ਲੈਫਟੀਨੈਂਟ ਜਨਰਲ (ਸੇਵਾ ਮੁਕਤ) ਅਜੈ ਕੁਮਾਰ ਸ਼ਰਮਾ ਨੇ ਵੀ ਪੰਜਾਬ ਦੇ ਸੂਚਨਾ ਕਮਿਸ਼ਨਰ ਵਜੋਂ ਚੁੱਕੀ ਸਹੁੰ
ਅਸ਼ਵਨੀ ਚਾਵਲਾ/ਚੰਡੀਗੜ੍ਹ। ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਜਸਟਿਸ(ਸੇਵਾ ਮੁਕਤ) ਵਿਨੋਦ ਕੁਮਾਰ ਸ਼ਰਮਾ ਨੂੰ ਪੰਜਾਬ ਦੇ ਲੋਕਪਾਲ ਅਤੇ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਅਜੈ ਕੁਮਾਰ ਸ਼ਰਮਾ ਨੂੰ ਪੰਜਾਬ ਦੇ ਨਵੇਂ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਾਸ ਤੌਰ ‘ਤੇ ਹਾਜ਼ਰ ਸਨ। ਇਹ ਸਹੁੰ ਚੁੱਕ ਸਮਾਗਮ ਪੰਜਾਬ ਰਾਜ ਭਵਨ ਹੋਇਆ। Punjab’s
ਇਸ ਤੋਂ ਪਹਿਲਾਂ ਪੰਜਾਬ ਕੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਰਾਜਪਾਲ ਤੋਂ ਪ੍ਰਵਾਨਗੀ ਲੈ ਕੇ ਇਸ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਸ਼ੁਰੂ ਕੀਤੀ। ਇਸ ਤੋਂ ਬਾਅਦ ਜਸਟਿਸ(ਸੇਵਾ ਮੁਕਤ) ਵਿਨੋਦ ਕੁਮਾਰ ਸ਼ਰਮਾ ਨੇ ਪੰਜਾਬ ਦੇ ਲੋਕਪਾਲ ਅਤੇ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਅਜੈ ਕੁਮਾਰ ਸ਼ਰਮਾ ਨੇ ਪੰਜਾਬ ਦੇ ਨਵੇਂ ਸੂਚਨਾ ਕਮਿਸ਼ਨਰ ਵਜੋਂ ਰਾਜਪਾਲ ਦੀ ਹਾਜ਼ਰੀ ਵਿੱਚ ਦਸਤਖ਼ਤ ਕਰਕੇ ਸਹੁੰ ਚੁੱਕੀ। ਜਸਟਿਸ ਵਿਨੋਦ ਕੁਮਾਰ ਸ਼ਰਮਾ ਨੇ ਸਾਲ 2006 ਤੋਂ 2010 ਤੱਕ ਪੰਜਾਬ ਤੇ ਹਰਿਆਣਾ ਵਿੱਚ ਬਤੌਰ ਜੱਜ ਸੇਵਾ ਨਿਭਾਈ ਸੀ। ਇਸ ਤੋਂ ਬਾਅਦ ਉਨ੍ਹਾਂ ਸਾਲ 2010 ਤੋਂ 2013 ਤੱਕ ਹਾਈ ਕੋਰਟ ਮਦਰਾਸ ਵਿਖੇ ਪਰਮਾਨੈਂਟ ਜੱਜ ਵਜੋਂ ਸੇਵਾ ਨਿਭਾਈ ਸੀ। ਸਾਲ 2013 ਵਿੱਚ ਉਨ੍ਹਾਂ ਨੂੰ ਮਾਣਯੋਗ ਸੁਪਰੀਮ ਕੋਰਟ ਨੇ ਸੀਨੀਅਰ ਐਡਵੋਕੇਟ ਦੇ ਅਹੁਦੇ ਨਾਲ ਨਿਵਾਜ਼ਿਆ ਸੀ। Punjab’s
ਲੈਫਟੀਨੈਂਟ ਜਨਰਲ (ਸੇਵਾ ਮੁਕਤ) ਅਜੈ ਕੁਮਾਰ ਸ਼ਰਮਾ ਨੇ ਫੌਜ ਵਿੱਚ 38 ਸਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਈਆਂ । ਉਨ੍ਹਾਂ ਨੇ ਉੱਤਰ-ਪੂਰਬ ਵਿੱਚ ਇਨਫੈਨਟਰੀ ਬ੍ਰਿਗੇਡ ਦੀ ਅਗਵਾਈ ਕੀਤੀ ਅਤੇ ਸੰਯੁਕਤ ਰਾਸ਼ਟਰ ਦੇ ਹਿੱਸੇ ਵਜੋਂ ਡੀ.ਆਰ. ਕਾਂਗੋ ਵਿੱਚ ਮਲਟੀ ਨੈਸ਼ਨਲ ਬ੍ਰਿਗੇਡ ਦੀ ਵੀ ਬੜੇ ਗੌਰਵਮਈ ਢੰਗ ਨਾਲ ਅਗਵਾਈ ਕੀਤੀ। ਲੈਫਟੀਨੈਂਟ ਜਨਰਲ (ਸੇਵਾ ਮੁਕਤ) ਅਜੈ ਕੁਮਾਰ ਸ਼ਰਮਾ ਨੇ ਸਾਲ 2005 ਵਿੱਚ ਕਾਰਜਸ਼ੀਲ ਹੋਏ ਰਾਈਟ ਟੂ ਇਨਫਰਮੇਸ਼ਨ ਐਕਟ ਨੂੰ ਫੌਜ ਵਿੱਚ ਲਾਗੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਸਮਾਗਮ ਤੋਂ ਬਾਅਦ ਰਾਜ ਭਵਨ ਵਿੱਚ ਸਾਰੇ ਮਹਿਮਾਨਾਂ ਨੂੰ ਚਾਹ ਦਾ ਸੱਦਾ ਦਿੱਤਾ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।