ਪੈਟਰੋਲ ਡੀਜ਼ਲ ਦੇ ਰੇਟ ਜੀਐਸਟੀ ਦੇ ਦਾਇਰੇ ‘ਚ ਲਿਆਂਦੇ ਜਾਣ
ਨਵੀਂ ਦਿੱਲੀ, ਏਜੰਸੀ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਆਸਮਾਨ ਛੂ ਰਹੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਤੋਂ ਲੋਕ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ, ਇਸ ਲਈ ਇਹਨਾਂ ਉਤਪਾਦਾਂ ਨੂੰ ਵਸਤੂ ਅਤੇ ਸੇਵਾ ਕਰ (ਜੀਐਸਟੀ) ਦੇ ਦਾਇਰੇ ‘ਚ ਲਿਆਂਦਾ ਜਾਵੇ। ਸ੍ਰੀ ਗਾਂਧੀ ਨੇ ਸ਼ੁੱਕਰਵਾਰ ਨੂੰ ਟਵੀਟ ਕਰਕੇ ਕਿਹਾ ਕਿ ਆਦਰਯੋਗ ਸ੍ਰੀ ਮੋਦੀ ਜੀ, ਆਮ ਜਨਤਾ ਪੈਟਰੋਲ ਡੀਜ਼ਲ ਦੇ ਆਸਮਾਨ ਛੂਹ ਰਹੇ ਰੇਟਾਂ ਤੋਂ ਬਹੁਤ ਜ਼ਿਆਦਾ ਪ੍ਰੇਸ਼ਾਨ ਹੈ। ਤੁਸੀਂ ਕਿਰਪਾ ਪੈਟਰੋਲ ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ‘ਚ ਲਿਆਓ। ਜਿਕਰਯੋਗ ਹੈ ਕਿ ਸਰਕਾਰ ਨੇ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ‘ਤੇ ਕੇਂਦਰੀ ਉਤਪਾਦ ਸ਼ੁਲਕ ਘਟਾਉਣ ਦਾ ਐਲਾਨ ਕੀਤਾ ਹੈ ਜਿਸ ਕਾਰਨ ਇਸ ਦੇ ਰੇਟ ਢਾਈ ਰੁਪਏ ਘਟੇ ਹਨ। ਕਾਂਗਰਸ ਨੇ ਇਸ ਨੂੰ ਜਨਤਾ ਦੇ ਗੁੱਸੇ ਅਤੇ ਪੰਜ ਰਾਜਾਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਠਾਇਆ ਗਿਆ ਕਦਮ ਕਰਾਰ ਦਿੱਤਾ। (GST)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।