Kisan Andolan: ਕਿਸਾਨ ਅੰਦੋਲਨ ਦੇ ਸੱਦੇ ’ਤੇ ਲਖੀਮਪੁਰ ਖੀਰੀ ਕਤਲਕਾਂਡ ਖਿਲਾਫ 5 ਸੂਬਿਆਂ ’ਚ ਸਫ਼ਲ ਰੇਲ ਰੋਕੋ ਮੋਰਚਾ

Rail Roko Morcha
Kisan Andolan: ਕਿਸਾਨ ਅੰਦੋਲਨ ਦੇ ਸੱਦੇ ’ਤੇ ਲਖੀਮਪੁਰ ਖੀਰੀ ਕਤਲਕਾਂਡ ਖਿਲਾਫ 5 ਸੂਬਿਆਂ ’ਚ ਸਫ਼ਲ ਰੇਲ ਰੋਕੋ ਮੋਰਚਾ

ਦੋਸ਼ੀਆਂ ਨੂੰ ਜੇਲ੍ਹ ਵਿੱਚ ਸੁੱਟਣ ਅਤੇ ਕਿਸਾਨੀ ਮੰਗਾਂ ਹੱਲ ਕਰਨ ਦੀ ਕੀਤੀ ਮੰਗ | Kisan Andolan

Kisan Andolan: (ਰਾਜਨ ਮਾਨ) ਅੰਮ੍ਰਿਤਸਰ। ਦਿੱਲੀ ਕਿਸਾਨ ਅੰਦੋਲਨ ਦੌਰਾਨ ਭਾਜਪਾ ਲੀਡਰ ਅਤੇ ਉਸ ਵੇਲੇ ਦੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤ ਅਸ਼ੀਸ਼ ਮਿਸ਼ਰਾ ਵੱਲੋਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ, ਸ਼ਾਂਤਮਈ ਧਰਨਾ ਪ੍ਰਦਰਸ਼ਨ ਕਰਕੇ ਪੈਦਲ ਜਾ ਰਹੇ, ਕਿਸਾਨਾਂ ਉੱਪਰ ਤੇਜ਼ ਰਫਤਾਰ ਗੱਡੀਆਂ ਚਾੜ੍ਹ ਕੇ, ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਸਾਥੀ ਦੀ ਹੱਤਿਆ ਕੀਤੇ ਜਾਣ ਤੋਂ ਬਾਅਦ ਤਿੰਨ ਸਾਲ ਬੀਤ ਜਾਣ ਅਤੇ ਦੋਸ਼ੀਆਂ ਤੇ ਦੋਸ਼ ਤਹਿ ਹੋਣ ਦੇ ਬਾਵਜੂਦ ਵੀ ਦੋਸ਼ੀਆਂ ਵਿਰੁੱਧ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਅੱਜ ਦੇਸ਼ ਭਰ ਵਿਚ ਵੱਖ-ਵੱਖ ਥਾਵਾਂ ’ਤੇ ਕਿਸਾਨਾਂ ਨੇ ਰੇਲਵੇ ਆਵਾਜਾਈ ਠੱਪ ਕਰਕੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ।

ਇਹ ਵੀ ਪੜ੍ਹੋ: Murder: ਪੁਰਾਣੀ ਰੰਜਿਸ਼ ਦੇ ਚੱਲਦੇ ਕਾਂਗਰਸੀ ਆਗੂ ਦੇ ਨੌਜਵਾਨ ਪੁੱਤ ਦਾ ਬੇਰਹਮੀ ਨਾਲ ਕਤਲ

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਉਲੀਕੇ ਭਾਰਤ ਪੱਧਰੀ ਰੇਲ ਰੋਕੋ ਮੋਰਚੇ ਦੌਰਾਨ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਕੋਆਡੀਨੇਟਰ ਸਰਵਣ ਸਿੰਘ ਪੰਧੇਰ ਨੇ ਅੰਮ੍ਰਿਤਸਰ ਤੋਂ ਦਿੱਲੀ ਰੇਲ ਮਾਰਗ ’ਤੇ ਦੇਵੀਦਾਸਪੁਰ ਫਾਟਕ ਮੋਰਚੇ ਤੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਦੇ 5 ਸੂਬਿਆਂ ਰਾਜਿਸਥਾਨ ਵਿੱਚ ਗੰਗਾਨਗਰ, ਮੱਧ ਪ੍ਰਦੇਸ਼ ਵਿੱਚ ਝਾਬੂਆ, ਹਰਿਆਣਾ ਵਿੱਚ ਅੰਬਾਲਾ, ਤਾਮਿਲਨਾਡੂ ਵਿੱਚ ਕੋਇੰਬਟੂਰ ਅਤੇ ਪੰਜਾਬ ਵਿੱਚ 22 ਜ਼ਿਲ੍ਹਿਆਂ ਵਿੱਚ ਸਫਲ ਰੇਲ ਰੋਕੋ ਧਰਨਾ ਦੇ ਕੇ ਲਖੀਮਪੁਰ ਦੇ ਕਾਤਲਾਂ ਨੂੰ ਜੇਲ੍ਹ ਵਿੱਚ ਸੁੱਟਣ ਦੀ ਮੰਗ ਕੀਤੀ ਗਈ।

ਸਰਵਣ ਸਿੰਘ ਪੰਧੇਰ ਨੇ ਦੇਵੀਦਾਸਪੁਰਾ ਤੋਂ ਦੱਸਿਆ ਕਿ ਅੱਜ ਦਿੱਲੀ ਅੰਦੋਲਨ 2 ਦੀ ਅਗਵਾਈ ਕਰ ਰਹੇ ਕੇ. ਐਮ. ਐਮ. ( ਭਾਰਤ ) ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਦਿੱਤੇ ਗਏ ਭਾਰਤ ਪੱਧਰੀ ਰੇਲ ਰੋਕੋ ਸੱਦੇ ਤੇ ਜਿਲ੍ਹਾ ਅੰਮ੍ਰਿਤਸਰ ਵਿੱਚ ਉਮੀਦ ਤੋਂ ਵਧੇਰੇ ਇੱਕਠ ਹੋਇਆ ਅਤੇ ਪ੍ਰਬੰਧ ਛੋਟੇ ਪੈ ਗਏ। ਦੋਨਾਂ ਫ਼ੋਰਮਾਂ ਵੱਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਰੇਲ ਚੱਕਾ ਜਾਮ ਕਰਕੇ ਦੋਸ਼ੀਆਂ ਨੂੰ ਜੇਲ੍ਹ ਵਿੱਚ ਸੁੱਟੇ ਜਾਣ ਦੀ ਮੰਗ ਕੀਤੀ ਹੈ ਜਿਸ ਦੇ ਚਲਦੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਭਰਪੂਰ ਗਿਣਤੀ ਵਿੱਚ ਐਕਸ਼ਨ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ । Kisan Andolan

ਉਹਨਾਂ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ 2 ਜਗ੍ਹਾ ’ਤੇ ਰੇਲ ਚੱਕਾ ਜਾਮ ਕਰਕੇ ਆਵਾਜ਼ ਬੁਲੰਦ ਕੀਤੀ ਗਈ ਹੈ। ਉਹਨਾਂ ਕਿਹਾ ਕਿ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਅਤੇ ਉਤਰ ਪ੍ਰਦੇਸ਼ ਦੀ ਜੋਗੀ ਅਦਿੱਤਿਆਨਾਥ ਦੀ ਸਰਕਾਰ ਦੋਸ਼ੀਆਂ ਨੂੰ ਬਚਾਉਣ ਦਾ ਕੰਮ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਨਿਆਂ ਮਿਲਣ ਵਿੱਚ ਜਿੰਨੀ ਦੇਰ ਹੋ ਰਹੀ ਹੈ ਲੋਕਾਂ ਦਾ ਵਿਸ਼ਵਾਸ ਨਿਆਂ ਪ੍ਰਣਾਲੀ ਤੋਂ ਬਿਲਕੁਲ ਉੱਠਦਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਕਦੀ ਵੀ ਲਖੀਮਪੁਰ ਦੇ ਸ਼ਹੀਦ ਕਿਸਾਨਾਂ ਦੀ ਕੁਰਬਾਨੀ ਨੂੰ ਅਜ਼ਾਏ ਨਹੀਂ ਜਾਣ ਦੇਵਾਂਗੇ ਅਤੇ ਲਗਾਤਾਰ ਆਵਾਜ਼ ਬੁਲੰਦ ਕਰਦੇ ਰਹਾਂਗੇ।

ਪਰਿਵਾਰਾਂ ਨੂੰ ਇਨਸਾਫ ਦਿਵਾਉਣ ਤੱਕ ਜਾਰੀ ਰਹੇਗਾ ਸੰਘਰਸ਼

ਉਹਨਾਂ ਦੱਸਿਆ ਕਿ ਦਿੱਲੀ ਅੰਦੋਲਨ 1 ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਉਹਨਾਂ ਸ਼ਹੀਦਾਂ ਦੀਆਂ ਅਧੂਰੀਆਂ ਪਈਆਂ ਮੰਗਾਂ ’ਤੇ ਸੁਪਨਿਆਂ ਨੂੰ ਪੂਰਾ ਕਰਵਾਓਣ ਲਈ ਜਾਰੀ ਦਿੱਲੀ ਅੰਦੋਲਨ 2 ਅੱਜ ਸਰਕਾਰ ਦੇ ਗਲੇ ਦੀ ਹੱਡੀ ਬਣ ਚੁੱਕਾ ਹੈ, ਜਿਸ ਦੀਆਂ ਮੁੱਖ ਮੰਗਾਂ ਵਿੱਚ ਇਸ ਕਤਲਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਮੰਗ ਮੋਹਰੀ ਮੰਗਾਂ ਵਿੱਚ ਸ਼ਾਮਿਲ ਹੈ। ਉਹਨਾਂ ਨੇ ਕਿਹਾ ਕਿ ਬੇਸ਼ੱਕ ਰੇਲ ਰੋਕੋ ਅੰਦੋਲਨ ਨਾਲ ਆਮ ਲੋਕਾਂ ਨੂੰ 2 ਘੰਟੇ ਦੀ ਤਕਲੀਫ ਹੋ ਸਕਦੀ ਹੈ ਪਰ ਉਹਨਾਂ ਪਰਿਵਾਰਾਂ ਦੀ ਤਕਲੀਫ ਅਤੇ ਘਾਟਾ ਨਾ ਸਹਿਣਯੋਗ ਹੈ। ਸੋ ਸਾਡਾ ਸੰਘਰਸ਼ ਉਹਨਾਂ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਤੱਕ ਜਾਰੀ ਰਹੇਗਾ।

ਇਸ ਮੌਕੇ ਵੱਖ ਵੱਖ ਸੂਬਿਆਂ ਵਿੱਚ ਜਗਜੀਤ ਸਿੰਘ ਡੱਲੇਵਾਲ ਪੰਜਾਬ, ਰਣਜੀਤ ਸਿੰਘ ਰਾਜੂ, ਅਮਰਜੀਤ ਸਿੰਘ ਮੋਹੜੀ, ਪਰਮਜੀਤ ਮੱਧ ਪ੍ਰਦੇਸ਼, ਮਿ. ਅਨੰਦ ਤਾਮਿਲਨਾਡੂ, ਜਸਵਿੰਦਰ ਲੌਂਗੋਵਾਲ, ਸੁਰਜੀਤ ਸਿੰਘ ਫੂਲ, ਸੁਖਵਿੰਦਰ ਸਿੰਘ ਸਭਰਾ, ਜੰਗ ਸਿੰਘ ਭਟੇਰੀ, ਦਿਲਬਾਗ ਸਿੰਘ ਗਿੱਲ, ਮਲਕੀਤ ਸਿੰਘ ਗੁਲਾਮੀਵਾਲਾ, ਓਂਕਾਰ ਸਿੰਘ ਭੰਗਾਲਾ, ਕਾਕਾ ਸਿੰਘ ਕੋਟੜਾ, ਗੁਰ ਅਮਨੀਤ ਮਾਂਗਟ, ਮਨਜੀਤ ਸਿੰਘ ਰਾਏ, ਤੇ ਜਿਲ੍ਹੇ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਮਜਦੂਰਾਂ ਅਤੇ ਔਰਤਾਂ ਨੇ ਸ਼ਮੂਲੀਅਤ ਕਰਕੇ ਦੋਸ਼ੀਆਂ ਲਈ ਸਜ਼ਾਵਾਂ ਦੀ ਮੰਗ ਕੀਤੀ। ਦਿੱਲੀ ਅੰਮ੍ਰਿਤਸਰ ਰੇਲ ਮਾਰਗ ਦੇਵੀਦਾਸਪੁਰ ਮੋਰਚੇ ਤੇ ਰਣਜੀਤ ਸਿੰਘ ਕਲੇਰ, ਗੁਰਬਚਨ ਸਿੰਘ ਚੱਬਾ, ਸਕੱਤਰ ਸਿੰਘ ਕੋਟਲਾ, ਬਲਦੇਵ ਸਿੰਘ ਬੱਗਾ,ਲਖਵਿੰਦਰ ਸਿੰਘ ਡਾਲਾ, ਕੰਧਾਰ ਸਿੰਘ ਭੋਏਵਾਲ, ਸੁਖਦੇਵ ਸਿੰਘ ਚਾਟੀਵਿੰਡ, ਕੁਲਜੀਤ ਸਿੰਘ ਕਾਲੇ, ਬਲਵਿੰਦਰ ਸਿੰਘ ਬਿੰਦੂ ਅਤੇ ਗੁਰਦੇਵ ਸਿੰਘ ਗੱਗੋਮਾਹਲ, ਮੰਗਜੀਤ ਸਿੱਧਵਾਂ, ਸਵਿੰਦਰ ਸਿੰਘ ਰੂਪੋਵਾਲੀ ਸਮੇਤ ਹਜ਼ਾਰਾਂ ਕਿਸਾਨ ਮਜਦੂਰ ਤੇ ਔਰਤਾਂ ਹਾਜ਼ਿਰ ਹੋਏ।

LEAVE A REPLY

Please enter your comment!
Please enter your name here