ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Shot Dead Sachkahoon

(ਸਤਪਾਲ ਥਿੰਦ) ਫਿਰੋਜ਼ਪੁਰ। ਫਿਰੋਜ਼ਪੁਰ ਦੇ ਪਿੰਡ ਉਗੋ ਕੇ ਤੋਂ ਮਨੀਲਾ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਸਮਾਚਾਰ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਲਖਵਿੰਦਰ ਸਿੰਘ (27) ਵਜੋਂ ਹੋਈ ਹੈ, ਜੋ 4 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਮਨੀਲਾ ਗਿਆ ਸੀ ਤੇ ਉੱਥੇ ਫਾਈਨਾਂਸ ਦਾ ਕੰਮ ਕਰਦਾ ਸੀ। ਪਰਿਵਾਰ ਨੂੰ ਲਖਵਿੰਦਰ ਦੇ ਕਤਲ ਸਬੰਧੀ ਪਤਾ ਲੱਗਦਿਆਂ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ ਤੇ ਪਰਿਵਾਰ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗਿ੍ਰਫਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ। (Manila News)

ਇਹ ਵੀ ਪੜ੍ਹੋ : ਕੇਂਦਰੀ ਜ਼ੇਲ੍ਹ ਫਿਰੋਜ਼ਪੁਰ ’ਚੋਂ ਮੋਬਾਇਲ ਤੇ ਨਸ਼ੀਲੇ ਪਦਾਰਥ ਬਰਾਮਦ

ਪਰਿਵਾਰਕ ਮੈਂਬਰਾਂ ਵੱਲੋਂ ਦੱਸਣ ਅਨੁਸਾਰ ਇਹ ਹੱਤਿਆ ਲੁੱਟ-ਖੋਹ ਲਈ ਨਹੀਂ ਕੀਤੀ ਗਈ ਕਿਉਂਕਿ ਲਖਵਿੰਦਰ ਦੀ ਲਾਸ਼ ਕੋਲ ਪੈਸੇ ਪਏ ਹੋਏ ਸਨ ਪਰ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਹੱਤਿਆ ਕਿਸੇ ਰੰਜਿਸ਼ ਦੇ ਚੱਲਦਿਆਂ ਕੀਤੀ ਗਈ ਹੈ। ਲਖਵਿੰਦਰ ਮਨੀਲਾ ਵਿੱਚ ਆਪਣੀ ਪਤਨੀ ਨਾਲ ਰਹਿ ਰਿਹਾ ਸੀ। Manila News

LEAVE A REPLY

Please enter your comment!
Please enter your name here