ਕਸ਼ਮੀਰ ਘਾਟੀ ‘ਚ ਰੇਲ ਸੇਵਾਵਾਂ ਰੱਦ

Rail Services, Kashmir Valley, Canceled

ਵੱਖਵਾਦੀਆਂ ਦੀ ਹੜਤਾਲ ਕਾਰਨ ਲਿਆ ਫੈਸਲਾ

ਸ੍ਰੀਨਗਰ, ਏਜੰਸੀ।

ਕਸ਼ਮੀਰ ਘਾਟੀ ‘ਚ ਸੁਰੱਖਿਆ ਕਾਰਨ ਕਾਰਨ ਐਤਵਾਰ ਨੂੰ ਰੇਲ ਸੇਵਾਵਾਂ ਰੱਦ ਕਰ ਦਿੱਤੀਆਂ ਗਈਆਂ। ਪ੍ਰਸ਼ਾਸਨ ਨੇ ਇਹ ਫੈਸਲਾ ਵੱਖਵਾਦੀਆਂ ਵੱਲੋਂ ਜਾਰੀ ਹੜਤਾਲ ਦੇ ਮੱਦੇਨਜ਼ਰ ਲਿਆ ਹੈ। ਵੱਖਵਾਦੀਆਂ ਨੇ ਸੰਵਿਧਾਨ ਦੇ ਅਨੁਛੇਦ 35ਏ ਦੇ ਵਿਰੋਧ ‘ਚ ਐਤਵਾਰ ਤੋਂ ਦੋ ਦਿਨਾਂ ਦੀ ਹੜਤਾਲ ਦਾ ਸੱਦਾ ਦਿੱਤਾ ਹੈ। ਸੁਪਰੀਮ ਕੋਰਟ ਸੋਮਵਾਰ 6 ਅਗਸਤ ਨੂੰ ਅਨੁਛੇਦ 35ਏ ਨੂੰ ਚੁਣੌਤੀ ਦੇਣ ਵਾਲੀ ਰਿਟ ਅਰਜੀਆਂ ‘ਤੇ ਸੁਣਵਾਈ ਕਰੇਗਾ।

ਅਨੁਛੇਦ 35ਏ ਤਹਿਤ ਜੰਮੂ ਕਸ਼ਮੀਰ ਸਰਕਾਰ ਅਤੇ ਵਿਧਾਨ ਸਭਾ ਨੂੰ ਰਾਜ ‘ਚ ਸਥਾਈ ਨਿਵਾਸੀ ਦੀ ਪਰਿਭਾਸ਼ਾ ਤੈਅ ਕਰਨ ਦਾ ਅਧਿਕਾਰ ਹੈ। ਰਾਜ ਸਰਕਾਰ ਨੂੰ ਇਹ ਅਧਿਕਾਰ ਹੈ ਕਿ ਉਹ ਸੁਤੰਤਰਤਾ ਦੇ ਸਮੇਂ ਦੂਜੀਆਂ ਥਾਵਾਂ ਤੋਂ ਆਏ ਸ਼ਰਨਾਰਥੀਆਂ ਅਤੇ ਹੋਰ ਭਾਰਤੀ ਨਾਗਰਿਕਾਂ ਨੂੰ ਜੰਮੂ-ਕਸ਼ਮੀਰ ‘ਚ ਕਿਸ ਤਰ੍ਹਾਂ ਦੀਆਂ ਸਹੂਲਤਾਂ ਦੇਵੇ ਜਾਂ ਨਾ ਦੇਵੇ। ਇਹ ਅਨੁਛੇਦ ਰਾਜ ਦੇ ਸਥਾਈ ਨਿਵਾਸੀਆਂ ਨੂੰ ਵਿਸ਼ੇਸ਼ ਅਧਿਕਾਰ ਪ੍ਰਦਾਨ ਕਰਦਾ ਹੈ।

ਰੇਲਵੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਯੂਨੀਵਾਰਤਾ ਨੂੰ ਦੱਸਿਆ ਕਿ ਪੁਲਿਸ ਤੋਂ ਸੁਰੱਖਿਆ ਸਬੰਧੀ ਤਾਜਾ  ਸਲਾਹ ਮਿਲਣ ਤੋਂ ਬਾਅਦ ਕਸ਼ਮੀਰ ਘਾਟੀ ‘ਚ ਐਤਵਾਰ ਅਤੇ ਸੋਮਵਾਰ ਨੂੰ ਸਾਰੀਆਂ ਟ੍ਰੇਨਾਂ ਦੀ ਆਵਾਜਾਈ ਨੂੰ ਰੋਕ ਦੇਣ ਦਾ ਫੈਸਲਾ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਕਾਰਨ ਉਤਰ ਕਸ਼ਮੀਰ ‘ਚ ਸ੍ਰੀਨਗਰ-ਬੜਗਾਮ ਅਤੇ ਬਾਰਾਮੂਲਾ ਦਰਮਿਆਨ ਅਤੇ ਦੱਖਣੀ ਕਸ਼ਮੀਰ ‘ਚ ਬੜਗਾਮ-ਸ੍ਰੀਨਗਰ-ਅਨੰਤਨਾਗ-ਕਾਜੀਕੁੰਡ ਤੋਂ ਜੰਮੂ ਖੇਤਰ ਦੇ ਬਨੀਹਾਲ ਦਰਮਿਆਨ ਕੋਈ ਵੀ ਰੇਲ ਗੱਡੀ ਨਹੀਂ ਚੱਲੇਗੀ। ਇਸ ਮਹੀਨੇ ‘ਚ ਹੁਣ ਤੱਕ ਪਹਿਲੀ ਵਾਰ ਰੇਲ ਸੇਵਾਵਾਂ ਰੱਦ ਕੀਤੀਆਂ ਗਈਆਂ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।