ਗੱਡੀਆਂ ਪਾਣੀ ’ਚ ਰੁੜ੍ਹੀਆਂ (Rain In Punjab)
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ‘ਚ ਮੌਨਸੂਨ ਦੀ ਆਮਦ ਤੋਂ ਬਾਅਦ ਲਗਾਤਾਰ ਦੂਜੇ ਦਿਨ ਪੈ ਰਹੇ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਹਾਲਾਂਕਿ ਮੌਨਸੂਨ ਦੇ ਮੀਂਹ ਨੇ ਲੋਕਾਂ ਨੂੰ ਗਰਮੀ (Rain In Punjab) ਤੋਂ ਰਾਹਤ ਜ਼ਰੂਰ ਦਿੱਤੀ ਹੈ। ਮੀਂਹ ਨੇ ਜਨਜੀਵਨ ਠੱਪ ਕਰ ਦਿੱਤਾ ਹੈ। ਸ਼ਹਿਰ ਦੀਆਂ ਸੜਕਾਂ ਨੇ ਦਰਿਆਵਾਂ ਦਾ ਰੂਪ ਧਾਰ ਲਿਆ ਹੈ। ਸ਼ਹਿਰ ਦੀਆਂ ਸੜਕਾਂ ’ਤੇ 2 ਤੋਂ 3 ਫੁੱਟ ਤੱਕ ਪਾਣੀ ਖੜ੍ਹਾ ਹੋਣ ਕਾਰਨ ਵਾਹਨ ਚਾਲਕਾਂ ਨੂੰ ਆਵਾਜਾਈ ’ਚ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਫਾਇਰ ਅਫਸਰ ਨੂੰ 12500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਗ੍ਰਿਫਤਾਰ
ਮੀਂਹ ਕਾਰਨ ਕਈ ਥਾਵਾਂ ‘ਤੇ ਭਾਰੀ ਨੁਕਸਾਨ ਵੀ ਹੋਇਆ ਹੈ। ਲੁਧਿਆਣਾ ਵਿੱਚ ਫੈਕਟਰੀ ਦੀ ਕੰਧ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਟਿਊਬਵੈੱਲ ‘ਤੇ ਬਣਿਆ ਲੋਹੇ ਦਾ ਸ਼ੈੱਡ ਡਿੱਗ ਗਿਆ। ਹੇਠਾਂ ਦੱਬਣ ਕਾਰਨ ਕਰੀਬ 5 ਲੋਕ ਜ਼ਖਮੀ ਹੋ ਗਏ। ਸ਼ੈੱਡ ਹੇਠਾਂ ਖੜ੍ਹੇ ਟਰੈਕਟਰ ਅਤੇ ਬਾਈਕ ਨੁਕਸਾਨੇ ਗਏ ਹਨ। (Rain In Punjab) ਹੁਸ਼ਿਆਰਪੁਰ ‘ਚ ਭਿੰਗੀ-ਚੱਕ ਸਾਧੂ ਨਾਲਾ ਉਫਾਨ ’ਤੇ ਹੈ।

ਪਿੰਡ ਮਹਗਰੋਵਾਲ ਵਿੱਚ ਡਰੇਨ ਪਾਰ ਕਰਦੇ ਸਮੇਂ ਸਰਕਾਰੀ ਅਧਿਆਪਕ ਦੀ ਕਾਰ ਪਾਣੀ ਦੇ ਤੇਜ਼ ’ਚ ਰੂੜ੍ਹ ਗਈ। ਜਲੰਧਰ ‘ਚ ਤੇਜ਼ ਹਨੇਰੀ ਕਾਰਨ ਇਕ ਦਰੱਖਤ ਖੜ੍ਹੇ ਵਾਹਨ ‘ਤੇ ਡਿੱਗ ਗਿਆ। ਜਿਸ ਕਾਰਨ ਗੱਡੀ ਨੁਕਸਾਨੀ ਗਈ ਹੈ। ਮੌਸਮ ਵਿਭਾਗ ਅਨੁਸਾਰ 8 ਜੁਲਾਈ ਤੱਕ ਭਾਰੀ ਬਰਸਾਤ ਦਾ ਇਹੀ ਹਾਲ ਰਹੇਗਾ। ਮੌਸਮ ਵਿਭਾਗ ਨੇ 6 ਜੁਲਾਈ ਤੋਂ 8 ਜੁਲਾਈ ਤੱਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ।













