ਟਰਾਂਸਪੋਰਟ ਮਾਫੀਆ ਦੇ ਖਾਤਮੇ ਲਈ ਪੰਜਾਬ ਤੋਂ ਦਿੱਲੀ ਏਅਰਪੋਰਟ ਤੱਕ ਚਲਾਈਆਂ ਵਾਲਵੋ ਬੱਸਾਂ : ਭੁੱਲਰ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਹਾਲ ਹੀ ਵਿੱਚ ਸੁਰੂ ਕੀਤੀ ਗਈ ਨਵੀਂ ਵਾਲਵੋ ਬੱਸ ਸੇਵਾ (Bus Traveled) ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਹੁਣ ਤੱਕ ਇਸ ਬੱਸ ਸਰਵਿਸ ਦਾ ਲਗਭਗ 17,500 ਸਵਾਰੀਆਂ ਲਾਹਾ ਲੈ ਚੁੱਕੀਆਂ ਹਨ। (Bus Traveled)
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 15 ਜੂਨ ਨੂੰ ਬੱਸ ਸੇਵਾ ਦਾ ਉਦਘਾਟਨ ਕਰਨ ਦੇ 25 ਦਿਨਾਂ ਦੇ ਅੰਦਰ-ਅੰਦਰ ਪੰਜਾਬ ਤੋਂ ਦਿੱਲੀ ਕੌਮਾਂਤਰੀ ਏਅਰਪੋਰਟ ਦਰਮਿਆਨ ਚੱਲਣ ਵਾਲੀ ਵਾਲਵੋ ਬੱਸ ਸੇਵਾ ਆਮ ਲੋਕਾਂ ਲਈ ਫਾਇਦੇਮੰਦ ਸਾਬਤ ਹੋ ਰਹੀ ਹੈ।
ਏਅਰਪੋਰਟ ਜਾਣ ਦੇ ਚਾਹਵਾਨ ਯਾਤਰੀ ਆਨਲਾਈਨ ਬੁਕਿੰਗ ਵੀ ਕਰਵਾ ਸਕਦੇ ਹਨ
ਮੰਤਰੀ ਨੇ ਕਿਹਾ ਕਿ ਪੰਜਾਬ ਰੋਡਵੇਜ, ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ 20 ਵਾਲਵੋ ਬੱਸਾਂ ਰੋਜਾਨਾ ਅੰਮਿ੍ਤਸਰ, ਪਠਾਨਕੋਟ, ਲੁਧਿਆਣਾ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਪਟਿਆਲਾ, ਨਵਾਂਸਹਿਰ, ਰੋਪੜ, ਮੋਗਾ ਅਤੇ ਚੰਡੀਗੜ੍ਹ ਤੋਂ ਕੌਮਾਂਤਰੀ ਏਅਰਪੋਰਟ ਨਵੀਂ ਦਿੱਲੀ ਤੱਕ ਚਲ ਰਹੀਆਂ ਹਨ। ਉਨਾਂ ਕਿਹਾ ਕਿ ਪ੍ਰਾਈਵੇਟ ਟਰਾਂਸਪੋਰਟਰਾਂ ਦੇ ਮੁਕਾਬਲੇ ਅੱਧੇ ਤੋਂ ਵੀ ਘੱਟ ਕੀਮਤਾਂ ‘ਤੇ ਬਹੁਤ ਥੋੜੇ ਕਿਰਾਏ ‘ਚ ਸਸਤੀ, ਆਰਾਮਦਾਇਕ ਅਤੇ ਆਲੀਸਾਨ ਯਾਤਰਾ ਦੀ ਸਹੂਲਤ ਦੇ ਰਹੀਆਂ ਇਨਾਂ ਵਾਲਵੋ ਬੱਸਾਂ ਨੇ ਨਿੱਜੀ ਟਰਾਂਸਪੋਰਟਰਾਂ ਦੀ ਅਜਾਰੇਦਾਰੀ ਖਤਮ ਕਰਨ ਦਾ ਮੁੱਢ ਬੰਨ ਦਿੱਤਾ ਹੈ। ਬੱਸ ਕਾਊਂਟਰਾਂ ‘ਤੇ ਟਿਕਟਾਂ ਦੀ ਬੁਕਿੰਗ ਤੋਂ ਇਲਾਵਾ ਏਅਰਪੋਰਟ ਜਾਣ ਦੇ ਚਾਹਵਾਨ ਯਾਤਰੀ ਆਨਲਾਈਨ ਬੁਕਿੰਗ ਦਾ ਵੀ ਨਿਰੰਤਰ ਲਾਭ ਲੈ ਰਹੇ ਹਨ।
ਟਰਾਂਸਪੋਰਟ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਸਰਕਾਰੀ ਵਾਲਵੋ ਬੱਸਾਂ ਦੇ ਚੱਲਣ ਨਾਲ ਪ੍ਰਾਈਵੇਟ ਟਰਾਂਸਪੋਰਟ ਮਾਫੀਆ ਦਿਨ-ਬ-ਦਿਨ ਬੀਤੇ ਦੀ ਗੱਲ ਬਣਦਾ ਜਾ ਰਿਹਾ ਹੈ ਕਿਉਂਕਿ ਦਹਾਕਿਆਂ ਤੋਂ ਇਸ ਰੂਟ ‘ਤੇ ਸਿਰਫ ਪ੍ਰਾਈਵੇਟ ਟਰਾਂਸਪੋਰਟਰਾਂ ਨੇ ਹੀ ਆਪਣੀਆਂ ਬੱਸਾਂ ਚਲਾਈਆਂ ਅਤੇ ਲੋਕਾਂ ਨਾਲ ਧੱਕੇਸਾਹੀ ਕਰਕੇ ਉਨਾਂ ਦੀ ਲੁੱਟ ਕਰਦੇ ਰਹੇ। ਮੰਤਰੀ ਨੇ ਕਿਹਾ ਕਿ ਅਕਾਲੀ ਅਤੇ ਕਾਂਗਰਸੀ ਆਗੂ ਆਪਣੇ ਸੌੜੇ ਹਿੱਤਾਂ ਕਰਕੇ ਸਰਕਾਰੀ ਬੱਸਾਂ ਨੂੰ ਹਵਾਈ ਅੱਡੇ ਤੱਕ ਚਲਾਉਣ ਤੋਂ ਰੋਕਦੇ ਰਹੇ। ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਅਤੇ ਸੂਬੇ ਵਿੱਚੋਂ ਹਰ ਤਰਾਂ ਦੇ ਮਾਫੀਆ ਜਾਂ ਅਜਾਰੇਦਾਰੀ ਨੂੰ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ