ਰਾਤ ਸਮੇਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਰਾਹੁਲ ਗਾਂਧੀ ਨੇ ਜੱਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਅੰਮ੍ਰਿਤਸਰ ਪਹੁੰਚ ਕੇ ਸ਼ਰਧਾਂਜਲੀ ਭੇਂਟ ਕੀਤੀ ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਵੀ ਹੋਏ। ਜਾਣਕਾਰੀ ਅਨੁਸਾਰ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਬੀਤੀ ਰਾਤ ਅੰਮ੍ਰਿਤਸਰ ਪਹੁੰਚੇ। ਹਵਾਈ ਅੱਡੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਹੁਲ ਗਾਂਧੀ ਨੇ ਦਰਬਾਰ ਸਾਹਿਬ ਟੇਕਿਆ ਮੱਥਾ ਤੇ ਜੱਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਰਾਹੁਲ ਗਾਂਧੀ ਰਾਤ ਸਮੇਂ ਹੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ।
ਸ਼ਨਿੱਚਰਵਾਰ ਸਵੇਰੇ ਰਾਹੁਲ ਗਾਂਧੀ ਨੇ ਜੱਲ੍ਹਿਆਵਾਂਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਜੱਲ੍ਹਿਆਂਵਾਲਾ ਬਾਗ਼ ਖ਼ੂਨੀ ਸਾਕੇ ਦੀ ਸ਼ਤਾਬਦੀ ਮੌਕੇ ਕਾਂਗਰਸ ਦੇ ਕੌਮੀ ਪ੍ਰਧਾਨ ਸੁਵਖਤੇ ਹੀ ਪਹੁੰਚ ਗਏ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਨਵਜੋਤ ਸਿੱਧੂ ਵੀ ਹਾਜ਼ਰ ਰਹੇ। ਇਸ ਮੌਕੇ ਰਾਹੁਲ ਨੇ ਬਾਗ਼ ਦੀ ਵਿਜ਼ੀਟਰ ਬੁੱਕ ਵਿੱਚ ਆਪਣਾ ਸੰਦੇਸ਼ ਵੀ ਦਰਜ ਕੀਤਾ। ਬਾਅਦ ਦੁਪਹਿਰ ਨੂੰ ਇੱਥੇ ਹੋਣ ਵਾਲੇ ਸਰਕਾਰੀ ਸਮਾਗਮ ਵਿੱਚ ਭਾਰਤ ਦੇ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਵੀ ਸ਼ਾਮਲ ਹੋਣਗੇ। ਜ਼ਿਕਰਯੋਗ ਹੈ ਕਿ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵੀ ਰਾਹੁਲ ਗਾਂਧੀ ਦਰਬਾਰ ਸਾਹਿਬ ਪਹੁੰਚੇ ਸਨ। (Jallianwala Bagh)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।