ਲਖੀਮਪੁਰ ਪਹੁੰਚੇ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਵਾਡਰਾ

ਸਚਿਨ ਪਾਇਲਟ ਨੂੰ ਲਿਆ ਹਿਰਾਸਤ ’ਚ

(ਸੱਚ ਕਹੂੰ ਨਿਊਜ਼) ਉੱਤਰ ਪ੍ਰਦੇਸ਼। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਵਾਡਰਾ ਲਖੀਮਪੁਰ ਖੀਰੀ ਦੇ ਤਿਕੁਨੀਆ ਪਿੰਡ ਪੁੱਜ ਗਏ ਹਨ ਰਾਹੁਲ ਗਾਂਧੀ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਵੀ ਨਾਲ ਹਨ ਇਸ ਪਹਿਲਾਂ ਰਾਹੁਲ ਗਾਂਧੀ ਲਖਨਊ ਤੋਂ ਨਿਕਲਣ ਤੋਂ ਬਾਅਦ ਸਿੱਧਾ ਸੀਤਾਪੁਰ ਗੈਸਟ ਹਾਊਸ ਪਹੁੰਚ ਕੇ ਪ੍ਰਿਅੰਕਾ ਗਾਂਧੀ ਨੂੰ ਮਿਲੇ ਇਸ ਤੋਂ ਬਾਅਦ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਵਾਡਰਾ ਵੀ ਉਨ੍ਹਾਂ ਨਾਲ ਲਖੀਮਪੁਰ ਲਈ ਰਵਾਨਾ ਹੋਏ ਸਨ।

ਲਖੀਮਪੁਰ ਲਈ ਪ੍ਰਸ਼ਾਸ ਨੇ ਰਾਹੁਲ-ਪ੍ਰਿਅੰਕਾ ਦੇ ਕਾਫ਼ਲੇ ਲਈ 17 ਗੱਡੀਆਂ ਨੂੰ ਮਨਜ਼ੂਰੀ ਦਿੱਤੀ ਹੈ ਇਸ ਤੋਂ ਇਲਾਵਾ ਕਾਂਗਰਸ ਦੇ ਆਗੂ ਦੀਪੇਂਦਰ ਹੁੱਡਾ, ਰਣਦੀਪ ਸਿੰਘ ਸੁਰਜੇਵਾਲਾ, ਕੇਸੀ ਵੇਣੂਗੋਪਾਲ ਤੇ ਅਜੈ ਕੁਮਾਰ ਲੱਲੂ ਕਿਸਾਨ ਪੀੜਤ ਪਰਿਵਾਰਾਂ ਨੂੰ ਮਿਲਣ ਲਈ ਲਖੀਮਪੁਰ ਪਹੁੰਚੇ ਹਨ ਓਧਰ ਮੁਰਾਦਾਬਾਦ ’ਚ ਕਾਂਗਰਸੀ ਆਗੂ ਸਚਿਨ ਪਾਇਲਟ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ