ਰਾਘਵ ਚੱਢਾ ਨੇ ਵਿਧਾਇਕ ਅਹੁਦੇ ਤੋਂ ਦਿੱਤਾ ਅਸੀਤਫਾ

ragwa cadda

ਅਸਤੀਫਾ ਦਿੱਲੀ ਵਿਧਾਨ ਸਭਾ ਸਪੀਕਰ ਨੌ ਸੌਂਪਿਆ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਦਿੱਲੀ ਦੇ ਵਿਧਾਇਕ ਅਹੁਦੇ ਤੋਂ ਅਸੀਤਫਾ ਦੇ ਦਿੱਤਾ ਹੈ। ਉਨਾਂ ਨੇ ਆਪਣਾ ਅਸਤੀਫਾ ਦਿੱਲੀ ਵਿਧਾਨ ਸਭਾ ਸਪੀਕਰ ਰਾਮ ਨਿਵਾਸ ਗੋਇਲ ਨੂੰ ਸੌਂਪ ਦਿੱਤਾ ਹੈ।

ਅਸਤੀਫੇ ਤੋਂ ਬਾਅਦ ਪਾਰਟੀ ਨੇ ਉਨਾਂ ਨੂੰ ਵੱਡੀ ਜਿੰਮੇਵਾਰੀ ਸੌਂਪੀ ਹੈ। ਹੁਣ ਉਹ ਪੰਜਾਬ ਦੇ ਮੁੱਦਿਆਂ ਨੂੰ ਰਾਜ ਸਭਾ ’ਚ ਚੁੱਕਣਗੇ। ਉਨਾਂ ਕਿਹਾ ਕਿ ਉਹ ਆਪਣੀ ਇਸ ਨਵੀਂ ਭੂਮਿਕਾ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਰਾਜ ਸਭਾ ਦਾ ਮੈਂਬਰ ਚੁਣੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਮੇਰੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਛੋਟੀ ਉਮਰ ਵਿੱਚ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਤੀ, ਬਿਜਲੀ ਤੋਂ ਇਲਾਵਾ ਵਿੱਤੀ ਸਬੰਧਿਤ ਕਈ ਮੁੱਦੇ ਹਨ। ਜਿਸ ਨੂੰ ਉਹ ਰਾਜ ਸਭਾ ਵਿੱਚ ਉਠਾਉਣਗੇ।

ਜਿਕਰਯੋਗ ਹੈ ਕਿ ਰਾਘਵ ਚੱਢਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀ ਕਮਾਨ ਸੰਭਾਲੀ ਸੀ ਤੇ ਪਾਰਤੀ ਨੇ ਸੂਬੇ ’ਚ ਧਮਾਕੇਦਾਰ ਜਿੱਤ ਦਰਜ ਕੀਤੀ ਸੀ। ਉਨਾਂ ਨੂੰ ਪਾਰਟੀ ਦੀ ਜਿੱਤ ਲਈ ਅਹਿਮ ਮੰਨਿਆ ਜਾ ਰਿਹਾ ਹੈ। ਜਿਸ ਤੋਂ ਬਾਅਦ ਪਾਰਟੀ ਨੇ ਰਾਘਵ ਚੱਢਾ ਨੂੰ ਇਨਾਮ ਵਜੋਂ ਰਾਜ ਸਭਾ ਦਾ ਮੈਂਬਰ ਨਿਯੁਕਤ ਕੀਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ