ਰਾਹੁਲ ਗਾਂਧੀ ਤੇ ਮੁੱਖ ਮੰਤਰੀ ਚੰਨੀ ਨੇ ਨਵੇਂ ਮੰਤਰੀ ਮੰਡਲ ਦੇ ਵਿਸਥਾਰ ਲਈ 5 ਘੰਟੇ ਕੀਤੀ ਮੀਟਿੰਗ
(ਸੱਚ ਕਹੂੰ ਨਿਊਜ਼), ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਨਵੇਂ ਮੰਤਰੀ ਮੰਡਲ ਦੇ ਵਿਸਥਾਰ ਸਬੰਧੀ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਰਾਹੁਲ ਗਾਂਧੀ ਦੀ ਰਿਹਾਇਸ਼ ’ਤੇ ਮੀਟਿੰਗ ’ਚ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਮੌਜ਼ੁਦ ਸਨ ਰਾਹੁਲ ਗਾਂਧੀ ਦੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਨਾਲ ਲਗਭਗ 5 ਘੰਟੇ ਮੀਟਿੰਗ ਚੱਲੀ ਜੋ ਕਰੀਬ ਰਾਤ ਦੇ 2 ਵਜੇ ਖਤਮ ਹੋਈ।
ਸੂਤਰਾਂ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀਆਂ ਨੂੰ ਕੈਬਨਿਟ ’ਚੋਂ ਹਟਾਇਆ ਜਾ ਸਕਦਾ ਚੰਨੀ ਕੈਬਨਿਟ ’ਚ ਪੰਜ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤੇ ਜਾਣ ਦੀ ਚਰਚਾ ਹੈ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਗਾਤਾਰ ਪੰਜਾਬ ਦੇ ਅੰਦਰੂਨੀ ਕਲੇਸ਼ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਉਨ੍ਹਾਂ ਦੇਰ ਰਾਤ ਰਾਹੁਲ ਗਾਂਧੀ ਨਾਲ ਮੀਟਿੰਗ ਕੀਤੀ ਉਹ ਛੇਤੀ ਹੀ ਕੈਬਨਿਟ ’ਚ ਫੇਰਬਦਲ ਕਰਕੇ ਸੂਬੇ ’ਚ ਛੇਤੀ ਤੋਂ ਛੇਤੀ ਵਿਕਾਸ ਕਾਰਜਾਂ ’ਚ ਤੇਜ਼ ਲਿਆਉਣਾ ਚਾਹੁੰਦੇ ਹਨ ਜਿਸ ਦੇ ਲਈ ਉਹ ਲਗਾਤਾਰ ਵੱਖ-ਵੱਖ ਥਾਈ ਆਮ ਲੋਕਾਂ ਤੇ ਸਿਆਸੀ ਮਾਹਿਰਾਂ ਨਾਲ ਵੀ ਗੱਲਬਾਤ ਕਰ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ