ਪੰਜਾਬ ਦੀ ਪਲੇਠੀ ਪਲਾਜ਼ਮਾ ਬੈਂਕ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਸਥਾਪਿਤ

fauji Singh's body back in Uttar Pradesh, again postmartam by doctors board

ਕੋਵਿਡ ਮਰੀਜਾਂ ਦੇ ਇਲਾਜ ਲਈ ਪੰਜਾਬ ਕੋਲ ਬਿਹਤਰ ਬੁਨਿਆਦੀ ਢਾਂਚਾ: ਓ.ਪੀ. ਸੋਨੀ

ਠੀਕ ਹੋਏ ਕੋਵਿਡ ਮਰੀਜ ਚਾਰ ਹਫ਼ਤਿਆਂ ਬਾਅਦ ਦਾਨ ਕਰ ਸਕਦੇ ਹਨ ਪਲਾਜ਼ਮਾ

ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਪੰਜਾਬ ਦਾ ਪਹਿਲਾ ਪਲਾਜ਼ਮਾ ਬੈਂਕ ਸਥਾਪਤ ਹੋ ਗਿਆ ਹੈ। ਇਹ ਪਲਾਜ਼ਮਾ ਬੈਂਕ ਕੋਰੋਨਾ ਵਾਇਰਸ ਨਾਲ ਲੜ ਰਹੇ ਮਰੀਜ਼ਾਂ ਲਈ ਵਰਦਾਨ ਸਾਬਤ ਹੋਵੇਗਾ ਕਿਉਂਕਿ ਗੰਭੀਰ ਮਰੀਜ਼ਾਂ ਦਾ ਇਲਾਜ਼ ਪਲਾਜ਼ਮਾ ਥਰੈਪੀ ਨਾਲ ਕੀਤਾ ਜਾਵੇਗਾ। ਅੱਜ ਇਸ ਪਹਿਲੇ ਪਲਾਜ਼ਮਾ ਬੈਂਕ ਦਾ ਉਦਘਾਟਨ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓ.ਪੀ. ਸੋਨੀ ਵੱਲੋਂ ਕਰਨਾ ਸੀ, ਪਰ ਉਹ ਨਾ ਪੁੱਜ ਸਕੇ। ਇਸ ਤੋਂ ਬਾਅਦ ਓ.ਪੀ. ਸੋਨੀ ਅਤੇ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਵੱਲੋਂ ਪੰਜਾਬ ਦੇ ਇਸ ਪਲੇਠੇ ਪਲਾਜ਼ਮਾ ਬੈਂਕ ਨੂੰ ਆਨ ਲਾਇਨ ਵੀਡੀਓ ਕਾਨਫਰੰਸਿੰਗ ਰਾਹੀਂ ਲੋਕਾਂ ਨੂੰ ਸਮਰਪਿਤ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਓ.ਪੀ. ਸੋਨੀ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦਾ ਟਾਕਰਾ ਕਰਨ ਲਈ ਪੰਜਾਬ ਵਿੱਚ ਸਥਾਪਤ ਹੋਇਆ ਪਹਿਲਾ ਪਲਾਜ਼ਮਾ ਬੈਂਕ ਇੱਕ ਬਹੁਤ ਵੱਡੀ ਪ੍ਰਾਪਤੀ ਹੈ। ਇਸ ਸਬੰਧੀ ਪਹਿਲਾਂ ਸੂਬੇ ‘ਚ ਵੱਖ-ਵੱਖ ਸਫਲਤਾਪੂਰਵਕ ਟ੍ਰਾਇਲ ਕੀਤੇ ਗਏ ਸਨ ਜਿਨ੍ਹਾਂ ਕਰਕੇ ਪਲਾਜ਼ਮਾ ਬੈਂਕ ਦੀ ਸਥਾਪਨਾ ਦਾ ਰਾਹ ਪੱਧਰਾ ਹੋਇਆ। ਉਨ੍ਹਾਂ ਇਸ ਦੀ ਕਾਰਜ-ਪ੍ਰਕਿਰਿਆ ਬਾਰੇ ਦੱਸਿਆ ਕਿ ਹੋਰ ਬਿਮਾਰੀਆਂ ਦੇ ਪੀੜ੍ਹਤ ਜਾਂ ਗਰਭਵਤੀ ਔਰਤਾਂ ਤੋਂ ਛੁੱਟ, ਕੋਰੋਨਾ ਤੋਂ ਸਿਹਤਯਾਬ ਹੋ ਚੁੱਕਿਆ ਕੋਈ ਵੀ ਮਰੀਜ਼, 28 ਦਿਨਾਂ ਬਾਅਦ ਆਪਣਾ ਪਲਾਜ਼ਮਾ ਦਾਨ ਕਰ ਸਕਦਾ ਹੈ ਜੋ ਕਿ ਇੱਕ ਬੇਹਦ ਸਰਲ ਅਤੇ ਸੁਰੱਖਿਅਤ ਕਾਰਜ ਪ੍ਰਕਿਰਿਆ ਹੈ।

OP Soni said The state's progress is in dire need of quality education

ਕੋਵਿਡ ਦੇ ਗੰਭੀਰ ਮਰੀਜ਼ਾਂ ਦੇ ਇਲਾਜ ਲਈ ਪਲਾਜ਼ਮਾ ਬੈਂਕ ਦੀ ਸਥਾਪਨਾ ਨੂੰ ਇਸ ਦਿਸ਼ਾ ਵਿੱਚ ਇੱਕ ਮੀਲ-ਪੱਥਰ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੋਵਿਡ ਨਾਲ ਹੋਣ ਵਾਲੀਆਂ ਮੌਤਾਂ ਨੂੰ ਘੱਟ ਤੋਂ ਘੱਟ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੇ ਹਨ ਅਤੇ ਪਲਾਜਮਾ ਬੈਂਕ ਦੀ ਸ਼ੁਰੂਆਤ ਵੀ ਇਸੇ ਦਾ ਹੀ ਸਿੱਟਾ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਸਰਕਾਰ ਨੇ ਕੋਰੋਨਾ ਦੇ ਮਰੀਜ਼ਾਂ ਦਾ ਪਤਾ ਲਗਾਉਣ ਲਈ ਮੌਜੂਦਾ ਟੈਸਟਿੰਗ ਦੀ ਸਮਰੱਥਾ 3 ਹਜ਼ਾਰ ਤੋਂ 7 ਹਜ਼ਾਰ ਤੱਕ ਵਧਾਉਣ ਲਈ 56 ਲੱਖ ਰੁਪਏ ਦੀ ਲਾਗਤ ਨਾਲ ਵੀ.ਡੀ.ਆਰ.ਐਲ ਲੈਬ ਨੂੰ ਅਪਗ੍ਰੇਡ ਕੀਤਾ ਸੀ ਅਤੇ ਪਲਾਜ਼ਮਾ ਬੈਂਕ ਸ਼ੁਰੂ ਹੋਣ ਨਾਲ ਹੁਣ ਕੋਵਿਡ ਵਿਰੁੱਧ ਜੰਗ ਵਿੱਚ ਸਮੂਹਿਕ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਵੀਡੀਓ ਕਾਨਫਰੰਸਿੰਗ ਰਾਹੀਂ ਸ੍ਰੀਮਤੀ ਪਰਨੀਤ ਕੌਰ ਨੇ ਕੋਵਿਡ ਦੀ ਜੰਗ ਜਿੱਤ ਚੁੱਕੇ ਮਰੀਜਾਂ ਨੂੰ ਅਪੀਲ ਕੀਤੀ ਕਿ ਉਹ ਹੋਰਨਾਂ ਕੋਵਿਡ ਪਾਜ਼ਿਟਿਵ ਮਰੀਜਾਂ ਨੂੰ ਵੀ ਇਹ ਜੰਗ ਜਿੱਤਣ ‘ਚ ਮਦਦ ਕਰਨ ਲਈ ਆਪਣਾ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੁੱਕਿਆ ਇਹ ਇੱਕ ਇਤਿਹਾਸਕ ਕਦਮ ਹੈ ਜੋ ਕੋਰੋਨਾ ਦੇ ਗੰਭੀਰ ਮਰੀਜ਼ਾਂ ਲਈ ਆਸ ਦੀ ਇੱਕ ਨਵੀਂ ਕਿਰਨ ਸਾਬਤ ਹੋਵੇਗਾ। ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਨੇ ਦੱਸਿਆ ਕਿ ਦੋ ਪਲਾਜਮਾ ਮਸ਼ੀਨਾਂ ਨਾਲ ਲੈਸ ਪਲਾਜ਼ਮਾਂ ਬੈਂਕ ਵਿਖੇ ਛੇਤੀ ਹੀ ਤੀਜੀ ਮਸ਼ੀਨ ਵੀ ਲਿਆਂਦੀ ਜਾਵੇਗੀ ਤੇ ਐਂਟੀਬਾਡੀ ਟੈਸਟਿੰਗ ਲਈ ਟੈਸਟਿੰਗ ਕਿੱਟਾਂ ਦੀ ਕੋਈ ਘਾਟ ਨਹੀਂ। ਇਸ ਤੋਂ ਇਲਾਵਾ ਅਤਿ-ਆਧੁਨਿਕ ਟੈਸਟਿੰਗ ਸਾਜ਼-ਸਾਮਾਨ ਛੇਤੀ ਹੀ ਉਪਲਬਧ ਹੋਵੇਗਾ।

ਉਨ੍ਹਾਂ ਦੱਸਿਆ ਕਿ  ਪਲਾਜ਼ਮਾ ਥੈਰੇਪੀ ਲਈ ਸਟੇਟ ਨੋਡਲ ਅਫ਼ਸਰ ਡਾ. ਨੀਲਮ ਮਰਵਾਹਾ ਦੀ ਸਲਾਹ ਨਾਲ ਚਲਾਏ ਜਾਣ ਵਾਲੇ ਇਸ ਪਲਾਜ਼ਮਾ ਬੈਂਕ ਦੀ ਬੀ.ਸੀ.ਐਲ ਕੋਵਿਡ-19 ਲੈਬ ਵਿੱਚ ਕੋਰੋਨਾ ਦੇ ਮਰੀਜਾਂ ਲਈ ਹਾਈ ਗ੍ਰੇਡ ਨਵੇਂ ਟੈਸਟ ਪਲਾਜ਼ਮਾ ਫਿਬਰੋਜਨ ਐਸ. ਅਤੇ ਡੀ. ਡਿਮਰ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਮੈਡੀਕਲ ਸਿੱਖਿਆ ਤੇ ਖੋਜ਼ ਵਿਭਾਗ ਦੇ ਡਾਇਰੈਕਟਰ ਡਾ. ਅਵਨੀਸ਼ ਕੁਮਾਰ, ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਮੈਡੀਕਲ ਸੁਪਰਡੈਂਟ ਡਾ. ਪਾਰਸ ਪਾਂਡਵ, ਮੈਡੀਸਨ ਵਿਭਾਗ ਦੇ ਮੁਖੀ ਡਾ. ਆਰ.ਪੀ.ਐਸ. ਸਿਬੀਆ ਹਾਜਰ ਸਨ।

ਆਉਂਦੇ ਦਿਨਾਂ ਤੱਕ 100 ਵੈਂਟੀਲੇਟਰ ਹੋਣਗੇ ਰਜਿੰਦਰਾ ਕੋਲ

ਇਸ ਦੌਰਾਨ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਨੇ ਦੱਸਿਆ ਕਿ ਰਜਿੰਦਰਾ ਹਸਤਾਲ ਵਿੱਚ ਕੋਵਿਡ ਦੇ ਮਰੀਜ਼ਾਂ ਲਈ 600 ਬਿਸਤਰਿਆਂ ਵਾਲੀ ਇਕਾਂਤਵਾਸ ਸਹੂਲੀਅਤ, ਜਿਸ ਵਿੱਚ ਹਰੇਕ ਬੈੱਡ ਨਾਲ 100 ਫੀਸਦੀ ਆਕਸਜੀਨ ਸਪਲਾਈ ਹੈ, ਤੋਂ ਇਲਾਵਾ ਗੰਭੀਰ ਰੂਪ ਵਿੱਚ ਬਿਮਾਰੀ ਮਰੀਜ਼ਾਂ ਲਈ 54 ਵੈਂਟੀਲੇਟਰ ਵੀ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਵੈਂਟੀਲੇਟਰਾਂ ਦੀ ਗਿਣਤੀ 100 ਤੱਕ ਪਹੁੰਚ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ