ਰੇਲ ਤੇ ਸੜਕੀ ਜਾਮ ਨੂੰ ਟਾਲਿਆ ਜਾਵੇ, ਆਮ ਲੋਕਾਂ ਨੂੰ ਆਉਂਦੀ ਹੈ ਪ੍ਰੇਸ਼ਾਨੀ : ਵੜਿੰਗ

Raja Warring

(ਰਘਬੀਰ ਸਿੰਘ) ਲੁਧਿਆਣਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਕਿਸਾਨਾਂ ਨੂੰ ਆਪਣੀਆਂ ਮੰਗਾਂ ਤੇ ਮਸਲਿਆਂ ਲਈ ਰੇਲ ਤੇ ਸੜਕੀ ਜਾਮ ਨੂੰ ਟਾਲਣ ਲਈ ਕਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਟਕਰਾਅ ਵਿੱਚ ਨਹੀਂ ਸਗੋਂ ਸੁਲ੍ਹਾ ਵਿੱਚ ਵਿਸ਼ਵਾਸ ਰੱਖਦੀ ਹੈ। ਵੜਿੰਗ ਨੇ ਕਿਹਾ ਕਿ ਹਰ ਕਿਸੇ ਨੂੰ ਜਿੱਥੇ ਚਾਹੇ ਚੋਣ ਪ੍ਰਚਾਰ ਕਰਨ ਦਾ ਅਧਿਕਾਰ ਹੈ ਅਤੇ ਕਿਸੇ ਨੂੰ ਵੀ ਅਜਿਹਾ ਕਰਨ ਤੋਂ ਨਹੀਂ ਰੋਕਿਆ ਜਾਣਾ ਚਾਹੀਦਾ। ਹਾਲਾਂਕਿ ਇਸ ਦੇ ਨਾਲ ਹੀ ਉਨ੍ਹਾਂ ਕਿਸੇ ਵੀ ਟਕਰਾਅ ਪ੍ਰਤੀ ਸਾਵਧਾਨੀ ਅਤੇ ਸੰਜਮ ਵਰਤਣ ਦੀ ਸਲਾਹ ਵੀ ਦਿੱਤੀ।

ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ ਜਗਰਾਓਂ ’ਚ ‘ਆਪ’ ਉਮੀਦਵਾਰ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ

ਕਾਂਗਰਸ ਪ੍ਰਧਾਨ ਨੇ ਸੁਝਾਅ ਦਿੱਤਾ ਕਿ ਰੇਲ ਅਤੇ ਸੜਕੀ ਜਾਮ ਨੂੰ ਹਰ ਕੀਮਤ ’ਤੇ ਟਾਲਿਆ ਜਾਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਲੱਖਾਂ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਹੜੇ ਕਿਸਾਨਾਂ ਵਾਂਗ ਬੇਵੱਸ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ 2020 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਨਾ ਹੁੰਦੀ ਤਾਂ ਉਹ ਦਿੱਲੀ ਵੱਲ ਮਾਰਚ ਕਰਕੇ ਮੋਦੀ ਸਰਕਾਰ ਨੂੰ ਤਿੰਨ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਨਹੀਂ ਕਰ ਸਕਦੇ ਸਨ।

LEAVE A REPLY

Please enter your comment!
Please enter your name here