Bathinda Crime News: ਬਠਿੰਡਾ ਵਿੱਚ ਰਘੁਵੀਰ ਸਿੰਘ ਕਤਲ ਮਾਮਲਾ: ਮਹਿਲਾ ਸਮੇਤ ਦੋ ਗ੍ਰਿਫ਼ਤਾਰ

ਪੁਲਿਸ ਨੇ ਵਾਰਦਾਤ ਵਿੱਚ ਵਰਤਿਆ ਹਥੌੜਾ ਅਤੇ ਮ੍ਰਿਤਕ ਦਾ ਮੋਬਾਈਲ ਫੋਨ ਕੀਤਾ ਬਰਾਮਦ

Satinder Mathur  Picture
Published On

Bathinda Crime News: ਬਠਿੰਡਾ, (ਸੱਚ ਕਹੂੰ ਨਿਊਜ਼/ਹਿੰ.ਸ.)। ਥਾਣਾ ਕੈਨਾਲ ਕਾਲੋਨੀ ਪੁਲਿਸ ਨੇ 12 ਸਤੰਬਰ ਨੂੰ ਰਘੁਵੀਰ ਸਿੰਘ ਉਰਫ਼ ਲੱਕੀ ਦੇ ਕਤਲ ਮਾਮਲੇ ਨੂੰ ਸੁਲਝਾਉਂਦਿਆਂ ਇੱਕ ਮਹਿਲਾ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮ੍ਰਿਤਕ ਦੀ ਭੈਣ ਰਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ 13 ਸਤੰਬਰ ਨੂੰ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਸੀ। ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ’ਤੇ ਪੁਲਿਸ ਨੇ ਕਿਰਨਦੀਪ ਸਿੰਘ ਵਾਸੀ ਬਹਿਮਣ ਦੀਵਾਨਾ ਅਤੇ ਸੋਨੀ ਸਿੰਘ ਵਾਸੀ ਬਹਿਮਣ ਦੀਵਾਨਾ, ਜੋ ਮੌਜ਼ੂਦਾ ਸਮੇਂ ਵਿੱਚ ਬੱਲੂਆਣਾ, ਜ਼ਿਲ੍ਹਾ ਬਠਿੰਡਾ ਵਿੱਚ ਰਹਿੰਦੀ ਸੀ, ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ: Punjab BJP: ਪਠਾਨਕੋਟ ਤੋਂ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸ਼ੁਰੂ, 30 ਸਤੰਬਰ ਨੂੰ ਜਲੰਧਰ ’ਚ ਹੋਵੇਗਾ ਸਮਾਪਤੀ ਸਮਾਗਮ

ਪੁਲਿਸ ਅਨੁਸਾਰ ਕਿਰਨਦੀਪ ਸਿੰਘ ਡਰਾਈਵਿੰਗ ਦਾ ਕੰਮ ਕਰਦਾ ਹੈ। ਜਾਂਚ ਵਿੱਚ ਸਾਹਮਣੇ ਆਇਆ ਕਿ ਰਘੁਵੀਰ ਸਿੰਘ ਅਤੇ ਸੋਨੀ ਸਿੰਘ ਪਿਛਲੇ ਕਰੀਬ 5-6 ਮਹੀਨਿਆਂ ਤੋਂ ਇੱਕ-ਦੂਜੇ ਦੇ ਸੰਪਰਕ ਵਿੱਚ ਸਨ। ਇਸ ਤੋਂ ਪਹਿਲਾਂ ਸੋਨੀ ਸਿੰਘ ਦੇ ਕਿਰਨਦੀਪ ਸਿੰਘ ਨਾਲ ਕਰੀਬ ਪੰਜ ਸਾਲ ਤੋਂ ਸਬੰਧ ਹੋਣ ਦੀ ਗੱਲ ਸਾਹਮਣੇ ਆਈ ਹੈ।

ਪੁਲਿਸ ਮੁਤਾਬਕ ਬਾਅਦ ਵਿੱਚ ਸੋਨੀ ਅਤੇ ਰਘੁਵੀਰ ਇਕੱਠੇ ਰਹਿਣ ਲੱਗ ਪਏ ਸਨ। ਕਿਰਨਦੀਪ ਚਾਹੁੰਦਾ ਸੀ ਕਿ ਸੋਨੀ ਮੁੜ ਉਸਦੇ ਨਾਲ ਰਹੇ, ਜਦਕਿ ਰਘੁਵੀਰ ਉਸਨੂੰ ਸੋਨੀ ਕੋਲ ਜਾਣ ਤੋਂ ਰੋਕਦਾ ਸੀ। ਪੁਲਿਸ ਦਾ ਦਾਅਵਾ ਹੈ ਕਿ ਇਸੇ ਵਿਵਾਦ ਕਾਰਨ ਦੋਵਾਂ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਰਘੁਵੀਰ ਸਿੰਘ ਦੇ ਕਤਲ ਦੀ ਯੋਜਨਾ ਬਣਾਈ। ਪੁਲਿਸ ਅਨੁਸਾਰ 12 ਸਤੰਬਰ ਨੂੰ ਸੋਨੀ ਸਿੰਘ ਅਤੇ ਕਿਰਨਦੀਪ ਸਿੰਘ ਨੇ ਕਥਿਤ ਤੌਰ ’ਤੇ ਮਿਲ ਕੇ ਰਘੁਵੀਰ ਸਿੰਘ ਦਾ ਕਤਲ ਕਰ ਦਿੱਤਾ। ਪੁਲਿਸ ਨੇ ਵਾਰਦਾਤ ਵਿੱਚ ਵਰਤਿਆ ਗਿਆ ਹਥੌੜਾ ਅਤੇ ਮ੍ਰਿਤਕ ਦਾ ਮੋਬਾਈਲ ਫੋਨ ਕਬਜ਼ੇ ਵਿੱਚ ਲੈ ਲਿਆ ਹੈ।

ਪੁਲਿਸ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਸਾਹਮਣੇ ਨਹੀਂ ਆਇਆ। ਫਿਲਹਾਲ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਕਤਲ ਨਾਲ ਸਬੰਧਤ ਹੋਰ ਤੱਥਾਂ ਅਤੇ ਸਬੂਤਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

About The Author

Related Posts