ਰਾਹੁਲ ਗਾਂਧੀ ਵਿਰੋਧੀਆਂ ਦਲਾਂ ਦੇ ਨੇਤਾਵਾਂ ਨਾਲ ਕਰਨਗੇ ਚਰਚਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਚਾਹ ਲਈ ਬੁਲਾਇਆ ਹੈ, ਜਿਸ ਵਿੱਚ ਸੰਸਦ ਵਿੱਚ ਚੱਲ ਰਹੇ ਡੈੱਡਲਾਕ ਦੇ ਨਾਲ ਕਈ ਹੋਰ ਮੁੱਦਿਆਂ ਤੇ ਚਰਚਾ ਹੋਣ ਦੀ ਉਮੀਦ ਹੈ। ਕਾਂਗਰਸ ਸੂਤਰਾਂ ਨੇ ਦੱਸਿਆ ਕਿ ਸੰਸਦ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਸਵੇਰੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਚਾਹ ਤੇ ਬੁਲਾਇਆ ਗਿਆ ਹੈ ਤਾਂ ਜੋ ਮੈਂਬਰ ਸਮੇਂ ਤੇ ਸੰਸਦ ਪਹੁੰਚ ਸਕਣ। ਸਾਰੀਆਂ 14 ਸਮਾਨ ਵਿਚਾਰਧਾਰਾ ਵਾਲੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਚਾਹ ਦੇ ਲਈ ਸੱਦਾ ਦਿੱਤਾ ਗਿਆ ਹੈ। ਗਾਂਧੀ ਨੇ ਸ਼ੁੱਕਰਵਾਰ ਨੂੰ ਇਨ੍ਹਾਂ ਸਾਰੀਆਂ 14 ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨਾਲ ਮੀਟਿੰਗ ਵੀ ਕੀਤੀ। ਵਿਰੋਧੀ ਪਾਰਟੀਆਂ ਦੀ ਆਖਰੀ ਮੀਟਿੰਗ ਸੰਸਦ ਵਿੱਚ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਦੇ ਚੈਂਬਰ ਵਿੱਚ ਬੁਲਾਈ ਗਈ ਸੀ।
ਕੀ ਹੈ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਵਿਰੋਧੀ ਧਿਰ ਦੇ ਮੈਂਬਰ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਤੋਂ ਹੀ ਪੇਗਾਸਸ ਜਾਸੂਸੀ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਵਰਗੇ ਮੁੱਦਿਆਂ ਤੇ ਸੰਸਦ ਚ ਹੰਗਾਮਾ ਕਰ ਰਹੇ ਹਨ ਅਤੇ ਜਿਸ ਕਾਰਨ ਸਦਨ ਦੀ ਕਾਰਵਾਈ ਨਹੀਂ ਚੱਲ ਰਹੀ ਹੈ। ਵਿਰੋਧੀ ਧਿਰ ਦੇ ਮੈਂਬਰ ਇਸ ਮੁੱਦੇ ਤੇ ਸਰਕਾਰ ਤੋਂ ਸੰਸਦ ਵਿੱਚ ਜਵਾਬ ਮੰਗ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ