ਪੰਜਾਬ ਵਿੱਚ ਅੱਜ ਖਾਲੀ ਹੋਣਗੇ ਰੇਲਵੇ ਟਰੈਕ, ਸੀਐਮ ਅਤੇ ਕਿਸਾਨਾਂ ਵਿਚਾਲੇ ਗੱਲਬਾਤ
ਚੰਡੀਗੜ੍ਹ (ਸੱਚ ਕੰਹੂ ਨਿਊਜ)। ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦੇ ਧਰਨੇ ਕਾਰਨ ਬੰਦ ਪਏ ਰੇਲਵੇ ਟ੍ਰੈਕ ਅੱਜ ਖਾਲੀ ਹੋ ਜਾਣਗੇ। ਅੱਜ ਸਵੇਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਸੂਤਰਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਅਤੇ ਕਿਸਾਨਾਂ ਵਿਚਾਲੇ ਸਮਝੌਤਾ ਹੋ ਗਿਆ ਹੈ ਅਤੇ ਕਿਸਾਨਾਂ ਨੇ ਆਪਣਾ ਧਰਨਾ 4 ਜਨਵਰੀ ਤੱਕ ਮੁਲਤਵੀ ਕਰ ਦਿੱਤਾ ਹੈ। ਉਹ ਉਸੇ ਦਿਨ ਮੁੜ ਸਰਕਾਰ ਨਾਲ ਗੱਲਬਾਤ ਕਰਨਗੇ। ਮੁੱਖ ਮੰਤਰੀ ਕਿਸਾਨਾਂ ਦੀ ਮੰਗ ‘ਤੇ ਸਬਜ਼ੀਆ ਦੇ ਘੱਟੋ-ਘੱਟ ਮੁੱਲ ਕਾਨੂੰਨ ਲਿਆ ਸਕਦੇ ਹਨ। ਜਿਸ ਵਿੱਚ ਸਰਕਾਰ ਸਿਰਫ਼ ਮੁੱਲ ਤੈਅ ਕਰੇਗੀ। ਇਨ੍ਹਾਂ ਨੂੰ ਖਰੀਦਣ ਲਈ ਕੋਈ ਮਜ਼ਬੂਰੀ ਨਹੀਂ ਹੋਵੇਗੀ।
ਕਿਸਾਨਾਂ ਦੀ ਮੁੱਖ ਮੰਤਰੀ ਨੂੰ ਚੇਤਾਵਨੀ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪਹਿਲਾਂ ਵੀ ਸਰਕਾਰ ਨਾਲ ਗੱਲਬਾਤ ਹੋਈ ਸੀ, ਉਦੋਂ ਵੀ ਸਰਕਾਰ ਨੇ ਮੰਗਾਂ ਮੰਨ ਲਈਆਂ ਸਨ, ਪਰ ਜ਼ਮੀਨੀ ਪੱਧਰ ਤੇ ਲਾਗੂ ਨਹੀਂ ਹੋ ਸਕੀਆਂ। ਇਸ ਕਾਰਨ ਉਹ ਰੇਲਵੇ ਟ੍ਰੈਕਾਂ ’ਤੇ ਬੈਠਣ ਲਈ ਮਜ਼ਬੂਰ ਹੋ ਗਏ। ਹੁਣ ਮੁੱਖ ਮੰਤਰੀ ਚੰਨੀ ਨੇ ਭਰੋਸਾ ਦਿੱਤਾ ਹੈ ਕਿ ਬਾਸਮਤੀ ਦਾ ਮੁਅਵਜ਼ਾ 12 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਕੀਤਾ ਜਾਵੇਗਾ। ਦੂਜੇ ਪਾਸੇ 5 ਏਕੜ ਤੱਕ ਜ਼ਮੀਨ ਵਾਲੇ ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ