ਸਾਡੇ ਨਾਲ ਸ਼ਾਮਲ

Follow us

19.1 C
Chandigarh
Sunday, February 1, 2026
More
    Home Breaking News Punjab Bandh ...

    Punjab Bandh Update: ਕਿਸਾਨਾਂ ਵੱਲੋਂ ਪੰਜਾਬ ਬੰਦ ਦੇ ਸੱਦੇ ਦੌਰਾਨ ਸੜਕਾਂ ’ਤੇ ਰੇਲਵੇ ਟਰੈਕ ਰਹੇ ਸੁੰਨੇ

    Punjab Bandh

    ਸ਼ਹਿਰਾਂ ਅਤੇ ਕਸਬਿਆਂ ਵਿੱਚ ਬੰਦ ਨੂੰ ਰਲਵਾਂ ਮਿਲਵਾਂ ਹੁੰਗਾਰਾ | Punjab Bandh Update

    Punjab Bandh Update: (ਰਾਜਨ ਮਾਨ) ਅੰਮ੍ਰਿਤਸਰ। ਕਿਸਾਨਾਂ ਵੱਲੋਂ ਪੰਜਾਬ ਬੰਦ ਦੇ ਸੱਦੇ ਦੌਰਾਨ ਅੱਜ ਸੂਬੇ ਭਰ ਵਿੱਚ ਸੜਕਾਂ ’ਤੇ ਰੇਲਵੇ ਟਰੈਕ ਰਹੇ ਸੁੰਨੇ ਰਹੇ ਅਤੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਬੰਦ ਨੂੰ ਰਲਵਾਂ ਮਿਲਵਾਂ ਹੁੰਗਾਰਾ। ਕਿਸਾਨਾਂ ਵੱਲੋਂ ਪੰਜਾਬ ਭਰ ਵਿੱਚ 200 ਤੋਂ ਵੱਧ ਥਾਵਾਂ ’ਤੇ ਪ੍ਰਦਰਸ਼ਨ ਕਰਕੇ ਸੜਕੀ ਅਤੇ ਰੇਲ ਆਵਾਜਾਈ ਰੋਕੀ ਗਈ।

    ਪੰਜਾਬ ਭਰ ਵਿੱਚ 200 ਤੋਂ ਵੱਧ ਥਾਵਾਂ ’ਤੇ ਕੀਤੇ ਪ੍ਰਦਰਸ਼ਨ

    ਅੰਮ੍ਰਿਤਸਰ ਦੇ ਬਾਹਰ ਗੋਲਡਨ ਗੇਟ ਉਪਰ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਦੇ ਬੰਦ ਨੂੰ ਸਮੂਹ ਪੰਜਾਬੀਆਂ ਵੱਲੋਂ ਮਿਲੇ ਹੁੰਗਾਰੇ ਨੇ ਸਾਬਿਤ ਕਰ ਦਿੱਤਾ ਹੈ ਕਿ ਸ਼ੰਭੂ, ਖਨੌਰੀ ਅਤੇ ਰਤਨਪੁਰਾ ( ਰਾਜਿਸਥਾਨ ) ਬਾਰਡਰਾਂ ’ਤੇ ਚੱਲ ਰਹੇ ਦਿੱਲੀ ਅੰਦੋਲਨ 2 ਦੀਆਂ ਮੰਗਾਂ ਨਾਲ 3 ਕਰੋੜ ਪੰਜਾਬੀ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ। ਉਹਨਾਂ ਕਿਹਾ ਲੋਕ ਡੱਲੇਵਾਲ ਜੀ ਦੀ ਸਿਹਤ ਲਈ ਫ਼ਿਕਰਮੰਦ ਹਨ ਅਤੇ ਸਰਕਾਰ ਦੇ ਅੜੀਅਲ ਵਤੀਰੇ ਤੋਂ ਹੈਰਾਨ ਅਤੇ ਰੋਸ ਵਿੱਚ ਹਨ। ਉਹਨਾਂ ਦੱਸਿਆ ਕਿ ਅੱਜ ਪੰਜਾਬ ਭਰ ਵਿੱਚ 23 ਜਿਲ੍ਹਿਆਂ ਵਿੱਚ 200 ਤੋਂ ਵੱਧ ਥਾਵਾਂ ’ਤੇ ਧਰਨੇ ਪ੍ਰਦਰਸ਼ਨ ਕੀਤੇ ਗਏ ।

    ਬਾਜ਼ਾਰਾਂ ਦੇ ਨਾਲ ਨਾਲ ਸੜਕ ਮਾਰਗ ਅਤੇ ਰੇਲ ਮਾਰਗ ਵੀ ਜਾਮ | Punjab Bandh Update

    ਉਹਨਾਂ ਦੱਸਿਆ ਕਿ ਬਾਜ਼ਾਰਾਂ ਦੇ ਨਾਲ ਨਾਲ ਸੜਕ ਮਾਰਗ ਅਤੇ ਰੇਲ ਮਾਰਗ ਵੀ ਜਾਮ ਰਹੇ ਅਤੇ ਮੈਡੀਕਲ ਅਤੇ ਸਿਹਤ ਸੇਵਾਵਾਂ, ਵਿਆਹ ਸ਼ਾਦੀਆਂ ਵਾਲੀਆਂ ਗੱਡੀਆਂ, ਜ਼ਰੂਰੀ ਇੰਟਰਵਿਊ ਲਈ ਜਾਣ ਵਾਲੇ ਜਾਂ ਵਿਦੇਸ਼ ਜਾਣ ਲਈ ਹਵਾਈ ਅੱਡੇ ਨੂੰ ਜਾਣ ਵਾਲੇ ਲੋਕਾਂ ਨੂੰ ਬੰਦ ਤੋਂ ਰਾਹਤ ਦਿੱਤੀ ਗਈ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਦੁਕਾਨਦਾਰਾਂ ਨੇ ਆਪਣੇ-ਆਪ ਬਾਜ਼ਾਰਾਂ ਦੇ ਬਾਜ਼ਾਰ ਬੰਦ ਕਰਕੇ ਸਾਥ ਦਿੱਤਾ ਗਿਆ ਉਸ ਤੋਂ ਸਾਬਿਤ ਹੋਇਆ ਹੈ ਕਿ ਲੋਕ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੂੰ ਤੇਜ਼ੀ ਨਾਲ ਸਮਝ ਰਹੇ ਹਨ। ਉਹਨਾਂ ਕਿਹਾ ਕਿ ਸਵੇਰੇ 7 ਵਜੇ ਤੋਂ ਹੀ ਲੋਕਾਂ ਵੱਲੋਂ ਆਪਣੇ ਆਪ ਸੜਕਾਂ ਖਾਲੀ ਕਰ ਦਿੱਤੀਆ ਗਈਆਂ। ਉਹਨਾਂ ਇਸ ਬੰਦ ਨੂੰ ਸਫਲ ਬਣਾਉਣ ਵਿੱਚ ਸਾਥ ਦੇਣ ਵਾਲੇ ਸਮੂਹ ਪੰਜਾਬੀਆਂ ਸਮੇਤ ਸਾਰੀਆਂ ਜਨਤਕ ਤੇ ਟਰੇਡ ਯੂਨੀਅਨਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਅਜਿਹਾ ਏਕਾ ਸਰਕਾਰ ਨੂੰ ਝੰਜੋੜਨ ਦਾ ਕੰਮ ਕਰੇਗਾ।

    Punjab Bandh

    ਇਹ ਵੀ ਪੜ੍ਹੋ: Weather News: ਮੌਸਮ ਵਿਭਾਗ ਨੇ ਸੂਬੇ ਦੇ ਇਨ੍ਹਾਂ ਸ਼ਹਿਰਾਂ ‘ਚ ਜਾਰੀ ਕੀਤੀ ਚੇਤਾਵਨੀ, ਜਲਦੀ ਪੜ੍ਹੋ

    ਉਹਨਾਂ ਕਿਹਾ ਕਿ ਫ਼ਸਲਾਂ ਦੀ ਖਰੀਦ ਤੇ ਐਮਐਸਪੀ ਦਾ ਗਰੰਟੀ ਕਾਨੂੰਨ ਅਤੇ ਫ਼ਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ, ਮਨਰੇਗਾ ਵਿੱਚ 200 ਦਿਨ ਰੁਜਗਾਰ ਅਤੇ ਦਿਹਾੜੀ 700 ਕਰਨ, ਕਿਸਾਨਾਂ ਮਜਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ, ਆਦਿਵਾਸੀਆਂ ਦੇ ਅਧਿਕਾਰਾਂ ਦੀ ਰਾਖੀ ਲਈ ਸਵਿਧਾਨ ਦੀ 5ਵੀਂ ਸੂਚੀ ਲਾਗੂ ਕਰਨ ਸਮੇਤ ਸਾਰੀਆਂ ਮੰਗਾਂ ਦੇ ਠੋਸ ਹੱਲ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਉਹਨਾਂ ਕਿਹਾ ਕਿ ਅੱਜ ਦੇ ਇੱਕਠ ਚੇਤਾਵਨੀ ਦਿੰਦੇ ਹਨ ਕਿ ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਹੁਕਮਾਂ ਦੀ ਆੜ ਹੇਠ ਮੋਦੀ ਸਰਕਾਰ ਦੀ ਪੁਸ਼ਤਪਨਾਹੀ ਕਰਨ ਲਈ ਖਨੌਰੀ ਬਾਡਰ ’ਤੇ ਕੋਈ ਵੀ ਕਾਰਵਾਈ ਕਰਨ ਤੋਂ ਬਾਜ਼ ਆਵੇ। ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਗਰ ਪੰਜਾਬ ਜਾਂ ਕੇਂਦਰ ਸਰਕਾਰ ਖਨੌਰੀ ਤੇ ਕੋਈ ਪੁਲਸੀਆ ਜਬਰ ਕਰਨ ਦੀ ਕੋਸ਼ਿਸ਼ ਕਰਦੀ ਹੈ ਤਾਂ ਵੱਧ ਚੜ ਕੇ ਪਹੁੰਚਿਆ ਜਾਵੇ ।

    LEAVE A REPLY

    Please enter your comment!
    Please enter your name here