ਦਿੱਲੀ ਐਨਸੀਆਰ ਵਿੱਚ ਮੀਂਹ ਨੇ ਬਦਲਿਆ ਮੌਸਮ ਦਾ ਅੰਦਾਜ਼
ਨਵੀਂ ਦਿੱਲੀ। ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੀ ਸ਼ੀਤ ਲਹਿਰ ਅਤੇ ਕੜਾਕੇ ਦੀ ਠੰਡ ਦੇ ਵਿੱਚ ਕੱਲ੍ਹ ਦੇਰ ਰਾਤ ਤੋਂ ਦਿੱਲੀ ਐਨਸੀਆਰ ਵਿੱਚ ਹੋ ਰਹੇ ਮੀਂਹ ਨੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੱਲ ਰਾਤ ਤੋਂ ਪੈ ਰਹੀ ਬਾਰਸ਼ ਕਾਰਨ ਦਿੱਲੀ ਅਤੇ ਐਨਸੀਆਰ ਦੇ ਕਈ ਇਲਾਕਿਆਂ ਵਿੱਚ ਲੋਕਾਂ ਨੂੰ ਅੱਜ ਸਵੇਰੇ ਪਾਣੀ ਭਰਨ ਦੀ ਸਥਿਤੀ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਅਨੁਸਾਰ ਅੱਜ ਦਿਨ ਭਰ ਬੱਦਲ ਛਾਏ ਰਹਿਣਗੇ ਅਤੇ ਮੀਂਹ ਪਵੇਗਾ। ਮੌਸਮ ਵਿਭਾਗ ਨੇ ਦਿੱਲੀ ਐਨਸੀਆਰ ਵਿੱਚ 9 ਜਨਵਰੀ ਤੱਕ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਸ਼ਨੀਵਾਰ ਸਵੇਰੇ ਤਾਪਮਾਨ 16 ਡਿਗਰੀ ਸੈਲਸੀਅਸ ਦਰਜ਼ ਕੀਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ














