
Health Insurance Scheme: ਮੁੱਖ ਮੰਤਰੀ ਵੱਲੋਂ 15 ਜਨਵਰੀ ਦੇ ਸਾਰੇ ਪ੍ਰੋਗਰਾਮ ਕੀਤੇ ਗਏ ਮੁਲਤਵੀ
Health Insurance Scheme: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਵੱਲੋਂ 3 ਕਰੋੜ ਤੋਂ ਜ਼ਿਆਦਾ ਪੰਜਾਬੀਆਂ ਨੂੰ ਦਿੱਤੇ ਜਾਣ ਵਾਲੇ 10 ਲੱਖ ਰੁਪਏ ਤੱਕ ਦਾ ਬੀਮਾ ਸਕੀਮ ਨੂੰ ਹਾਲ ਦੀ ਘੜੀ ਇੱਕ ਹਫ਼ਤੇ ਲਈ ਟਾਲ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵਲੋਂ 15 ਜਨਵਰੀ ਦੇ ਸਾਰੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਗਏ ਹਨ। ਜਿਸ ਕਾਰਨ ਹੀ ਹੁਣ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ 22 ਜਨਵਰੀ ਨੂੰ ਕੀਤੀ ਜਾਏਗੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 15 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਾਣਾ ਹੈ ਜਿਸ ਕਰਕੇ ਉਨ੍ਹਾਂ ਨੇ ਪਹਿਲਾਂ ਤੋਂ ਤੈਅ ਕੀਤੇ ਗਏ ਸਾਰੇ ਪ੍ਰੋਗਰਾਮ ਨੂੰ ਅਗਲੀ ਤਾਰੀਖਾਂ ਤੱਕ ਲਈ ਟਾਲ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੀ ਜਨਤਾ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਹਰ ਇੱਕ ਪੰਜਾਬੀ ਦਾ 10 ਲੱਖ ਰੁਪਏ ਤੱਕ ਦਾ ਮੁਫ਼ਤ ਬੀਮਾ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ। ਮੁੱਖ ਮੰਤਰੀ ਸਿਹਤ ਬੀਮਾ ਸਕੀਮ ਵਿੱਚ ਪੰਜਾਬ ਦੇ 3 ਕਰੋੜ ਤੋਂ ਜ਼ਿਆਦਾ ਪੰਜਾਬੀਆਂ ਨੂੰ ਸ਼ਾਮਲ ਕੀਤਾ ਜਾਣਾ ਹੈ। ਇਸ ਸਿਹਤ ਬੀਮਾ ਸਕੀਮ ਨੂੰ ਸਫ਼ਲ ਕਰਨ ਲਈ ਪੰਜਾਬ ਸਰਕਾਰ ਦੇ ਉੱਚ ਅਧਿਕਾਰੀ ਅਤੇ ਸਿਹਤ ਵਿਭਾਗ ਪਿਛਲੇ ਕੁਝ ਦਿਨਾਂ ਤੋਂ ਕਾਫ਼ੀ ਜ਼ਿਆਦਾ ਮਿਹਨਤ ਕਰ ਰਹੇ ਹਨ ਤਾਂ ਕਿ 15 ਜਨਵਰੀ ਨੂੰ ਹਰ ਹਾਲਤ ਵਿੱਚ ਇਸ ਸਕੀਮ ਨੂੰ ਲਾਂਚ ਕਰ ਦਿੱਤਾ ਜਾਵੇ।
Health Insurance Scheme
ਸਿਹਤ ਵਿਭਾਗ ਵੱਲੋਂ ਇਸ ਸਬੰਧੀ ਸਾਰੀ ਤਿਆਰੀ ਵੀ ਕਰ ਲਈ ਗਈ ਸੀ ਤਾਂ ਇਸ ਸਕੀਮ ਦੇ ਹਰ ਪੜਾਅ ਨੂੰ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਵੀ ਦੇਖ਼ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖ਼ੁਦ ਕਈ ਮੀਟਿੰਗਾਂ ਵੀ ਕੀਤੀ ਜਾ ਚੁੱਕੀਆ ਹਨ। ਭਗਵੰਤ ਮਾਨ ਵੱਲੋਂ ਇਸ 10 ਲੱਖ ਰੁਪਏ ਤੱਕ ਦੀ ਬੀਮਾ ਸਕੀਮ ਨੂੰ 15 ਜਨਵਰੀ ਮੌਕੇ ਲਾਂਚ ਕਰਨ ਦਾ ਫੈਸਲਾ ਕੀਤਾ ਗਿਆ ਸੀ ਅਤੇ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਤਿਆਰੀ ਵੀ ਕਰ ਲਈ ਗਈ ਸੀ।
Read Also : ਮੋਗਾ ਤੇ ਫ਼ਿਰੋਜ਼ਪੁਰ ਦੇ ਕੋਰਟ ਕੰਪਲੈਕਸ ਨੂੰ ਉਡਾਉਣ ਦੀ ਮਿਲੀ ਧਮਕੀ













