ਟਰੈਕਟਰ ’ਤੇ ਸੰਸਦ ਪਹੁੰਚੇ ਰਾਹੁਲ ਗਾਂਧੀ, ਸੁਰਜੇਵਾਲਾ ਤੇ ਬੀ. ਵੀ. ਸ੍ਰੀਨਿਵਾਸ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ’ਚ

ਬੋਲੇ, ਤਿੰਨ ਖੇਤੀ ਕਾਨੂੰਨ ਤੁਰੰਤ ਵਾਪਸ ਲਵੇ ਸਰਕਾਰ

ਨਵੀਂ ਦਿੱਲੀ। ਖੇਤੀ ਕਾਨੂੰਨਾਂ ਦੇ ਵਿਰੋਧ ’ਚ ਸੋਮਵਾਰ ਨੂੰ ਕਾਂਗਰਸ ਇੱਕ ਵਾਰ ਫਿਰ ਖੁੱਲ੍ਹੇ ਤੌਰ ’ਤੇ ਕਿਸਾਨਾਂ ਦੀ ਹਮਾਇਤ ’ਚ ਉਤਰ ਆਈ ਸਵੇਰੇ ਪਾਰਟੀ ਦੇ ਸਾਬਕਾ ਪ੍ਰਧਾਨ ਤੇ ਸਾਂਸਦ ਰਾਹੁਲ ਗਾਂਧੀ ਟਰੈਕਟਰ ’ਤੇ ਸੰਸਦ ਪਹੁੰਚੇ ਤੇ ਸਰਕਾਰ ਤੋਂ ਖੇਤੀ ਕਾਨੂੰਨਾ ਨੂੰ ਵਾਪਸ ਲੈਣ ਦੀ ਮੰਗ ਕੀਤੀ।

ਇਸ ਮੌਕੇ ਰਾਹੁਲ ਗਾਂਧੀ ਦੇ ਨਾਲ ਟਰੈਕਟਰ ’ਤੇ ਰਣਦੀਪ ਸੁਰਜੇਵਾਲਾ, ਦੀਪੇਂਦਰ ਹੁੱਡਾ ਸਮੇਤ ਕਈ ਹੋਰ ਕਾਂਗਰਸ ਆਗੂ ਸਵਾਰ ਦਿਸੇ। ਇਸ ਦੌਰਾਨ ਦਿੱਲੀ ਪੁਲਿਸ ਨੇ ਕਾਂਗਰਸ ਆਗੂ ਰਣਦੀਪ ਸੁਰਜੇਵਾਲਾ ਤੇ ਬੀ. ਵੀ. ਸ੍ਰੀਨਿਵਾਸ ਨੂੰ ਹਿਰਾਸਤ ’ਚ ਲੈ ਲਿਆ ਇਸ ਦੇ ਨਾਲ ਹੀ ਜਿਸ ਟਰੈਕਟਰ ’ਤੇ ਰਾਹੁਲ ਗਾਂਧੀ ਪਹੁੰਚੇ ਸਨ ਉਸ ਨੂੰ ਵੀ ਆਪਣੇ ਕਬਜ਼ੇ ’ਚ ਲੈ ਲਿਆ ਪੁਲਿਸ ਦਾ ਕਹਿਣਾ ਹੈ ਕਿ ਸੰਸਦ ਸੈਸ਼ਨ ਦੌਰਾਨ ਇੱਥੇ ਧਾਰਾ 144 ਲਾਗੂ ਰਹਿੰਦੀ ਹੈ ਜਿਸ ਦੇ ਚੱਲਦੇ ਇਹ ਕਾਰਵਾਈ ਕੀਤੀ ਗਈ ਹੈ।

ਟਰੈਕਟਰ ਦੇ ਸਾਹਮਣੇ ਖੇਤੀ ਕਾਨੂੰਨਾਂ ਖਿਲਾਫ਼ ਪੋਸਟਰ ਚਿਪਕਾਇਆ ਗਿਆ ਸੀ ਤੇ ਕਿਸਾਨਾਂ ਦੀ ਹਮਾਇਤ ’ਚ ਗੱਲਾਂ ਲਿਖੀਆਂ ਸਨ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਕਿਸਾਨਾਂ ਦੀ ਅਵਾਜ਼ ਹੈ ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਦੀ ਗੱਲ ਨਹੀਂ ਸੁਣੀ ਜਾ ਰਹੀ।

ਸਰਕਾਰ ਨੂੰ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਪਵੇਗਾ, ਇਹ ਕਾਲੇ ਕਾਨੂੰਨ ਹਨ ਕਾਂਗਰਸ ਆਗੂ ਨੇ ਕਿਹਾ ਕਿ ਕਿਸਾਨਾਂ ਨੂੰ ਅੱਤਵਾਦੀ ਕਿਹਾ ਜਾ ਰਿਹਾ ਹੈ ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੇ ਜੰਤਰ-ਮੰਤਰ ’ਤੇ ਕਿਸਾਨ ਸੰਸਦ ਲਾਈ ਜਾ ਰਹੀ ਹੈ 200 ਕਿਸਾਨ ਹਰ ਰੋਜ਼ ਜੰਤਰ-ਮੰਤਰ ’ਤੇ ਸੰਸਦ ਕਰਨਗੇ ਜੋ ਕਿ ਸੰਸਦ ਦੇ ਮੌਨਸੂਨ ਸੈਸ਼ਨ ਤੱਕ ਜਾਰੀ ਰਹੇਗਾ ਪਿਛਲੇ ਕਰੀਬ ਇੱਕ ਸਾਲ ਤੋਂ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਦਿੱਲੀ ਦੇ ਟਿਕਰੀ, ਸਿੰਧੂ ਤੇ ਗਾਜੀਪੁਰ ਬਾਰਡਰ ’ਤੇ ਜਾਰੀ ਹੈ ਕਿਸਾਨਾਂ ਦੀ ਮੰਗ ਹੈ ਕਿ ਤਿੰਨੇ ਕਾਨੂੰਨ ਵਾਪਸ ਹੋਣ, ਪਰ ਸਰਕਾਰ ਦਾ ਕਹਿਣਾ ਹੈ ਕਿ ਕਾਨੂੰਨ ਵਾਪਸ ਨਹੀਂ ਹੋਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ