ਕਾਂਗਰਸ ਪ੍ਰਧਾਨ ਨੇ ਕਿਹਾ,”ਕੋਰਟ ਨੇ ਮੰਨਿਆ ਕਿ ਭ੍ਰਿਸ਼ਟਾਚਾਰ ਹੋਇਆ
ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਉਲੰਘਨਾ ਦੇ ਮਾਮਲੇ ‘ਚ ਨੋਟਿਸ ਜਾਰੀ ਕਰਕੇ 22 ਅਪਰੈਲ ਤੱਕ ਜਵਾਬ ਮੰਗਿਆ ਹੈ। ਦਰਅਸਲ, ਹਾਲ ਹੀ ‘ਚ ਰਾਫੇਲ ਮਾਮਲੇ ‘ਚ ਹੋ ਰਹੀ ਸੁਣਵਾਈ ਕੋਰਟ ਨੇ ਕੇਂਦਰ ਦੀ ਦਲੀਲ ਖਾਰਜ ਕਰਦੇ ਹੋਏ ਕਿਹਾ ਸੀ, ਗੁਪਤ ਦਸਤਾਵੇਜਾਂ ਨੂੰ ਸਬੂਤ ਮੰਨਿਆ ਜਾ ਸਕਦਾ ਹੈ। ਇਸ ਤੇ ਰਾਹੁਲ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਨੇ ਅੱਜ ਮੰਨ ਲਿਆ ਕਿ ਰਾਫੇਲ ਮਾਮਲੇ ‘ਚ ਭ੍ਰਿਸ਼ਟਾਚਾਰ ਹੋਇਆ ਹੈ। ਉਨ੍ਹਾਂ ਦੇ ਇਸ ਬਿਆਨ ਦੇ ਖਿਆਫ਼ ਭਾਜਪਾ ਨੇਤਾ ਮੀਨਾਕਸ਼ੀ ਲੇਖੀ ਨੇ ਅਪੀਲ ਲਾਈ ਸੀ। ਸੁਪਰੀਮ ਕੋਰਟ ਨੇ ਸਾਫ਼ ਕਰ ਦਿੱਤਾ ਹੈ ਕਿ ਫੈਸਲੇ ‘ਚ ਐਵੇਂ ਦੀ ਕੋਈ ਟਿਪਣੀ ਨਹੀਂ ਕੀਤੀ ਗਈ ਸੀ। ਫੈਸਲਾ ਕਾਨੂੰਨ ਸਵਾਲ ਤੇ ਆਧਾਰਿਤ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।