ਸਾਡੇ ਨਾਲ ਸ਼ਾਮਲ

Follow us

16.7 C
Chandigarh
Friday, January 23, 2026
More
    Home Breaking News Punjab News: ...

    Punjab News: ਪੰਜਾਬੀਓ ਭੁੱਲ ਕੇ ਵੀ ਨਾ ਕਰਿਓ ਇਹ ਗਲਤੀ, ਹੋ ਸਕਦੈ ਇਰਾਦਾ ਕਤਲ ਦਾ ਪਰਚਾ

    Punjab News
    Punjab News: ਪੰਜਾਬੀਓ ਭੁੱਲ ਕੇ ਵੀ ਨਾ ਕਰਿਓ ਇਹ ਗਲਤੀ, ਹੋ ਸਕਦੈ ਇਰਾਦਾ ਕਤਲ ਦਾ ਪਰਚਾ

    Punjab News: ਹੁਣ ਤੱਕ 15 ਪਰਚੇ ਦਰਜ, 21 ਨੂੰ ਕੀਤਾ ਕਾਬੂ

    • 1200 ਚਾਇਨਾ ਡੋਰ ਦੇ ਗੱਟੂ ਬਰਾਮਦ : ਅਮਨੀਤ ਕੌਂਡਲ | Punjab News

    Punjab News: ਬਠਿੰਡਾ (ਅਸ਼ੋਕ ਗਰਗ)। ਖੂਨੀ ਚਾਇਨਾ ਡੋਰ ਨਾਲ ਨਿੱਤ ਵਰਤਦੇ ਹਾਦਸਿਆਂ ਨੂੰ ਦੇਖਦੇ ਹੋਏ ਬਠਿੰਡਾ ਪੁਲਿਸ ਵੱਲੋਂ ਚਾਇਨਾ ਡੋਰ ਖਿਲਾਫ ਸਖਤੀ ਵਰਤਣ ਦਾ ਫੈਸਲਾ ਲੈ ਲਿਆ ਗਿਆ ਹੈ। ਜੇਕਰ ਹੁਣ ਕੋਈ ਵੀ ਚਾਇਨਾ ਡੋਰ ਦੀ ਵਰਤੋਂ ਕਰਦਾ ਫੜਿਆ ਗਿਆ ਤਾਂ ਪੁਲਿਸ ਵੱਲੋਂ ਉਸ ਖਿਲਾਫ ਇਰਾਦਾ ਕਤਲ ਦੀ ਧਾਰਾ 307 ਤਹਿਤ ਮੁਕੱਦਮਾ ਦਰਜ ਕੀਤਾ ਜਾਵੇਗਾ। ਅੱਜ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਪੱਤਰਕਾਰਾਂ ਨੂੰ ਚਾਇਨਾ ਡੋਰ ਸਬੰਧੀ ਬਣਾਏ ਨਿਯਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

    Read Also : Haryana-Punjab Weather News: ਪੰਜਾਬ-ਹਰਿਆਣਾ ਵਾਲੇ ਸਾਵਧਾਨ, ਇਸ ਰਾਤ ਤੋਂ ਹੋਣ ਵਾਲੀ ਹੈ ਭਾਰੀ ਬਾਰਿਸ਼

    ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਚਾਇਨਾ ਡੋਰ ਨਾਲ ਆਏ ਦਿਨ ਹਾਦਸੇ ਵਾਪਰ ਰਹੇ ਹਨ। ਕਈ ਦਿਨ ਪਹਿਲਾਂ ਵੀ ਇੱਕ ਵਿਅਕਤੀ ਦੇ ਗਲ ਵਿੱਚ ਚਾਇਨਾ ਡੋਰ ਪੈਣ ਨਾਲ ਉਸ ਦੇ ਗਲ਼ ’ਤੇ ਡੂੰਘਾ ਜ਼ਖਮ ਹੋ ਗਿਆ ਸੀ, ਜੋ ਅਜੇ ਵੀ ਹਸਪਤਾਲ ਦਾਖਲ ਹੈ। ਉਨ੍ਹਾਂ ਆਖਿਆ ਕਿ ਅਜਿਹੇ ਹਾਦਸਿਆਂ ਨੂੰ ਦੇਖਦੇ ਹੋਏ ਸਰਕਾਰ ਹੁਣ ਚਾਇਨਾ ਡੋਰ ਖਿਲਾਫ ਸਖਤ ਹੋ ਗਈ ਹੈ ।

    Punjab News

    ਮੈਡਮ ਕੌਂਡਲ ਨੇ ਦੱਸਿਆ ਕਿ ਹੁਣ ਤੱਕ ਬਠਿੰਡਾ ਪੁਲਿਸ ਨੇ ਵੱਖ-ਵੱਖ ਪੁਲਿਸ ਥਾਣਿਆਂ ਵਿੱਚ 15 ਮੁਕੱਦਮੇ ਦਰਜ ਕਰਕੇ 21 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ 1200 ਚਾਇਨਾ ਡੋਰ ਦੇ ਗੱਟੂ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਠਿੰਡਾ ਵਿੱਚ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਲਗਾਤਾਰ ਲੋਕਾਂ ਦੇ ਘਰਾਂ ਅਤੇ ਦੁਕਾਨਾਂ ਦੀ ਚੈਕਿੰਗ ਕਰਨਗੀਆਂ, ਜਿਸ ਵਿੱਚ ਥਾਣਾ ਮੁਖੀ ਅਤੇ ਐੱਸਪੀ ਰੈਂਕ ਦੇ ਅਧਿਕਾਰੀ ਵੀ ਸ਼ਾਮਲ ਹੋਣਗੇ।

    ਇਸ ਦੌਰਾਨ ਜੇਕਰ ਕੋਈ ਵੀ ਚਾਇਨਾ ਡੋਰ ਦੀ ਵਰਤੋਂ ਕਰਦਾ ਫੜਿਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਧਾਰਾ 307 ਤਹਿਤ ਮੁਕੱਦਮਾ ਦਰਜ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਤੰਗਬਾਜ਼ੀ ਲਈ ਸਧਾਰਨ ਡੋਰ ਦੀ ਵਰਤੋਂ ਕਰਨ ਅਤੇ ਆਪਣੇ ਬੱਚਿਆਂ ਨੂੰ ਚਾਇਨਾ ਡੋਰ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ। ਇਸ ਤੋਂ ਇਲਾਵਾ ਉਨ੍ਹਾਂ ਸਮਾਜਸੇਵੀ ਸੰਸਥਾਵਾਂ ਨੂੰ ਵੀ ਚਾਇਨਾ ਡੋਰ ਪ੍ਰਤੀ ਲੋਕਾਂ ਨੂੰ ਜਾਗੂਰਕ ਕਰਨ ਦੀ ਅਪੀਲ ਕੀਤੀ। ਦੱਸ ਦੇਈਏ ਬਠਿੰਡਾ ਸੂਬੇ ਦਾ ਪਹਿਲਾ ਅਜਿਹਾ ਜ਼ਿਲ੍ਹਾ ਹੈ, ਜਿੱਥੇ ਚਾਇਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਖਿਲਾਫ ਇਰਾਦਾ ਕਤਲ ਕਰਨ ਦਾ ਪਰਚਾ ਦਰਜ ਕੀਤਾ ਜਾ ਰਿਹਾ ਹੈ।

    LEAVE A REPLY

    Please enter your comment!
    Please enter your name here