ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 580 ਹੋ ਜਾਵੇਗੀ | Punjab News Today
- ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ 80 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਕਰਨਗੇ ਸਮਰਪਿਤ
- ਲੋਕਾਂ ਨੂੰ ਮੁਫਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਨਿਰੰਤਰ ਅੱਗੇ ਵਧ ਰਿਹਾ ਪੰਜਾਬ
ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab News Today) ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ (ਸ਼ੁੱਕਰਵਾਰ) ਲੁਧਿਆਣਾ ਵਿਖੇ 80 ਆਮ ਆਦਮੀ ਕਲੀਨਿਕ (aam aadmi clinic) ਸੂਬਾ ਵਾਸੀਆਂ ਨੂੰ ਸਮਰਪਿਤ ਕਰਨਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਸੂਬੇ ਵਿੱਚ ਤਕਰੀਬਨ 580 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਾਰਜਸ਼ੀਲ ਹੋ ਜਾਣਗੇ। ਜ਼ਿਕਰਯੋਗ ਹੈ ਕਿ ਪਹਿਲੇ ਪੜਾਅ ਵਿੱਚ 100 ਕਲੀਨਿਕ ਸਮਰਪਿਤ ਕੀਤੇ ਗਏ ਸਨ ਅਤੇ ਦੂਜੇ ਪੜਾਅ ਵਿੱਚ 404 ਅਤੇ ਹੁਣ 80 ਕਲੀਨਿਕ ਸੂਬੇ ਦੀ ਸੇਵਾ ਵਿੱਚ ਸਮਰਪਿਤ ਕੀਤੇ ਜਾਣਗੇ।
Punjab News Today
ਆਮ ਆਦਮੀ ਕਲੀਨਿਕ (aam aadmi clinic) ਮੁੱਖ ਮੰਤਰੀ (Punjab News Today) ਦਾ ਸੁਫਨਮਈ ਪ੍ਰੋਜੈਕਟ ਹੈ, ਜੋ ਕਿ ਲੋਕਾਂ ਦੀ ਭਲਾਈ ਦੇ ਉਦੇਸ ਨਾਲ ਉਨਾਂ ਦੀ ਸਭ ਤੋਂ ਪ੍ਰਮੁੱਖ ਤਰਜੀਹ ਹੈ ਅਤੇ ਇਹ ਕਲੀਨਿਕ ਪਹਿਲਾਂ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਕਾਰਗਰ ਸਿੱਧ ਹੋ ਰਹੇ ਹਨ। ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਸਹੂਲਤਾਂ ਮੁਫਤ ਪ੍ਰਦਾਨ ਕਰ ਰਹੇ ਹਨ।
ਹੁਣ ਤੱਕ ਸੂਬਾ ਭਰ ਵਿੱਚ 25.63 ਲੱਖ ਮਰੀਜ਼ ਆਮ ਆਦਮੀ ਕਲੀਨਿਕਾਂ ਵਿੱਚ ਜਾ ਕੇ ਇਲਾਜ ਕਰਵਾ ਚੁੱਕੇ ਹਨ। ਇਨਾਂ ਕਲੀਨਿਕਾਂ ‘ਤੇ ਕੁੱਲ 41 ਕਿਸਮ ਦੇ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ 30 ਅਪ੍ਰੈਲ ਤੱਕ 1.78 ਲੱਖ ਮਰੀਜ ਇਹ ਟੈਸਟ ਕਰਵਾ ਚੁੱਕੇ ਹਨ।