Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੇ ਗਏ ‘ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪ੍ਰਾਇਮਰੀ ਸਕੂਲਾਂ ਲਈ 2000 ਪੀਟੀਆਈ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਨੂੰ ਭਰਨ ਲਈ, ਸਕੂਲ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਨੂੰ ਪ੍ਰਵਾਨਗੀ ਪੱਤਰ ਭੇਜਿਆ ਗਿਆ ਹੈ। Punjab News
ਇਹ ਖਬਰ ਵੀ ਪੜ੍ਹੋ : Gautam Gambhir Threat: ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ, ਪੁਲਿਸ ਵੱਲੋਂ ਪੁੱਛਗਿੱਛ ਜਾਰ…
ਭਰਤੀ ਪ੍ਰਕਿਰਿਆ ਯੋਗਤਾ-ਅਧਾਰਤ ਅਤੇ ਪਾਰਦਰਸ਼ੀ ਹੋਵੇਗੀ। ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ’ਤੇ ਚਾਨਣਾ ਪਾਉਂਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ’ਚ, ਪੰਜਾਬ ਸਰਕਾਰ ਨੇ ਸਕੂਲ ਅਧਿਆਪਕਾਂ ਦੀਆਂ 13 ਹਜ਼ਾਰ ਤੋਂ ਵੱਧ ਅਸਾਮੀਆਂ ਭਰੀਆਂ ਹਨ, ਜਿਨ੍ਹਾਂ ਵਿੱਚ 4006 ਮਾਸਟਰ ਕੇਡਰ ਅਧਿਆਪਕ ਤੇ 7351 ਈਟੀਟੀ ਅਧਿਆਪਕ ਸ਼ਾਮਲ ਹਨ। ਅਧਿਆਪਕਾਂ ਦੀ ਭਰਤੀ ਨਾਲ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ’ਚ ਖੇਡ ਮੈਦਾਨਾਂ ਦੀ ਉਸਾਰੀ ਦਾ ਉਦੇਸ਼ ਵੀ ਪੂਰਾ ਹੋਵੇਗਾ, ਜਿਸ ਨਾਲ ਵਿਦਿਆਰਥੀਆਂ ਨੂੰ ਢੁਕਵਾਂ ਖੇਡ ਬੁਨਿਆਦੀ ਢਾਂਚਾ ਮੁਹੱਈਆ ਹੋਵੇਗਾ। Punjab News
ਸਕੂਲ ਸਿੱਖਿਆ ਵਿਭਾਗ ਦੀ ਸਕੱਤਰ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਇਨ੍ਹਾਂ ਅਸਾਮੀਆਂ ਲਈ ਅਰਜ਼ੀ ਪ੍ਰਕਿਰਿਆ ਤੇ ਯੋਗਤਾ ਮਾਪਦੰਡਾਂ ਬਾਰੇ ਵੇਰਵੇ 7 ਦਿਨਾਂ ਦੇ ਅੰਦਰ ਅਧਿਕਾਰਤ ਵੈੱਬਸਾਈਟ educationrecruitmentboard.com ’ਤੇ ਉਪਲਬਧ ਹੋਣਗੇ।