ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ

Weather In Punjab

ਪੰਜਾਬ ਦੇ ਇਨ੍ਹਾਂ 5 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ ਬਰਨਾਲਾ, ਸੰਗਰੂਰ ਅਤੇ ਮਾਨਸਾ ਨੂੰ ਛੱਡ ਕੇ ਪੂਰੇ ਸੂਬੇ ’ਚ ਮੀਂਹ ਦੀ ਸੰਭਾਵਨਾ | Weather Update

ਅੰਮ੍ਰਿਤਸਰ, (ਸੱਚ ਕਹੂੰ ਨਿਊਜ਼)। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਐਤਵਾਰ ਤੋਂ ਸ਼ੁਰੂ ਹੋਇਆ ਮੀਂਹ ਦਾ ਸਿਲਸਿਲਾ ਸੋਮਵਾਰ ਨੂੰ ਵੀ ਜਾਰੀ ਰਿਹਾ। ਪੰਜਾਬ ਦੇ 5 ਜ਼ਿਲ੍ਹਿਆਂ ’ਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਕੁਝ ਘੰਟਿਆਂ ਤੱਕ ਇੱਥੇ ਮੀਂਹ ਪੈਂਦਾ ਰਹੇਗਾ। ਬਰਨਾਲਾ, ਸੰਗਰੂਰ ਅਤੇ ਮਾਨਸਾ ਨੂੰ ਛੱਡ ਪੂਰੇ ਰਾਜ ’ਚ 25 ਤੋਂ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਹੁਸ਼ਿਆਰਪੁਰ, ਕਪੂਰਥਲਾ, ਗੁਰਦਾਸਪੁਰ, ਅੰਮਿ੍ਰਤਸਰ ਅਤੇ ਪਠਾਨਕੋਟ ’ਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ’ਚ ਰਾਤ ਤੋਂ ਹੀ ਹਲਕੇ ਤੋਂ ਦਰਮਿਆਨਾ ਮੀਂਹ ਰੁਕ-ਰੁਕ ਕੇ ਹੋ ਰਿਹਾ ਹੈ। ਇਸ ਦੇ ਨਾਲ ਹੀ ਮੀਂਹ ਤੋਂ ਬਾਅਦ ਪੰਜਾਬ ਦੇ ਜ਼ਿਲ੍ਹਿਆਂ ’ਚ ਘੱਟੋ-ਘੱਟ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਜੇਕਰ ਦਿਨ ਭਰ ਮੀਂਹ ਪੈਂਦਾ ਰਿਹਾ ਤਾਂ ਵੱਧ ਤੋਂ ਵੱਧ ਤਾਪਮਾਨ 1 ਤੋਂ 2 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ। (Weather Update)

ਸ਼ਹਿਰਾਂ ’ਚ ਤਾਪਮਾਨ 34 ਡਿਗਰੀ ਤੱਕ ਡਿੱਗਿਆ

ਐਤਵਾਰ ਨੂੰ ਪਏ ਮੀਂਹ ਤੋਂ ਬਾਅਦ ਦਿਨ ਦੇ ਵੱਧ ਤੋਂ ਵੱਧ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਹੈ। ਜਿੱਥੇ ਪਹਿਲਾਂ ਦਿਨ ਦਾ ਤਾਪਮਾਨ 36-37 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾ ਰਿਹਾ ਸੀ, ਉਥੇ ਹੁਣ ਸ਼ਹਿਰਾਂ ਦਾ ਤਾਪਮਾਨ 33 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਐਤਵਾਰ ਸ਼ਾਮ ਨੂੰ ਪੰਜਾਬ ਦਾ ਔਸਤ ਤਾਪਮਾਨ ਪਿਛਲੇ ਦਿਨ ਨਾਲੋਂ 4.9 ਡਿਗਰੀ ਘੱਟ ਦਰਜ ਕੀਤਾ ਗਿਆ, ਜਦੋਂ ਕਿ ਇਹ ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਸੀ।

ਇਹ ਵੀ ਪੜ੍ਹੋ : ਅੱਤਵਾਦ ਨੂੰ ਨੱਥ ਪਾਉਣਾ ਜ਼ਰੂਰੀ