ਹਰਸਿਮਰਤ ਨੇ ਪੁੱਛਿਆ- ਚੰਨੀ, ਸਿੱਧੂ ਤੇ ਰੰਧਾਵਾ ਨੇੜੇ-ਤੇੜੇ ਸਨ (Rahul Gandhi)
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਤਿੰਨ ਦਿਨ ਪਹਿਲਾਂ ਪੰਜਾਬ ਦੌਰੇ ‘ਤੇ ਪਹੁੰਚੇ ਕਾਂਗਰਸੀ ਆਗੂ ਰਾਹੁਲ ਗਾਂਧੀ (Rahul Gandhi) ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਆਪਣੀ ਜੇਬ ਕੱਟੀ ਸੀ?, ਇਹ ਸਵਾਲ ਇਸ ਲਈ ਉੱਠ ਰਿਹਾ ਹੈ ਕਿਉਂਕਿ ਕੇਂਦਰ ‘ਚ ਮੰਤਰੀ ਰਹਿ ਚੁੱਕੀ ਅਕਾਲੀ ਆਗੂ ਹਰਸਿਮਰਤ ਬਾਦਲ ਨੇ ਅਜਿਹਾ ਟਵੀਟ ਕੀਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਰਾਹੁਲ ਗਾਂਧੀ ਦੇ ਨੇੜੇ ਸਿਰਫ਼ ਮੁੱਖ ਮੰਤਰੀ ਚਰਨਜੀਤ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਹੀ ਹਨ। ਫਿਰ ਜੇਬ ਕਿਵੇਂ ਕੱਟੀ? ਕੀ ਇਹ ਦਰਬਾਰ ਸਾਹਿਬ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ? ਇਸ ਦੇ ਜਵਾਬ ਵਿੱਚ ਕਾਂਗਰਸੀ ਆਗੂ ਰਣਦੀਪ ਸੁਰਜੇਵਾਲਾ ਨੇ ਜਵਾਬੀ ਕਾਰਵਾਈ ਕਰਦਿਆਂ ਕਿਹਾ ਕਿ ਅਕਾਲੀ ਦਲ ਨੇ ਕਿਸਾਨਾਂ ਦੀਆਂ ਜੇਬਾਂ ਕੱਟੀਆਂ ਹਨ।
ਹਰਸਿਮਰਤ ਕੌਰ ਬਾਦਲ ਨੇ ਕੀਤਾ ਟਵੀਟ
ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਪੁੱਛਿਆ ਕਿ ਸ੍ਰੀ ਹਰਿਮੰਦਰ ਸਾਹਿਬ ‘ਚ ਰਾਹੁਲ ਗਾਂਧੀ (Rahul Gandhi) ਦੀ ਜੇਬ ਕਿਸ ਨੇ ਕੱਟੀ? ਚਰਨਜੀਤ ਚੰਨੀ, ਨਵਜੋਤ ਸਿੱਧੂ ਜਾਂ ਸੁਖਜਿੰਦਰ ਰੰਧਾਵਾ। ਸਿਰਫ ਇਨ੍ਹਾਂ ਤਿੰਨਾਂ ਨੂੰ ਜ਼ੈੱਡ ਸਕਿਓਰਿਟੀ ਨੇ ਰਾਹੁਲ ਗਾਂਧੀ ਦੇ ਨੇੜੇ ਜਾਣ ਦੀ ਇਜਾਜ਼ਤ ਦਿੱਤੀ ਸੀ। ਹਰਸਿਮਰਤ ਨੇ ਸਵਾਲ ਕੀਤਾ ਕਿ ਕੀ ਬੇਅਦਬੀ ਕਾਂਡ ਤੋਂ ਬਾਅਦ ਇਹ ਫਿਰ ਤੋਂ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਤਾਂ ਨਹੀਂ।
ਸੁਰਜੇਵਾਲਾ ਨੇ ਹਰਸਿਮਰਤ ਕੌਰ ਬਾਦਲ ਨੂੰ ਜਵਾਬ ਦਿੱਤਾ
ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਨੇ ਹਰਸਿਮਰਤ ਬਾਦਲ ਦੇ ਅੰਗਰੇਜ਼ੀ ਟਵੀਟ ਦਾ ਪੰਜਾਬੀ ਵਿੱਚ ਜਵਾਬ ਦਿੱਤਾ ਹੈ। ਉਨ੍ਹਾਂ ਲਿਖਿਆ ਕਿ ਹਰਸਿਮਰਤ ਜੀ, ਜਦੋਂ ਅਜਿਹਾ ਹੋਇਆ ਹੀ ਨਹੀਂ ਤਾਂ ਅਜਿਹੀਆਂ ਝੂਠੀਆਂ ਖ਼ਬਰਾਂ ਫੈਲਾਉਣਾ ਗੁਰੂ ਘਰ ਦੀ ਬੇਅਦਬੀ ਹੈ। ਚੋਣ ਵਿਰੋਧ ਚੱਲੇਗਾ ਪਰ ਪਰ ਤੁਹਾਨੂੰ ਜ਼ਿੰਮੇਵਾਰੀ ਅਤੇ ਸਮਝਦਾਰੀ ਦਿਖਾਉਣੀ ਚਾਹੀਦੀ ਹੈ। ਮੋਦੀ ਸਰਕਾਰ ਦਾ ਮੰਤਰੀ ਮੰਡਲ ‘ਚ ਬੈਠ ਕੇ ਕਾਲੇ ਕਾਨੂੰਨਾਂ ‘ਤੇ ਮੋਹਰ ਲਾਉਣਾ ਲਾਜਮੀ ਤੌਰ ’ਤੇ ਕਿਸਾਨਾਂ ਦੀਆਂ ਜੇਬਾਂ ਕੱਟਣ ਦੇ ਬਰਾਬਰ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ