ਰਾਹੁਲ ਵੱਲੋਂ ਮੋਦੀ ਖਿਲਾਫ਼ ਕੀਤੀ ਟਿੱਪਣੀ ਲਈ ਮੰਗੀ ਮਾਫ਼ੀ ਮਨਜ਼ੂਰ
ਏਜੰਸੀ/ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਰਾਫ਼ੇਲ ਜੰਗੀ ਜਹਾਜ਼ ਸੌਦਾ ਮਾਮਲੇ ‘ਚ ਆਪਣੇ ਫੈਸਲੇ ‘ਤੇ ਮੁੜ ਵਿਚਾਰ ਤੋਂ ਅੱਜ ਨਾਂਹ ਕਰ ਦਿੱਤੀ ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਯ ਸੰਜੈ ਕਿਸ਼ਨ ਕੌਲ ਤੇ ਜਸਟਿਸ ਦੇ ਐਮ ਜੋਸੇਫ ਦੀ ਬੈਂਚ ਨੇ ਕੇਂਦਰ ਸਰਕਾਰ ਨੂੰ ਕਲੀਨ ਚਿੱਟ ਦੇਣ ਦੇ ਆਪਣੇ ਫੈਸਲੇ ਖਿਲਾਫ਼ ਦਾਇਰ ਸਾਰੀਆਂ ਮੁੜ ਵਿਚਾਰ ਪਟੀਸ਼ਨਾਂ ਰੱਦ ਕਰ ਦਿੱਤੀਆਂ
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਬੀਤੇ ਸਾਲ 14 ਦਸੰਬਰ ਨੂੰ ਆਪਣਾ ਫੈਸਲਾ ਸੁਣਾਇਆ ਸੀ ਤੇ ਸੌਦੇ ਦੀ ਸਪੱਸ਼ਟ ਜਾਂਚ ਕਰਾਉਣ ਦੀ ਮੰਗ ਠੁਕਰਾ ਦਿੱਤੀ ਸੀ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਤੇ ਅਰੁਣ ਸ਼ੌਰੀ ਤੇ ਪ੍ਰਸਿੱਧ ਵਕੀਲ ਪ੍ਰਸ਼ਾਂਤ ਭੂਸ਼ਣ ਸਮੇਤ ਕੁਝ ਹੋਰਨਾਂ ਨੇ ਫੈਸਲੇ ‘ਤੇ ਮੁੜ ਵਿਚਾਰ ਲਈ ਪਟੀਸ਼ਨਾਂ ਦਾਖਲ ਕੀਤੀਆਂ ਸਨ ਇਸ ਨਾਲ ਜੁੜੇ ਇੱਕ ਹੋਰ ਮਾਮਲੇ ‘ਚ ਬੈਂਚ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਖਿਲਾਫ਼ ਅਦਾਲਤ ਦੀ ਉਲੰਘਣਾ ਦਾ ਮਾਮਲਾ ਖਤਮ ਕਰ ਦਿੱਤਾ। ਬੈਂਚ ਨੇ ਰਾਜਨੀਤਿਕ ਤੌਰ ‘ਤੇ ਸੰਵੇਦਨਸ਼ੀਲ ਇਨ੍ਹਾਂ ਮੁੜ ਵਿਚਾਰ ਪਟੀਸ਼ਨਾਂ ‘ਤੇ 10 ਮਈ ਨੂੰ ਸੁਣਵਾਈ ਪੂਰੀ ਕੀਤੀ ਸੀ ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਬੈਂਚ ਵੱਲੋਂ ਜਸਟਿਸ ਕੌਲ ਨੇ ਫੈਸਲਾ ਪੜ੍ਹਿਆ।
ਰਾਹੁਲ ਗਾਂਧੀ ਖਿਲਾਫ਼ ਉਲੰਘਣਾ ਦਾ ਕੇਸ ਬੰਦ
ਸੁਪਰੀਮ ਕੋਰਟ ਨੇ ‘ਚੌਂਕੀਦਾਰ ਚੋਰ ਹੈ’ ਵਾਲੇ ਬਿਆਨ ‘ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਅਪਰਾਧਿਕ ਉਲੰਘਣਾ ਦੇ ਮਾਮਲੇ ‘ਚ ਅੱਜ ਰਾਹਤ ਪ੍ਰਦਾਨ ਕੀਤੀ ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਸੰਜੈ ਕਿਸ਼ਨ ਕੌਲ ਤੇ ਜਸਟਿਸ ਕੇ. ਐਮ. ਜੋਸੇਫ ਦੀ ਬੈਂਚ ਨੇ ਗਾਂਧੀ ਦਾ ਮਾਫ਼ੀਨਾਮਾ ਸਵੀਕਾਰ ਕਰਦਿਆਂ ਉਨ੍ਹਾਂ ਖਿਲਾਫ਼ ਉਲੰਘਣਾ ਦਾ ਮਾਮਲਾ ਖਤਮ ਕਰ ਦਿੱਤਾ ਬੈਂਚ ਵੱਲੋਂ ਕੌਲ ਨੇ ਫੈਸਲਾ ਪੜ੍ਹਦਿਆਂ ਕਿਹਾ ਕਿ ਗਾਂਧੀ ਦਾ ਬਿਆਨ ਮੰਦਭਾਗਾ ਹੈ ਅਦਾਲਤ ਨੇ ਕਿਹਾ, ਰਾਹੁਲ ਗਾਂਧੀ ਨੂੰ ਬਿਆਨ ਦਿੰਦੇ ਸਮੇਂ ਚੌਕਸ ਰਹਿਣਾ ਚਾਹੀਦਾ ਸੀ ਗਾਂਧੀ ‘ਤੇ ਦੋਸ਼ ਸੀ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਣ ਲਈ ਰਾਫ਼ੇਲ ਜੰਗੀ ਜਹਾਜ਼ ਸੌਦਾ ਮਾਮਲੇ ‘ਚ ਸੁਪਰੀਮ ਕੋਰਟ ਦੇ ਫੈਸਲੇ ਨੂੰ ਤੋੜ ਮਰੋੜ ਕੇ ਪੇਸ਼ ਕੀਤਾ, ਜਿਸ ਨਾਲ ਕੋਰਟ ਦੀ ਉਲੰਘਣਾ ਹੋਈ ਹੈ ਭਾਜਪਾ ਸਾਂਸਦ ਮੀਨਾਕਸ਼ੀ ਲੇਖੀ ਨੇ ਕਾਂਗਰਸ ਆਗੂ ਖਿਲਾਫ਼ ਅਦਾਲਤ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।