ਸਾਡੇ ਨਾਲ ਸ਼ਾਮਲ

Follow us

13.2 C
Chandigarh
Saturday, January 17, 2026
More
    Home Breaking News Punjab Weathe...

    Punjab Weather News: ਪੰਜਾਬੀਓ ਸਾਵਧਾਨ! ਫਿਰ ਆਉਣ ਵਾਲਾ ਹੈ ਤੂਫਾਨ, ਜਾਰੀ ਹੋ ਗਿਆ ਵੱਡਾ ਅਲਰਟ

    Punjab Weather News
    Punjab Weather News: ਪੰਜਾਬੀਓ ਸਾਵਧਾਨ! ਫਿਰ ਆਉਣ ਵਾਲਾ ਹੈ ਤੂਫਾਨ, ਜਾਰੀ ਹੋ ਗਿਆ ਵੱਡਾ ਅਲਰਟ

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Weather News:  ਪੰਜਾਬ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਦਰਅਸਲ, ਇੱਕ ਵਾਰ ਫਿਰ ਸੂਬੇ ’ਚ ਭਾਰੀ ਤੂਫ਼ਾਨ ਆਉਣ ਵਾਲਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਤੂਫ਼ਾਨ ਦੇ ਨਾਲ-ਨਾਲ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਨਵਾਂਸ਼ਹਿਰ ਤੇ ਐਸਏਐਸ ਨਗਰ ’ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਰੀਦਕੋਟ, ਬਰਨਾਲਾ, ਨਵਾਂਸ਼ਹਿਰ ਤੇ ਐਸਏਐਸ ਨਗਰ ’ਚ ਬਿਜਲੀ ਦੇ ਨਾਲ ਤੇਜ਼ ਹਵਾਵਾਂ ਦੇ ਨਾਲ-ਨਾਲ ਬਿਜਲੀ ਡਿੱਗਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ 5 ਤੋਂ 9 ਤਰੀਕ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਤੇ ਮੌਸਮ ਵਿਭਾਗ ਨੇ ਗਰਮੀ ਦੇ ਨਾਲ-ਨਾਲ ਹੀਟਵੇਵ ਦਾ ਅਲਰਟ ਵੀ ਜਾਰੀ ਕੀਤਾ ਹੈ। Punjab Weather News

    ਇਹ ਖਬਰ ਵੀ ਪੜ੍ਹੋ : YouTuber Spy: ਪੰਜਾਬ ਦਾ ਮਸ਼ਹੂਰ ਯੂਟਿਊਬਰ ਗ੍ਰਿਫਤਾਰ, ਜਾਣੋ ਪੂਰਾ ਮਾਮਲਾ