ਚੰਡੀਗੜ੍ਹ। ਪੰਜਾਬ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਕਈ ਸ਼ਹਿਰਾਂ ਵਿੱਚ ਤਬਾਹੀ ਮਚਾ ਦਿੱਤੀ ਹੈ। ਬਹੁਤੀਆਂ ਥਾਵਾਂ ’ਤੇ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ। ਇਸ ਦਰਮਿਆਨ ਪੰਜਾਬ ਦੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਮੀਂਹ ਦਰਮਿਆਨ ਲੋਕਾਂ ਦੀ ਮੱਦਦ ਕਰਨ ਲਈ ਘਰਾਂ ’ਚੋਂ ਬਾਹਰ ਆਉਣ ਲਈ ਆਖਿਆ ਹੈ। (Rain in Punjab)
ਉਨ੍ਹਾਂ ਕਿਹਾ ਹੈ ਕਿ ਜਿੱਥੇ ਵੀ ਜ਼ਿਆਦਾ ਪਾਣੀ ਭਰਿਆ ਹੈ ਉੱਥੇ ਵਾਟਰ ਪੰਪ ਦੀ ਵਰਤੋਂ ਕੀਤੀ ਜਾਵੇ। ਜਿੱਥੇ ਵੀ ਕਿਸੇ ਨੂੰ ਮੱਦਦ ਦੀ ਜ਼ਰੂਰਤ ਹੈ ਉੱਥੇ ਪਹੁੰਚ ਕੇ ਵੱਧ ਤੋਂ ਵੱਧ ਮੱਦਦ ਕੀਤੀ ਜਾਵੇ। ਇੱਥੇ ਇਹ ਵੀ ਦੱਸਣਯੋਗ ਹੈ ਕਿ ਅਗਲੇ ਦੋ ਦਿਨਾਂ ਤੱਕ ਸੂਬੇ ਭਰ ਵਿੱਚ ਭਾਰੀ ਮੀਂਹ ਦਾ ਖ਼ਤਰਾ ਹੈ, ਜਿਸ ਦੇ ਚਲਦਿਆਂ ਮੀਂਹ ਕਾਰਨ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਵਿਸ਼ੇਸ਼ ਹੁਕਮ ਜਾਰੀ ਕੀਤੇ ਗਏ ਹਨ ਅਤੇ ਹਾਲਾਤ ’ਤੇ ਪੂਰੀ ਤਰ੍ਹਾਂ ਨਜ਼ਰ ਰੱਖਣ ਨੂੰ ਕਿਹਾ ਗਿਆ ਹੈ।
ਪੰਜਾਬ 'ਚ ਪਿਛਲੇ 2 ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਰਕੇ ਨੀਵੇਂ ਇਲਾਕਿਆਂ ਤੇ ਖਾਸ ਤੌਰ 'ਤੇ ਦਰਿਆਵਾਂ ਨਾਲ ਲੱਗਦੇ ਇਲਾਕਿਆਂ 'ਚ ਲੋਕਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਨੇ…
ਮੈਂ ਆਪਣੇ ਸਾਰੇ ਮੰਤਰੀਆਂ-ਵਿਧਾਇਕਾਂ ਤੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨੂੰ ਲੋਕਾਂ ਦੇ ਵਿਚਕਾਰ ਜਾਣ ਦੀ ਹਦਾਇਤ ਜਾਰੀ ਕੀਤੀ ਹੈ…
— Bhagwant Mann (@BhagwantMann) July 9, 2023
ਨਦੀਆਂ ਤੋਂ ਦੂਰ ਰਹਿਣ ਦੇ ਹੁਕਮ ਜਾਰੀ | Rain in Punjab
ਦੱਸ ਦਈਏ ਕਿ ਅੱਜ ਸਵੇਰ ਤੋ ਪਏ ਮੀਂਹ (Rain) ਕਾਰਨ ਪਟਿਆਲਾ ਸਹਿਰ ਜਲ-ਥਲ ਹੋ ਗਿਆ ਉਥੇ ਹੀ ਪਟਿਆਲਾ ਦੇ ਨਾਲ ਲੱਗਦੀ ਵੱਡੀ ਅਤੇ ਛੋਟੀ ਨਦੀ ਵਿਚ ਪਾਣੀ ਦਾ ਪੱਧਰ ਵੱਧ ਗਿਆ। ਪਟਿਆਲਾ ਪ੍ਰਸ਼ਾਸਨ ਨੇ ਵੱਡੀ ਨਦੀ ਨਾਲ ਲਗਦੇ ਘਰਾਂ ਨੂੰ ਖਾਲੀ ਕਰਨ ਲਈ ਕਿਹਾ ਗਿਆ ਹੈ ਅਤੇ ਉਨ੍ਹਾਂ ਦੀ ਰਿਹਾਇਸ਼ ਦੇ ਬਦਲਵੇਂ ਪ੍ਰਬੰਧ ਪ੍ਰੇਮ ਬਾਗ ਪੈਲੇਸ ਵਿੱਚ ਕੀਤੇ ਗਏ ਹਨ।
ਇਧਰ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੀਹ ’ਚ ਵੱਡੀ ਤੇ ਛੋਟੀ ਨਦੀ ਦਾ ਦੌਰਾ ਕੀਤਾ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਚੌਕਸ ਹੈ ਤੇ ਕੋਈ ਡਰ ਵਾਲੀ ਸਥਿਤੀ ਨਹੀਂ ਹੈ, ਜੋ ਵੀ ਲੋੜੀਂਦੇ ਕਦਮ ਉਠਾਏ ਕਦਮ ਜਾ ਰਹੇ ਹਨ ਉਹ ਅਹਿਤਿਆਦ ਵਜੋਂ ਹਨ, ਜਿਹੜੇ ਵੱਡੀ ਨਦੀ ਦੇ ਜ਼ਿਆਦਾ ਨੇੜੇ ਘਰ ਹਨ ਉਨ੍ਹਾਂ ਨੂੰ ਅਹਿਤਿਆਦ ਵਜੋਂ ਸੁਰੱਖਿਅਤ ਸਥਾਨਾਂ ਉਤੇ ਜਾਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਇੰਝ ਸ਼ਾਨ ਨਾਲ ਹੋਈ ਆਖ਼ਰੀ ਵਿਦਾਈ ਕਿ ਮੋਹਤਬਰਾਂ ਦਿਖਾਈ ਹਰੀ ਝੰਡੀ!
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ’ਚ ਪੈਂਦੇ ਨਦੀਆਂ, ਨਾਲਿਆਂ ਅਤੇ ਸਵੇਦਨਸ਼ੀਲ ਖੇਤਰਾਂ ਦਾ ਦੌਰਾ ਕੀਤਾ ਗਿਆ ਤੇ ਲੋਕਾਂ ਨੂੰ ਅਪੀਲ ਕੀਤੀ ਗਈ ਕੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਨਾ ਝੀਲ ਦੇ ਗੇਟ ਖੋਲ੍ਹਣ ਤੋਂ ਬਾਅਦ ਬਹੁਤ ਸਾਰੇ ਇਲਾਕਿਆਂ ਵਿੱਚ ਪਾਣੀ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਪਟਿਆਲਾ ਦੀ ਵੱਡੀ ਨਦੀ ਵੀ ਇਸ ਪਾਣੀ ਦੀ ਮਾਰ ਹੇਠ ਆਉਂਦੀ ਹੈ।