(ਸੱਚ ਕਹੂੰ ਨਿਊਜ਼) ਲੁਧਿਆਣਾ। ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦਿਆ (Former MLA Kuldeep Vaid) ਦੇ ਘਰ ਛਾਪੇਮਾਰੀ ਕੀਤੀ ਗਈ। ਪੰਜਾਬ ਪੁਲਿਸ ਦੀ ਵਿਜੀਲੈਂਸ ਬਿਊਰੋ ਨੇ ਕੁਲਦੀਪ ਸਿੰਘ ਵੈਦਿਆ ਦੇ ਘਰ ਅਚਾਨਕ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮੇਰੀ ਵੈਦਿਆ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਤਹਿਤ ਕੀਤੀ ਜਾ ਰਹੀ ਹੈ। ਸੋਮਵਾਰ ਸਵੇਰੇ ਲੁਧਿਆਣਾ ਦੇ ਸਰਾਭਾ ਨਗਰ ਸਥਿਤ ਉਨ੍ਹਾਂ ਦੇ ਘਰ ‘ਤੇ ਛਾਪੇਮਾਰੀ ਕੀਤੀ ਗਈ।
ਵਿਜੀਲੈਂਸ ਟੀਮ ਕੁਲਦੀਪ ਵੈਦਿਆ ਦੀ ਸਰਾਭਾ ਨਗਰ ਸਥਿਤ ਰਿਹਾਇਸ਼ ਅਤੇ ਉਸ ਦੇ ਨਾਲ ਬਣੇ ਰੈਸਟੋਰੈਂਟ ਦੀ ਜਾਂਚ ਕਰ ਰਹੀ ਹੈ। ਇਸ ਜਾਇਦਾਦ ਦੀ ਮਿਣਤੀ ਤੋਂ ਇਲਾਵਾ ਸਾਬਕਾ ਵਿਧਾਇਕ ਦੇ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਕੌਣ ਹਨ ਕੁਲਦੀਪ ਸਿੰਘ ਵੈਦਿਆ
ਕੁਲਦੀਪ ਸਿੰਘ ਵੈਦਿਆ ਪੰਜਾਬ ਸਿਵਲ ਸਰਵਿਸਿਜ਼ (ਪੀਸੀਐਸ) ਦੇ 1992 ਬੈਚ ਦੇ ਅਧਿਕਾਰੀ ਹਨ ਅਤੇ ਸਾਲ 2007 ਵਿੱਚ ਆਈਏਐਸ ਅਧਿਕਾਰੀ ਵਜੋਂ ਤਰੱਕੀ ਕੀਤੀ ਗਈ ਸੀ। ਮੋਗਾ ਦੇ ਡੀਸੀ ਹੋਣ ਤੋਂ ਇਲਾਵਾ, ਵੈਦਿਆ ਲੁਧਿਆਣਾ ਦੇ ਏਡੀਸੀ ਅਤੇ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੇ ਵਧੀਕ ਮੁੱਖ ਪ੍ਰਸ਼ਾਸਕ ਵੀ ਸਨ। ਉਹ 2017 ਵਿੱਚ, ਕੈਪਟਨ ਅਮਰਿੰਦਰ ਸਿੰਘ ਦੀ ਲਹਿਰ ਵਿੱਚ, ਉਹ ਲੁਧਿਆਣਾ ਜ਼ਿਲ੍ਹੇ ਦੀ ਗਿੱਲ ਸੀਟ ਤੋਂ ਕਾਂਗਰਸ ਦੇ ਵਿਧਾਇਕ ਚੁਣੇ ਗਏ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।