ਫਿਰੋਜ਼ਪੁਰ ਤੋਂ ਹਰਿਦੁਆਰ ਤੇ ਸ੍ਰੀ ਨਾਂਦੇੜ ਸਾਹਿਬ ਲਈ ਦੋ ਰੇਲ ਗੱਡੀਆਂ ਨੂੰ ਮਿਲੀ ਪ੍ਰਵਾਨਗੀ
Indian Railway News: (ਜਗਦੀਪ ਸਿੰਘ) ਫਿਰੋਜ਼ਪੁਰ। ਫਿਰੋਜ਼ਪੁਰ ਤੋਂ ਸ੍ਰੀ ਨਾਂਦੇੜ ਸਾਹਿਬ ਅਤੇ ਹਰਿਦੁਆਰ ਤੱਕ ਰੇਲਗੱਡੀ ਚਲਾਉਣ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੁਣ ਪੂਰੀ ਹੋਣ ਜਾ ਰਹੀ ਹੈ। ਕੇਂਦਰੀ ਰੇਲ ਮੰਤਰਾਲੇ ਨੇ ਫਿਰੋਜ਼ਪੁਰ ਤੋਂ ਦੋ ਰੇਲ ਗੱਡੀਆਂ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਭਾਜਪਾ ਆਗੂ ਰਾਣਾ ਸੋਢੀ ਨੇ ਦੱਸਿਆ ਕਿ ਰੇਲਵੇ ਮੰਤਰਾਲੇ ਨੇ ਹਰਿਦੁਆਰ ਲਈ ਇੱਕ ਰੇਲ ਗੱਡੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਕਿ ਬੁੱਧਵਾਰ ਨੂੰ ਫਿਰੋਜ਼ਪੁਰ ਤੋਂ 22:40 ਵਜੇ ਰਵਾਨਾ ਹੋਵੇਗੀ ਅਤੇ ਪੰਜਾਬ ਦੇ ਫਰੀਦਕੋਟ, ਕੋਟਕਪੂਰਾ, ਬਠਿੰਡਾ, ਰਾਮਪੁਰਾ ਫੂਲ, ਬਰਨਾਲਾ, ਧੂਰੀ, ਨਾਭਾ, ਪਟਿਆਲਾ ਹੁੰਦੇ ਹੋਏ ਅਗਲੇ ਦਿਨ ਸਵੇਰੇ 8:30 ਵਜੇ ਹਰਿਦੁਆਰ ਪਹੁੰਚੇਗੀ ਅਤੇ 445 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ।
ਇਹ ਵੀ ਪੜ੍ਹੋ: Operation Sindoor 2: ਅਸੀਂ ਸੰਜ਼ਮ ਅਤੇ ਸਟੀਕ ਜਵਾਬ ਦਿੱਤਾ, ਲਾਹੌਰ ’ਚ ਹਵਾਈ ਰੱਖਿਆ ਪ੍ਰਣਾਲੀ ਕੀਤੀ ਤਬਾਹ : ਭਾਰਤ
ਜਦੋਂਕਿ ਸ੍ਰੀ ਨਾਂਦੇੜ ਸਾਹਿਬ ਲਈ ਰੇਲਗੱਡੀ ਸ਼ੁੱਕਰਵਾਰ ਨੂੰ ਦੁਪਹਿਰ 1:25 ਵਜੇ ਫਿਰੋਜ਼ਪੁਰ ਤੋਂ ਰਵਾਨਾ ਹੋਵੇਗੀ ਅਤੇ ਐਤਵਾਰ ਨੂੰ ਸਵੇਰੇ 3:00 ਵਜੇ ਸ੍ਰੀ ਨਾਂਦੇੜ ਸਾਹਿਬ ਪਹੁੰਚੇਗੀ, ਜੋ 2020 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ। ਉਹਨਾਂ ਦੱਸਿਆ ਕਿ ਰੇਲਗੱਡੀ ਚਲਾਉਣ ਦੀ ਮਿਤੀ ਦਾ ਐਲਾਨ ਵੀ ਜਲਦੀ ਹੀ ਕੀਤਾ ਜਾਵੇਗਾ ਅਤੇ ਇਸ ਨਾਲ ਫਿਰੋਜ਼ਪੁਰ ਸਮੇਤ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਦੋਵਾਂ ਰੇਲਗੱਡੀਆਂ ਤੋਂ ਵੱਡਾ ਲਾਭ ਮਿਲੇਗਾ।
ਕੁਝ ਦਿਨ ਪਹਿਲਾਂ, ਭਾਜਪਾ ਆਗੂ ਰਾਣਾ ਸੋਢੀ ਨੇ ਰੇਲ ਮੰਤਰੀ ਨਾਲ ਮੁਲਾਕਾਤ ਕਰ ਰੇਲ ਗੱਡੀਆਂ ਚਲਾਉਣ ਦੀ ਕੀਤੀ ਸੀ ਮੰਗ
ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਦੀ ਇਨ੍ਹਾਂ ਦੋਵਾਂ ਰੇਲਗੱਡੀਆਂ ਨੂੰ ਚਲਾਉਣ ਦੀ ਮੰਗ ਲੰਬੇ ਸਮੇਂ ਤੋਂ ਲਟਕ ਰਹੀ ਸੀ ਅਤੇ ਲੋਕਾਂ ਦੀ ਮੰਗ ਨੂੰ ਦੇਖਦੇ ਹੋਏ ਉਨ੍ਹਾਂ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਇੱਕ ਪ੍ਰਸਤਾਵ ਰੱਖਿਆ ਸੀ ਮੀਟਿੰਗ ਦੌਰਾਨ, ਕੇਂਦਰੀ ਰੇਲ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਉਨ੍ਹਾਂ ਦੀਆਂ ਮੰਗਾਂ ਨੂੰ ਜ਼ਰੂਰ ਪੂਰਾ ਕਰਨਗੇ, ਜਿਸ ਮੰਗ ਨੂੰ ਪੂਰਾ ਕਰਨ ਲਈ ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦਾ ਧੰਨਵਾਦ ਕੀਤਾ । Indian Railway News