ ਇੱਕ ਹੋਰ ਖਬਰ ਪੜ੍ਹਨ ਨੂੰ ਮਿਲੀ ਕਿ ਨਸ਼ੇੜੀ ਪਿਓ ਵੱਲੋਂ ਆਪਣੀ ਹੀ ਧੀ ਦੀ ਹੱਤਿਆ ਕਰ ਦਿੱਤੀ ਗਈ।

ਜੋ ਸਿਰਫ ਤਿੰਨ ਮਹੀਨਿਆਂ ਦੀ ਸੀ। ਮੁਲਜ਼ਮ ਦੇ ਮਾਂ-ਬਾਪ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਨਸ਼ੇ ਦਾ ਬਹੁਤ ਆਦੀ ਹੋ ਗਿਆ ਸੀ। ਅਕਸਰ ਘਰ ਵਿੱਚ ਕਲੇਸ ਰਹਿੰਦਾ ਸੀ। ਕਲੇਸ਼ ਕਾਰਨ ਉਸ ਨੇ ਆਪਣੀ ਬੱਚੀ ਨੂੰ ਵੀ ਮਾਰ ਦਿੱਤਾ। ਕੋਈ ਦਿਨ ਅਜਿਹਾ ਹੋਣਾ ਜਦੋਂ ਅਖਬਾਰ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ ਦੀ ਖਬਰ ਨਾ ਛਪੀ ਹੋਵੇ। ਕਈ ਵਾਰ ਤਾਂ ਅਜਿਹੀ ਖਬਰ ਪੜ੍ਹਦੇ ਹਾਂ ਕਿ ਬਹੁਤ ਦਿਲ ਉਦਾਸ ਹੁੰਦਾ ਹੈ।

ਕੁੱਝ ਕੁ ਦਿਨ ਪਹਿਲਾਂ ਇੱਕ ਹੋਰ ਖਬਰ ਸੁਣਨ ਨੂੰ ਮਿਲੀ ਕਿ ਕਿਸੇ ਪਿੰਡ ਵਿਚ ਇਕ ਮਹੀਨੇ ਵਿਚ ਪੰਜ ਤੋਂ ਸੱਤ ਮੌਤਾਂ ਲਗਾਤਾਰ ਚਿੱਟੇ ਕਾਰਨ ਹੋਈਆਂ। ਇੱਕ ਹੋਰ ਖਬਰ ਪੜ੍ਹਨ ਨੂੰ ਮਿਲੀ ਸੀ ਕਿ ਕਿਸੇ ਹਸਪਤਾਲ ਦੇ ਬਾਥਰੂਮ ਵਿਚ ਸਰਿੰਜ ਤੇ ਨੌਜਵਾਨ ਦੀ ਲਾਸ਼ ਮਿਲੀ। ਮਾਂ-ਬਾਪ ਇੰਨੇ ਤੰਗ ਹੋ ਚੁੱਕੇ ਹਨ ਕਿ ਉਹ ਹੁਣ ਆਪਣਾ ਦਰਦ ਬਿਆਨ ਨਹੀਂ ਕਰ ਸਕਦੇ।ਚਿੱਟੇ ਨੇ ਪੰਜਾਬ ਦੀ ਜਵਾਨੀ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਚੇਤੇ ਕਰਵਾ ਦੇਈਏ ਕਿ 2017 ਵਿੱਚ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵੱਡੇ ਸਿਆਸਤਦਾਨਾਂ ਨੇ ਸਹੁੰ ਚੁੱਕੀ ਸੀ। ਕੋਈ ਦਿਨ ਅਜਿਹਾ ਨਹੀਂ ਹੋਣਾ

ਜਦੋਂ ਕੋਈ ਪੰਜਾਬ ਦਾ ਨੌਜਵਾਨ ਚਿੱਟੇ ਦੀ ਭੇਂਟ ਨਾ ਚੜਿਆ ਹੋਵੇ। ਦਿਨੋ ਦਿਨ ਨਸ਼ਿਆਂ ਦੀ ਖਪਤ ਤੇ ਕਾਰੋਬਾਰ ਵਧਦੇ ਜਾ ਰਹੇ ਹਨ। ਅੱਜ ਕੱਲ੍ਹ ਨਸ਼ੀਲੇ ਪਦਾਰਥਾਂ ਦੀ ਖਰੀਦ ਵਿਕਰੀ ਲਈ ਸੋਸ਼ਲ ਨੈੱਟਵਰਕਿੰਗ ਸਾਈਟ ਦਾ ਧੜੱਲੇ ਨਾਲ ਪ੍ਰਯੋਗ ਹੋ ਰਿਹਾ ਹੈ। ਦਿਨੋਂ ਦਿਨ ਨੌਜਵਾਨ ਇਨ੍ਹਾਂ ਦੇ ਆਦੀ ਹੋ ਰਹੇ ਹਨ।

ਹਾਲ ਹੀ ਵਿਚ ਬਠਿੰਡਾ ਵਿਖੇ ਕਈ ਪੰਚਾਇਤਾਂ ਨੇ ਫੈਸਲਾ ਵੀ ਕੀਤਾ ਹੈ ਕਿ ਪਿੰਡ ਵਿੱਚ ਜੇ ਕੋਈ ਵੀ ਨਸਾ ਵੇਚਦਾ ਫੜ੍ਹਿਆ ਗਿਆ, ਤਾਂ ਉਸ ਦੀ ਚੰਗੀ ਤਰ੍ਹਾਂ ਖੜਕਾਈ ਕੀਤੀ ਜਾਵੇਗੀ। ਪੁਲਿਸ ਪ੍ਰਸ਼ਾਸਨ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਨਾਲ ਸੰਪਰਕ ਕਰਕੇ ਪਿੰਡ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੈਮੀਨਾਰ ਹੋਣੇ ਚਾਹੀਦੇ ਹਨ।

ਸਰਕਾਰਾਂ ਹੁਣ ਤੱਕ ਨਸ਼ੇ ਤੇ ਚੰਗੀ ਤਰ੍ਹਾਂ ਨਕੇਲ ਕੱਸਣ ਵਿੱਚ ਅਸਫਲ ਸਾਬਤ ਹੋਈਆਂ ਹਨ। ਸੋਚਣ ਵਾਲੀ ਗੱਲ ਹੈ ਕਿ ਜੇ ਪੁਲਿਸ ਪ੍ਰਸ਼ਾਸਨ ਨਸ਼ਿਆਂ ਦੇ ਖਿਲਾਫ ਸਖਤ ਕਦਮ ਚੁੱਕਣਗੇ , ਤਾਂ ਆਪਣੇ ਆਪ ਹੀ ਨਸੇ ਦੀਆਂ ਜੜ੍ਹਾਂ ਪੁੱਟੀਆਂ ਜਾਣਗੀਆਂ। ਭਿ੍ਰਸਟ ਅਧਿਕਾਰੀਆਂ ਖਿਲਾਫ ਵੀ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ। ਦੇਸ ਦਾ ਭਵਿੱਖ ਬਚਾਓਣ ਲਈ ਸਰਕਾਰਾਂ, ਆਮ ਜਨਤਾ, ਸਿਆਸਤਦਾਨਾਂ ਨੂੰ ਆਪਣੀ ਜ?ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ।

ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ