ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕਾਂਗਰਸੀ ਨੇਤਾ ਰਾਹੁਲ ਗਾਂਧੀ (Rahul Gandhi) ਨੂੰ ਲੋਕ ਸਭਾ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਹੁਣ ਉਨ੍ਹਾਂ ਨੂੰ ਆਪਣੀ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਲੋਕ ਸਭਾ ਸਕੱਤਰੇਤ ਦੇ ਹਾਊਸਿੰਗ ਵਿਭਾਗ ਨੇ ਅੱਜ ਭਾਵ ਸੋਮਵਾਰ ਨੂੰ ਹੀ ਸ੍ਰੀ ਗਾਂਧੀ ਨੂੰ ਨੋਟਿਸ ਭੇਜ ਕੇ ਕਿਹਾ ਹੈ ਕਿ ਉਹ 23 ਮਾਰਚ ਨੂੰ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ 17ਵੀਂ ਲੋਕ ਸਭਾ ਲਈ ਅਯੋਗ ਕਰਾਰ ਦਿੱਤੇ ਗਏ ਹਨ। ਇਸ ਲਈ ਉਨ੍ਹਾਂ ਨੂੰ 22 ਅਪ੍ਰੈਲ ਤੱਕ 12 ਤੁਗਲਕ ਲੇਨ ਵਾਲਾ ਬੰਗਲਾ ਖਾਲੀ ਕਰਨਾ ਪਵੇਗਾ।
ਗਾਂਧੀ (Rahul Gandhi) ਕੇਰਲ ਦੇ ਵਾਇਨਾਡ ਤੋਂ ਸੰਸਦ ਮੈਂਬਰ ਹਨ, ਇਸ ਲਈ ਕੇਰਲ ਅਤੇ ਦਿੱਲੀ ਵਿੱਚ ਉਨ੍ਹਾਂ ਦੇ ਪਤੇ ’ਤੇ ਬੰਗਲਾ ਖਾਲੀ ਕਰਨ ਦਾ ਨੋਟਿਸ ਭੇਜਿਆ ਗਿਆ ਹੈ। ਗਾਂਧੀ ਨੂੰ ਭੇਜੇ ਨੋਟਿਸ ’ਚ ਕਿਹਾ ਗਿਆ ਹੈ ਕਿ ਨਿਯਮਾਂ ਮੁਤਾਬਕ ਉਹ ਮੈਂਬਰਸ਼ਿਪ ਦੀ ਮਿਆਦ ਖਤਮ ਹੋਣ ਤੋਂ ਬਾਅਦ ਇੱਕ ਮਹੀਨੇ ਤੱਕ ਹੀ ਇਸ ਬੰਗਲੇ ’ਚ ਰਹਿ ਸਕਦੇ ਹਨ। ਇੱਕ ਮਹੀਨੇ ਦੀ ਮਿਆਦ 22 ਅਪ੍ਰੈਲ ਨੂੰ ਖਤਮ ਹੋ ਰਹੀ ਹੈ ਇਸ ਲਈ 23 ਅਪ੍ਰੈਲ ਨੂੰ ਉਸਦੇ ਨਾਮ ’ਤੇ ਅਲਾਟ ਕੀਤਾ ਬੰਗਲਾ ਰੱਦ ਕਰ ਦਿੱਤਾ ਜਾਵੇਗਾ। ਇਸ ਸਬੰਧੀ ਸੂਚਨਾ ਸ਼ਹਿਰੀ ਆਵਾਸ ਵਿਕਾਸ ਮੰਤਰਾਲੇ ਨੂੰ ਵੀ ਦੇ ਦਿੱਤੀ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।