ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ

Rahul, Continue, Congress, President

ਵਰਕਿੰਗ ਕਮੇਟੀ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਦਾ ਅਸਤੀਫ਼ਾ ਕੀਤਾ ਨਾਮਨਜ਼ੂਰ

ਨਵੀਂ ਦਿੱਲੀ | ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ‘ਚ ਲੋਕ ਸਭਾ ਚੋਣਾਂ ‘ਚ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ ਪਰ ਪਾਰਟੀ ਦੀ ਸਰਵਉੱਚ ਨੀਤ ਨਿਰਧਾਰਿਤ ਇਕਾਈ ਨੇ ਉਨ੍ਹਾਂ ਨੂੰ ਅਸਤੀਫ਼ਾ ਨਾ ਦੇਣ ਲਈ ਕਿਹਾ ਹੈ
ਕਾਂਗਰਸ ਦੇ ਸੂਤਰਾਂ ਅਨੁਸਾਰ ਪਾਰਟੀ ਦੀ ਸਰਵਉੱਚ ਨੀਤ ਨਿਰਧਾਰਕ ਇਕਾਈ ਕਾਂਗਰਸ ਕਾਰਜ ਕਮੇਟੀ ਦੀ ਸ਼ਨਿੱਚਰਵਾਰ ਨੂੰ ਲੋਕ ਸਭਾ ਚੋਣਾਂ ‘ਚ ਪਾਰਟੀ ਦੇ ਪ੍ਰਦਰਸ਼ਨ ਤੇ ਪਾਰਟੀ ਨੂੰ ਮਜ਼ਬੂਤ ਬਣਾਉਣ ਦੀ ਰਣਨੀਤੀ ‘ਤੇ ਵਿਚਾਰ ਵਟਾਂਦਰੇ ਲਈ ਕੀਤੀ ਮੀਟਿੰਗ ‘ਚ ਗਾਂਧੀ ਨੇ ਆਮ ਚੋਣਾਂ ‘ਚ ਪਾਰਟੀ ਦੀ ਹਾਰ ਲਈ ਖੁਦ ਨੂੰ ਜ਼ਿੰਮੇਵਾਰੀ ਮੰਨਦਿਆਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਪਰ ਕਮੇਟੀ ਦੇ ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਉਨ੍ਹਾਂ ਨੂੰ ਅਜਿਹਾ ਨਾ ਕਰਨ ਦੀ ਅਪੀਲ ਕੀਤੀ ਕਾਰਜ ਕਮੇਟੀ ਦੀ ਮੀਟਿੰਗ ਸ਼ਨਿੱਚਰਵਾਰ ਸਵੇਰੇ 11 ਵਜੇ ਸ਼ੁਰੂ ਹੋਈ ਮੀਟਿੰਗ ‘ਚ ਸੰਯੁਕਤ ਪ੍ਰਗਤੀਸ਼ੀਲ ਗਠਜੋੜ ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪਾਰਟੀ ਜਨਰਲ ਸਕੱਤਰ ਕੇਸੀ ਵਣੁਗੋਪਾਲ, ਸੀਨੀਅਰ ਆਗੂ ਏਕੇ ਐਂਟੋਨੀ, ਪ੍ਰਿਅੰਕਾ ਗਾਂਧੀ ਵਾਡਰਾ, ਪਾਰਟੀ ਖਜ਼ਾਨੀ ਅਹਿਮਦ ਪਟੇਲ, ਕੈਪਟਨ ਅਮਰਿੰਦਰ ਸਿੰਘ, ਸ਼ੀਲਾ ਦੀਕਸ਼ਿਤ ਸਮੇਤ ਲਗਭਗ ਸਾਰੇ ਮੈਂਬਰ ਮੌਜ਼ੂਦ ਹਨ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪਾਰਟੀ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਇਸ ਦੀ ਜਾਣਕਾਰੀ ਦਿੱਤੀ ਵਰਕਿੰਗ ਕਮੇਟੀ ਦੀ ਮੀਟਿੰਗ ‘ਚ ਰਾਹੁਲ ਨੇ ਕਿਹਾ ਕਿ ਉਨ੍ਹਾਂ ਦੀ ਥਾਂ ਪ੍ਰਿਅੰਕਾ ਗਾਂਧੀ ਦੇ ਨਾਂਅ ਦੀ ਤਜਵੀਜ਼ ਨਾ ਕੀਤੀ ਜਾਵੇ ਨਾਲ ਹੀ ਕਿਸੇ ਗੈਰ ਕਾਂਗਰਸੀ ਨੂੰ ਪਾਰਟੀ ਪ੍ਰਧਾਨ ਬਣਾਇਆ ਜਾਵੇ ਪਰ ਕਾਰਜ ਕਮੇਟੀ ਨੇ ਰਾਹੁਲ ਦੀ ਗੱਲ ਨਹੀਂ ਮੰਨੀ ਸੂਰਜੇਵਾਲਾ ਨੇ ਕਿਹਾ, ਰਾਹੁਲ ਗਾਂਧੀ ਨੂੰ ਹੁਣ ਇਹ ਅਧਿਕਾਰ ਦਿੱਤਾ ਗਿਆ ਕਿ ਉਹ ਪਾਰਟੀ ‘ਚ ਆਪਣੇ ਅਨੁਸਾਰ ਜਿਵੇਂ ਚਾਹੁਣ ਸੰਗਠਨਾਤਮਕ ਬਦਲਾਅ ਕਰ ਸਕਦੇ ਹਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।