ਜਾਅਲੀ ਅਸਲਾ ਲਾਇਸੈਂਸ ਬਣਾਉਣ ਦੇ ਰੈਕੇਟ ਦਾ ਪਰਦਾਫਾਸ਼, ਅੱਠ ਗ੍ਰਿਫਤਾਰ

Amritsar Police
ਜਾਅਲੀ ਅਸਲਾ ਲਾਇਸੈਂਸ ਬਣਾਉਣ ਦੇ ਰੈਕੇਟ ਦਾ ਪਰਦਾਫਾਸ਼, ਅੱਠ ਗ੍ਰਿਫਤਾਰ

ਪੁਲਿਸ ਨੇ ਮੌਕੇ ’ਤੇ ਬਰਾਮਦ ਕੀਤੇ ਹਥਿਆਰ ਅਤੇ ਜਾਅਲੀ ਦਸਤਾਵੇਜ਼ 

(ਰਾਜਨ ਮਾਨ) ਅੰਮ੍ਰਿਤਸਰ। ਅੰਮ੍ਰਿਤਸਰ ‘ਚ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਵਾ ਕੇ ਨਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ 8 ਲੋਕਾਂ ਦੇ ਗਿਰੋਹ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਜਾਅਲੀ ਅਸਲਾ ਲਾਇਸੈਂਸ ਬਣਾ ਕੇ ਸ਼ਹਿਰ ਵਿੱਚ ਹਥਿਆਰ ਰੱਖ ਰਹੇ ਹਨ। Amritsar Police

ਇਹ ਵੀ ਪੜ੍ਹੋ: Shambhu Border: ਹਾਈਕੋਰਟ ਦਾ ਸ਼ੰਭੂ ਬਾਰਡਰ ’ਤੇ ਵੱਡਾ ਫੈਸਲਾ, ਪੜ੍ਹੋ ਕੀ ਕਿਹਾ….

ਪੁਲਿਸ ਨੇ ਛਾਪਾ ਮਾਰ ਕੇ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ 6 ਜਾਅਲੀ ਅਸਲਾ ਲਾਇਸੈਂਸ ਅਤੇ ਆਧਾਰ ਕਾਰਡ, 7 ਪਿਸਤੌਲ, ਰਿਵਾਲਵਰ, ਡਬਲ ਬੈਰਲ ਰਾਈਫਲ ਅਤੇ ਜਾਅਲੀ ਦਸਤਾਵੇਜ਼ ਬਰਾਮਦ ਕੀਤੇ ਹਨ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ । Amritsar Police