ਹਿਮਾਚਲ ਪ੍ਰਦੇਸ਼ ’ਚ ਬਰਫ਼ਬਾਰੀ ਦੀ ਚਿਤਾਵਨੀ | Weather Update
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਅਤੇ ਪੰਜਾਬ ’ਚ ਪੱਛਮੀ ਗੜਬੜੀ ਹੋਣ ਕਰਕੇ ਮੌਸਮ ’ਚ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਪੰਚਕੂਲਾ ਅਤੇ ਅੰਮ੍ਰਿਤਸਰ ਸਮੇਤ ਕਈ ਜਗ੍ਹਾ ਬੱਦਲ ਛਾਏ ਹੋਏ ਹਨ। ਇੱਥੇ ਠੰਡੀਆਂ ਹਵਾਵਾਂ ਵੀ ਚੱਲ ਰਹੀਆਂ ਹਨ। ਨਾਲ ਹੀ ਅੰਬਾਲਾ, ਪਾਨੀਪਤ ਅਤੇ ਮਹਿੰਦਰਗੜ੍ਹ ’ਚ ਧੁੰਪ ਨਿੱਕਲੀ ਹੈ। ਨਾਰਨੌਲ ’ਚ ਸਵੇਰੇ ਧੁੰਪ ਨਿੱਕਲਣ ਤੋਂ ਬਾਅਦ ਹੁਣ ਬੱਦਲ ਛਾ ਗਏ ਹਨ। ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਦੱਸੀ ਹੈ, ਜਦਕਿ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ’ਚ ਅੱਜ ਰਾਤ ਤੋਂ ਮੌਸਮ ’ਚ ਬਦਲਾਅ ਵੇਖਣ ਨੂੰ ਮਿਲ ਸਕਦਾ ਹੈ। ਉੱਚੇ ਪਹਾੜੀ ਇਲਾਕਿਆਂ ’ਚ ਇੱਕ ਵਾਰ ਫਿਰ ਤੋਂ ਬਰਫਬਾਰੀ ਦੀ ਸੰਭਾਵਨਾ ਹੈ। (Weather Update)
ਇਸ ਤਰ੍ਹਾਂ ਰਹੇਗਾ ਹਰਿਆਣਾ ਦਾ ਮੌਸਮ | Weather Update
ਹਰਿਆਣਾ ਦੇ 9 ਜ਼ਿਲ੍ਹਿਆਂ ’ਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ’ਚ ਮਹਿੰਦਰਗੜ੍ਹ, ਰੇਵਾੜੀ, ਝੱਜਰ, ਰੋਹਤਕ, ਸਰਸਾ, ਫਤਿਹਾਬਾਦ, ਹਿਸਾਰ, ਭਿਵਾਨੀ ਅਤੇ ਚਰਖੀ ਦਾਦਰੀ ਸ਼ਾਮਲ ਹਨ। 4 ਜਨਵਰੀ ਨੂੰ ਪੂਰੇ ਹਰਿਆਣਾ ’ਚ ਗਰਜ਼ ਅਤੇ ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ’ਚ ਅੱਜ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ, ਪਰ ਐਤਵਾਰ ਨੂੰ ਇੱਥੇ ਵੀ ਮੀਂਹ ਦੀ ਸੰਭਾਵਨਾ ਦੱਸੀ ਜਾ ਰਹੀ ਹੈ। (Weather Update)
Holiday : ਇਸ ਜ਼ਿਲ੍ਹੇ ’ਚ 2 ਦਿਨਾਂ ਦੀ ਛੁੱਟੀ ਦਾ ਐਲਾਨ
ਇਸ ਤਰ੍ਹਾਂ ਰਹੇਗਾ ਪੰਜਾਬ ਦਾ ਮੌਸਮ | Weather Update
ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਅੱਜ 6 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਬਾਕੀ ਜ਼ਿਲ੍ਹਿਆਂ ’ਚ ਮੀਂਹ ਪੈਣ ਦੀਆਂ ਸੰਭਾਵਨਾਵਾਂ ਘੱਟ ਹਨ। ਬਾਕੀ 4 ਫਰਵਰੀ ਨੂੰ ਪੂਰੇ ਪੰਜਾਬ ’ਚ ਮੀਂਹ ਪੈਣ ਦੀਆਂ ਸੰਭਾਵਨਾਵਾਂ ਜ਼ਿਆਦਾ ਹਨ। (Weather Update)
ਹਿਮਾਚਲ ’ਚ ਅੱਜ ਰਾਤ ਤੋਂ ਬਦਲੇਗਾ ਮੌਸਮ | Weather Update
ਹਿਮਾਚਲ ਪ੍ਰਦੇਸ਼ ’ਚ ਲੰਬੇ ਇੰਤਜ਼ਾਰ ਤੋਂ ਬਾਅਦ ਪਹਾੜ ਬਰਫ ਦੀ ਸਫੈਦ ਚਾਦਰ ’ਚ ਢਕੇ ਹੋਏ ਹਨ। ਪ੍ਰਦੇਸ਼ ਦੇ ਕਈ ਉਚਾਈ ਵਾਲੇ ਇਲਾਕਿਆਂ ’ਚ 14 ਸੈਂਟੀਮੀਟਰ ਤੋਂ 42 ਸੈਂਟੀਮੀਟਰ ਤੱਕ ਬਰਫ਼ਬਾਰੀ ਦਰਜ਼ ਕੀਤੀ ਗਈ ਹੈ। ਸ਼ੁੱਕਰਵਾਰ ਨੂੰ ਜ਼ਿਆਦਾਤਰ ਇਲਾਕਿਆਂ ’ਚ ਮੌਸਮ ਸਾਫ ਰਿਹਾ ਹੈ ਪਰ ਮੌਸਮ ਵਿਗਿਆਨ ਕੇਂਦਰ ਮੁਤਾਬਿਕ 3 ਫਰਵਰੀ ਦੀ ਰਾਤ ਤੋਂ ਸੂਬੇ ’ਚ ਫਿਰ ਪੱਛਮੀ ਗੜਬੜੀ ਹੋ ਜਾਵੇਗੀ। ਜਿਸ ਤੋਂ ਬਾਅਦ 4 ਫਰਵਰੀ ਤੋਂ 7 ਫਰਵਰੀ ਤੱਕ ਮੀਂਹ ਅਤੇ ਬਰਫ਼ਬਾਰੀ ਵੇਖਣ ਨੂੰ ਮਿਲ ਸਕਦੀ ਹੈ। (Weather Update)