ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। Rahul Gandhi: ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਪਹੁੰਚ ਗਏ ਹਨ। ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰਦੇ ਹੀ ਉਹ ਅਜਨਾਲਾ ਲਈ ਰਵਾਨਾ ਹੋ ਗਏ। ਇਸ ਦੌਰਾਨ ਉਹ ਹੜ੍ਹ ਪੀੜਤਾਂ ਨੂੰ ਮਿਲਣਗੇ, ਜਿਸ ਤੋਂ ਬਾਅਦ ਉਹ ਪਠਾਨਕੋਟ ਤੇ ਗੁਰਦਾਸਪੁਰ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਪਹੁੰਚਣਗੇ। ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਹਵਾਈ ਅੱਡੇ ’ਤੇ ਰਾਹੁਲ ਗਾਂਧੀ ਦਾ ਸਵਾਗਤ ਕਰਨ ਲਈ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦੇ ਦੌਰੇ ’ਤੇ ਆਏ ਸਨ।
ਇਹ ਖਬਰ ਵੀ ਪੜ੍ਹੋ : Engineers Day: ਸਮਾਜ ਦੇ ਸੁਨਹਿਰੀ ਭਵਿੱਖ ਦੇ ਨਿਰਮਾਤਾ ਇੰਜੀਨੀਅਰ
ਉਨ੍ਹਾਂ ਨੇ ਪੰਜਾਬ ਲਈ 1600 ਕਰੋੜ ਰੁਪਏ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ, ਤੁਹਾਨੂੰ ਦੱਸ ਦੇਈਏ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਹਾਲ ਹੀ ’ਚ ਕਈ ਹਿੱਸਿਆਂ ’ਚ ਹੜ੍ਹਾਂ ਦੀ ਗੰਭੀਰ ਸਥਿਤੀ ’ਤੇ ਸੋਸ਼ਲ ਮੀਡੀਆ ’ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਆਪਣੀ ਪੋਸਟ ’ਚ ਲਿਖਿਆ ਕਿ ਪੰਜਾਬ, ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਸਮੇਤ ਕਈ ਸੂਬੇ ਭਾਰੀ ਬਾਰਿਸ਼ ਤੇ ਹੜ੍ਹਾਂ ਤੋਂ ਪ੍ਰਭਾਵਿਤ ਹਨ। ਰਾਹੁਲ ਗਾਂਧੀ ਨੇ ਹੜ੍ਹਾਂ ਕਾਰਨ ਹੋਏ ਜਾਨੀ ਨੁਕਸਾਨ ਨੂੰ ਬਹੁਤ ਦੁਖਦਾਈ ਦੱਸਿਆ ਤੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਪ੍ਰਭਾਵਿਤ ਖੇਤਰਾਂ ’ਚ ਹਾਈ ਅਲਰਟ ਜਾਰੀ ਕਰਨ ਤੇ ਰਾਹਤ ਤੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਦੀ ਅਪੀਲ ਵੀ ਕੀਤੀ, ਤਾਂ ਜੋ ਜਾਨ-ਮਾਲ ਦੇ ਹੋਰ ਨੁਕਸਾਨ ਨੂੰ ਰੋਕਿਆ ਜਾ ਸਕੇ। Rahul Gandhi