ਸਾਡੇ ਨਾਲ ਸ਼ਾਮਲ

Follow us

11.8 C
Chandigarh
Monday, February 2, 2026
More
    Home Breaking News Punjab Govern...

    Punjab Government Action: ਪੰਜਾਬ ਦੀ ਮਾਨ ਸਰਕਾਰ ਵੱਲੋਂ ਆਪਣੇ ਹੀ ਵਿਧਾਇਕ ‘ਤੇ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਨੂੰ ਡੂੰਘੀ ਸੱਟ

    Punjab Government

    Punjab Government Action: ਜਲੰਧਰ (ਸੱਚ ਕਹੂੰ ਨਿਊਜ਼)। ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਇਕ ਹੋਰ ਵੱਡਾ ਐਕਸ਼ਨ ਲਿਆ ਹੈ। ਜਿਸ ਦੇ ਚੱਲਦੇ ਮਾਨ ਸਰਕਾਰ ਨੇ ਆਪਣੇ ਹੀ ਵਿਧਾਇਕ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਰੇਡ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਵਿਧਾਇਕ ਰਮਨ ਅਰੋੜਾ (MLA Raman Arora) ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਛਾਪਾਮਾਰੀ ਕੀਤੀ ਗਈ ਹੈ।

    Read Also : Ludhiana News: ‘ਸ਼ਰਾਬ ਪੀਣ ਕਾਰਨ ਹੋਈ ਤਿੰਨ ਨੌਜਵਾਨਾਂ ਦੀ ਮੌਤ ’ਤੇ ਗਰਮਾਈ ਸਿਆਸਤ

    ਦਰਅਸਲ ਸਰਕਾਰ ਕੋਲ ਲਗਾਤਾਰ ਸ਼ਿਕਾਇਤਾਂ ਆ ਰਹੀਆਂ ਸਨ ਕਿ ਵਿਧਾਇਕ ਰਮਨ ਅਰੋੜਾ ਜਲੰਧਰ ਨਗਰ ਨਿਗਮ ਦੇ ਅਫ਼ਸਰਾਂ ਰਾਹੀਂ ਮਾਸੂਮ ਲੋਕਾਂ ਨੂੰ ਪਹਿਲਾਂ ਝੂਠੇ ਕੇਸਾਂ ਵਿਚ ਫਸਾ ਕੇ ਝੂਠਾ ਨੋਟਿਸ ਭਿਜਵਾਉਂਦਾ ਸੀ ਅਤੇ ਫਿਰ ਪੈਸੇ ਲੈ ਕੇ ਉਕਤ ਨੋਟਿਸਾਂ ਨੂੰ ਰਫ਼ਾ-ਦਫ਼ਾ ਕਰਵਾ ਦਿੰਦਾ ਸੀ। ਇਸ ਮਾਮਲੇ ਵਿਚ ਪੰਜਾਬ ਸਰਕਾਰ ਨੇ ਰਮਨ ਅਰੋੜਾ ‘ਤੇ ਛਾਪੇਮਾਰੀ ਕੀਤੀ ਹੈ। ਅਸਲ ਮਾਮਲੇ ਦਾ ਪਤਾ ਤਾਂ ਜਾਂਚ ਹੋਣ ਤੋਂ ਬਾਅਦ ਹੀ ਲੱਗੇਗਾ। ਮਾਮਲੇ ਦੀ ਪੂਰੀ ਜਾਣਕਾਰੀ ਲਈ ਅਪਡੇਟ ਦੀ ਉਡੀਕ ਕਰੋ। Punjab Government Action