ਰਾਹੁਲ ਗਾਂਧੀ ਈਡੀ ਸਾਹਮਣੇ ਹੋਏ ਪੇਸ਼, ਪੁੱਛਗਿੱਛ ਕਰ ਰਹੇ ਹਨ ਅਧਿਕਾਰੀ

rahu.

 ਰਣਦੀਪ ਸਿੰਘ ਸੁਰਜੇਵਾਲਾ ਨੂੰ ਲਿਆ ਹਿਰਾਸਤ ’ਚ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਨੈਸ਼ਨਲ ਹੈਰਾਲਡ ਮਾਮਲੇ ਵਿੱਚ ਈਡੀ ਦਫ਼ਤਰ ਵਿੱਚ ਰਾਹੁਲ ਗਾਂਧੀ (Rahul Gandhi) ਤੋਂ ਤਿੰਨ ਅਧਿਕਾਰੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਰਾਹੁਲ ਨਾਲ ਪੈਦਲ ਮਾਰਚ ਕਰਕੇ ਕਾਂਗਰਸ ਹੈੱਡਕੁਆਰਟਰ ਤੋਂ ਬਾਹਰ ਆਏ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਇਕ ਕਿਲੋਮੀਟਰ ਪਹਿਲਾਂ ਹੀ ਰੋਕ ਦਿੱਤਾ। ਇਸ ਤੋਂ ਬਾਅਦ ਕਾਂਗਰਸੀ ਵਰਕਰ ਉੱਥੇ ਹੀ ਸੜਕ ’ਤੇ ਧਰਨੇ ’ਤੇ ਬੈਠ ਗਏ। ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਸੰਸਦ ਮੈਂਬਰ ਰਣਦੀਪ ਸਿੰਘ ਸੁਰਜੇਵਾਲਾ ਅਤੇ ਹੋਰ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਰਾਹੁਲ ਤੋਂ ਪੁੱਛਗਿੱਛ ਸ਼ੁਰੂ ਹੋਣ ਤੋਂ ਬਾਅਦ ਪ੍ਰਿਅੰਕਾ ਗਾਂਧੀ ਈਡੀ ਦਫ਼ਤਰ ਤੋਂ ਵਾਪਸ ਆ ਗਈ ਹੈ।

ਇਸ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਵਾਡਰਾ ਰਾਹੁਲ (Rahul Gandhi) ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ ਸਨ। ਇੱਥੋਂ ਰਾਹੁਲ-ਪ੍ਰਿਅੰਕਾ ਗਾਂਧੀ ਕਾਂਗਰਸ ਹੈੱਡਕੁਆਰਟਰ ਪੁੱਜੇ ਅਤੇ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਰਾਜਸਥਾਨ ਦੇ ਸੀਐਮ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਸੀਐਮ ਭੁਪੇਸ਼ ਬਘੇਲ ਪਾਰਟੀ ਸੰਸਦ ਮੈਂਬਰਾਂ ਅਤੇ ਹੋਰ ਨੇਤਾਵਾਂ ਦੇ ਨਾਲ ਪੈਦਲ ਈਡੀ ਦਫ਼ਤਰ ਲਈ ਰਵਾਨਾ ਹੋਏ। ਪੁਲਿਸ ਨੇ ਬੈਰੀਕੇਡ ਲਾ ਕੇ ਕਾਂਗਰਸ ਦੇ ਮਾਰਚ ਨੂੰ ਰੋਕ ਦਿੱਤਾ ਅਤੇ ਆਗੂਆਂ ਨੂੰ ਅੱਗੇ ਨਹੀਂ ਜਾਣ ਦਿੱਤਾ। ਰਾਹੁਲ ਗਾਂਧੀ ਕਾਰ ਰਾਹੀਂ ਪ੍ਰਿਅੰਕਾ ਨਾਲ ਈਡੀ ਹੈੱਡਕੁਆਰਟਰ ਪਹੁੰਚੇ ਸਨ।

ਈਡੀ ਦਫ਼ਤਰ ਦੇ ਨੇੜੇ ਤਿੰਨ-ਪੱਧਰੀ ਸੁਰੱਖਿਆ ਘੇਰਾ ਹੈ। ਪੁਲੀਸ ਨੇ ਕਾਂਗਰਸ ਦੇ ਮਾਰਚ ਨੂੰ ਪਹਿਲੇ ਸਰਕਲ ਨੇੜੇ ਰੋਕ ਲਿਆ ਸੀ। ਇੱਥੇ ਵਰਕਰਾਂ ਦੀ ਪੁਲਿਸ ਨਾਲ ਝੜਪ ਵੀ ਹੋਈ। ਇਸ ਤੋਂ ਪਹਿਲਾਂ ਸੋਮਵਾਰ ਸਵੇਰੇ ਰਾਹੁਲ ਗਾਂਧੀ ਦੀ ਜਾਂਚ ਦਾ ਵਿਰੋਧ ਕਰ ਰਹੇ ਕਾਂਗਰਸੀ ਵਰਕਰਾਂ ਨੂੰ ਦਿੱਲੀ ਪੁਲਿਸ ਨੇ ਕਾਂਗਰਸ ਹੈੱਡਕੁਆਰਟਰ ਤੋਂ ਹਿਰਾਸਤ ‘ਚ ਲੈ ਲਿਆ। ਪੁਲਿਸ ਨੇ ਕਾਂਗਰਸੀਆਂ ਨੂੰ ਬੱਸ ਵਿੱਚ ਬਿਠਾ ਲਿਆ ਸੀ। ਕਾਂਗਰਸ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਦਿੱਲੀ ਪੁਲਿਸ ਨੇ ਕਾਂਗਰਸ ਹੈੱਡਕੁਆਰਟਰ ਤੋਂ ਈਡੀ ਦਫਤਰ ਤੱਕ ਦੀ ਸੜਕ ਨੂੰ ਸੀਲ ਕਰ ਦਿੱਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ