ਪੰਜਾਬੀਆਂ ਨੂੰ ਮਿਲਿਆ ਇੱਕ ਹੋਰ ਤੋਹਫ਼ਾ, ਇਲਾਜ਼ ਦੀ ਚਿੰਤਾ ਖ਼ਤਮ

Punjab

ਸਿਹਤ ਸਹੂਲਤਾਂ : Punjab ਨੂੰ ਮਿਲੇ 165 ਹੋਰ ਆਮ ਆਦਮੀ ਕਲੀਨਿਕ

  • ਕੇਜਰੀਵਾਲ ਵੱਲੋਂ 829 ਆਮ ਆਦਮੀ ਕਲੀਨਿਕ ਸਥਾਪਤ ਕਰਕੇ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਭਰਵੀਂ ਸ਼ਲਾਘਾ

ਜਲੰਧਰ (ਰਾਜਨ ਮਾਨ)। ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ 165 ਹੋਰ ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੇ, ਜਿਸ ਨਾਲ ਪੰਜਾਬ ਭਰ ’ਚ ਆਮ ਆਦਮੀ ਕਲੀਨਿਕਾਂ ਦਾ ਗਿਣਤੀ 829 ਹੋ ਗਹੀ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਹੁਣ ਸੂਬੇ ’ਚ 829 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਇਹ ਕਲੀਨਿਕ ਉਨ੍ਹਾਂ ਲਈ ਵਰਦਾਨ ਸਾਬਤ ਹੋ ਰਹੇ ਹਨ।

ਪੰਜਾਬੀਆਂ ਨੂੰ ਸਾਰੀਆਂ 13 ਸੀਟਾਂ ‘ਆਪ’ ਨੂੰ ਜਿਤਾ ਕੇ ਬੇਇਨਸਾਫੀ ਦਾ ਬਦਲਾ ਲੈਣ ਲਈ ਕਿਹਾ | Punjab

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਲੀਨਿਕ ਪਹਿਲਾਂ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ’ਚ ਬਹੁਤ ਸਹਾਈ ਸਿੱਧ ਹੋਏ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਤੇ ਜਾਂਚ ਦੀਆਂ ਸਹੂਲਤਾਂ ਮੁਫਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਭਰ ਵਿੱਚ ਇੱਕ ਕਰੋੜ ਤੋਂ ਵੱਧ ਮਰੀਜ਼ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਇਲਾਜ ਕਰਵਾ ਚੁੱਕੇ ਹਨ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਕੁੱਲ 41 ਕਿਸਮ ਦੇ ਜਾਂਚ ਟੈਸਟ ਮੁਫਤ ਕੀਤੇ ਜਾ ਰਹੇ ਹਨ। (Punjab)

ਪੰਜਾਬ ਬਿਜਲੀ, ਸਿੱਖਿਆ ਤੇ ਸਿਹਤ ਖੇਤਰ ’ਚ ਦਿੱਲੀ ਮਾਡਲ ਨੂੰ ਦੁਹਰਾਉਂਦਾ : ਮੁੱਖ ਮੰਤਰੀ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਭ ਤੋਂ ਵੱਧ ਇਨ੍ਹਾਂ ਕਲੀਨਿਕਾਂ ਨੇ ਸੂਬੇ ’ਚ ਪ੍ਰਚੱਲਿਤ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਨ ਤੇ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਡਾਟਾਬੇਸ ਤਿਆਰ ਕਰਨ ’ਚ ਸਰਕਾਰ ਦੀ ਮਦਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ’ਚ ਮਰੀਜ਼ਾਂ ਨੂੰ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਦੇ ਸਿਹਤ ਸੰਭਾਲ ਖੇਤਰ ’ਚ ਕ੍ਰਾਂਤੀ ਲਿਆ ਦਿੱਤੀ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ’ਚ ਰੋਜਾਨਾ ਆਉਣ ਵਾਲੇ 95% ਤੋਂ ਵੱਧ ਮਰੀਜ਼ ਆਪਣੀਆਂ ਬਿਮਾਰੀਆਂ ਤੋਂ ਠੀਕ ਹੋ ਜਾਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸੂਬੇ ਦੇ ਸਿਹਤ ਖੇਤਰ ਵਿੱਚ ਇਤਿਹਾਸਕ ਦਿਨ ਹੈ ਕਿਉਂਕਿ ਅੱਜ 165 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਤੇ ਆਉਣ ਵਾਲੇ ਦਿਨਾਂ ’ਚ ਅਜਿਹੇ ਹੋਰ ਕਲੀਨਿਕ ਸਮਰਪਿਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਿਆ, ਸਿਹਤ ਤੇ ਬਿਜਲੀ ਖੇਤਰ ’ਚ ਦਿੱਲੀ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਪੰਜਾਬ ’ਚ ਵੀ ਦੁਹਰਾਇਆ ਗਿਆ ਹੈ।

Also Read : ਯੁਵਰਾਜ ਸਿੰਘ ਨੇੇ ਚੋਣ ਲਡ਼ਨ ਤੋਂ ਕੀਤੀ ਕੋਰੀ ਨਾਂਹ, ਜਾਣੋ ਕਾਰਨ..

ਮੁਖੀ ਨੇ ਅੱਗੇ ਦੱਸਿਆ ਕਿ ਲੁਧਿਆਣਾ ’ਚ ਅਤਿ ਆਧੁਨਿਕ ਲੀਹਾਂ ’ਤੇ ਸਥਾਪਤ ਕੀਤਾ ਸਕੂਲ ਆਫ ਐਮੀਨੈਂਸ ਐਤਵਾਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਹੋਰ ਕ੍ਰਾਂਤੀਕਾਰੀ ਕਦਮ ਹੈ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਕਮਜੋਰ ਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੇਤੀ ਹੀ ਦਿੱਲੀ ’ਚ ਵੇਰਕਾ ਦੁੱਧ ਦੇ 125 ਨਵੇਂ ਬੂਥ ਖੋਲ੍ਹੇ ਜਾਣਗੇ।