ਦਿੱਲੀ ਵਾਸੀਆਂ ਨੂੰ ਛੇਤੀ ਮਿਲੇਗੀ ਰਾਹਤ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਰਾਜਧਾਨੀ ਦਿੱਲੀ ’ਚ ਸੋਮਵਾਰ ਨੂੰ ਹਲਕਾ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ। ਮੌਸਮ ਵਿਭਾਗ ਨੇ ਕਿਹਾ, ਰਾਜਧਾਨੀ ’ਚ ਅੱਜ ਬੱਦਲ ਛਾਏ ਰਹਿਣਗੇ ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਅੱਜ ਇੱਥੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਇੱਕ ਡਿਗਰੀ ਸੈਲਸੀਅਸ ਘੱਟ 27.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਜਦੋਂਕਿ ਸੇਵੇਰ 8:30 ਵਜੇ ਸਾਪੇਖਿਕ ਨਮੀ 63 ਫੀਸਦੀ ਦਰਜ ਕੀਤੀ ਗਈ।
ਆਈਐਮਡੀ ਦੇ ਅਧਿਕਾਰੀ ਨੇ ਕਿਹਾ ਕਿ ਦਿੱਲੀ ਵਾਸੀਆਂ ਨੂੰ ਅਗਲੇ ਕੁਝ ਦਿਨਾਂ ਤੱਕ ਲੋਅ ਤੋਂ ਰਾਹਤ ਮਿਲੇਗੀ। ਇੱਥੇ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਰਾਜਧਾਨੀ ’ਚ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ