ਡੱਲਾਸ, ਅਮਰੀਕਾ (ਏਜੰਸੀ)। ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਮਰੀਕਾ ਦੇ ਡਲਾਸ ਪਹੁੰਚ ਚੁੱਕੇ ਹਨ ਅਤੇ ਉੱਥੇ ਉਹ ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਭਾਰਤੀ ਭਾਈਚਾਰੇ ਨਾਲ ਮੁਲਾਕਾਤ ਕਰ ਰਹੇ ਹਨ। ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ’ਤੇ ਇਹ ਜਾਣਕਾਰੀ ਦਿੰਦੇ ਹੋਏ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੂੰ ਅਮਰੀਕਾ ਦੇ ਡੈਲਾਸ, ਟੈਕਸਾਸ ਵਿੱਚ ਭਾਰਤੀ ਪ੍ਰਵਾਸੀ ਅਤੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਮੈਂਬਰਾਂ ਵੱਲੋਂ ਮਿਲੇ ਨਿੱਘੇ ਸੁਆਗਤ ਤੋਂ ਸੱਚਮੁੱਚ ਖੁਸ਼ੀ ਹੋਈ ਹੈ।
ਉਨ੍ਹਾਂ ਕਿਹਾ ਕਿ ਉਹ ਇਸ ਫੇਰੀ ਦੌਰਾਨ ਸਾਰਥਕ ਵਿਚਾਰ-ਵਟਾਂਦਰੇ ਅਤੇ ਵਿਵਹਾਰਕ ਗੱਲਬਾਤ ਵਿੱਚ ਸ਼ਾਮਲ ਹੋਣ ਦੀ ਉਤਸੁਕਤਾ ਨਾਲ ਉਡੀਕ ਕਰ ਰਹੇ ਹਨ ਜੋ ਸਾਡੇ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗੀ। ਇਸ ਤੋਂ ਪਹਿਲਾਂ ਇਹ ਜਾਣਕਾਰੀ ਦਿੰਦੇ ਹੋਏ ਓਵਰਸੀਜ਼ ਕਾਂਗਰਸ ਦੇ ਮੁਖੀ ਸੈਮ ਪਿਤਰੋਦਾ ਨੇ ਕਿਹਾ ਸੀ ਕਿ ਗਾਂਧੀ 8 ਸਤੰਬਰ ਤੋਂ ਅਮਰੀਕਾ ਦੇ ਦੌਰੇ ’ਤੇ ਹੋਣਗੇ ਅਤੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ ਕਰਨਗੇ। Rahul Gandhi
Read Also : Smoke : ਧੂੰਏਂ ਤੋਂ ਮੁਕਤੀ ਲਈ ਵਿਆਪਕ ਯਤਨਾਂ ਦੀ ਲੋੜ