ਲੁਧਿਆਣਾ (ਜਸਵੀਰ ਸਿੰਘ ਗਹਿਲ)। ਰਾਹੁਲ ਗਾਂਧੀ ਨੇ ਕਿਹਾ ਕਿ ਇਹ ਚੋਣਾਂ 70 ਸਾਲਾਂ ਵਿੱਚ ਭਾਰਤੀ ਸੰਵਿਧਾਨ ਨੂੰ ਬਚਾਉਣ ਲਈ ਹਨ. ਗਾਂਧੀ ਨੇ ਭਾਜਪਾ ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਪਹਿਲੀ ਵਾਰ ਕਿਸੇ ਰਾਜਨੀਤਿਕ ਪਾਰਟੀ ਤੇ ਉਸਦੇ ਨੇਤਾਵਾਂ ਨੇ ਖੁੱਲ ਕੇ ਕਿਹਾ ਹੈ ਕਿ ਜੇਕਰ ਉਹ ਚੋਣਾਂ ਜਿੱਤਦੇ ਹਨ ਤਾਂ ਸੰਵਿਧਾਨ ਨੂੰ ਬਦਲ ਦੇਣਗੇ। (Rahul Gandhi in Ludhiana)
ਉਹਨਾਂ ਕਿਹਾ ਕਿ ਸੰਵਿਧਾਨ ਇੱਕ ਕਿਤਾਬ ਨਹੀਂ ਹੈ ਉਹ ਸਮਝਦੇ ਹਨ ਕਿ ਸੰਵਿਧਾਨ ਹਿੰਦੁਸਤਾਨ ਦੇ ਗਰੀਬ ਲੋਕਾਂ ਦੀ ਆਵਾਜ਼ ਹੈ ਜਿਸ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ, ਮਹਾਤਮਾ ਗਾਂਧੀ, ਜਵਾਹਰ ਲਾਲ ਨਹਿਰੂ ਸਣੇ ਹਿੰਦੁਸਤਾਨ ਦੇ ਸਾਰੇ ਲੋਕਾਂ ਨੇ ਮਿਲ ਕੇ ਬਣਾਇਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਪਬਲਿਕ ਸੈਕਟਰ ਹੋਵੇ ਜਾਂ ਕਿਸੇ ਵੀ ਤਰ੍ਹਾਂ ਦੀ ਅਧਿਕਾਰ ਹੋਣ ਉਹ ਸਭ ਇਸ ਸੰਵਿਧਾਨ ਦੀ ਹੀ ਦੇਣ ਹਨ।
Akso Read : ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਸਦਮਾ, ਵੱਡੇ ਭਰਾ ਦਾ ਦੇਹਾਂਤ