ਰਾਜ ਸਿੰਘ ਡਿੱਬੀਪੁਰਾ ‘ਤੇ ਟਿਕ ਸਕਦੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਉਮੀਦਾਂ

Raj Singh Dibipura, Shiromani Akali Dal

ਰਾਜ ਸਿੰਘ ਡਿੱਬੀਪੁਰਾ ‘ਤੇ ਟਿਕ ਸਕਦੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਉਮੀਦਾਂ

ਜਲਾਲਾਬਾਦ (ਰਜਨੀਸ ਰਵੀ)। ਸੁਖਬੀਰ ਬਾਦਲ ਦਾ ਫਿਰੋਜਪੁਰ ਤੋਂ ਲੋਕ ਸਭਾ ਮੈਂਬਰ ਚੁਣੇ ਜਾਣ ਤੋਂ ਬਾਅਦ ਖਾਲੀ ਹੋਈ ਵਿਧਾਨ ਸਭਾ ਹਲਕਾ ਜਲਾਲਾਬਾਦ ਦੀ ਸੀਟ ਤੇ ਹੋ ਰਹੀ ਜ਼ਿਮਨੀ ਚੋਣ ਵਿੱਚ ਰਾਜ ਸਿੰਘ  ਡਿੱਬੀਪੁਰਾ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਬਣਾਉਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। (Dibipura)

ਰਾਜ ਸਿੰਘ ਡਿੱਬੀਪੁਰਾ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਦੀ ਨਿਯੁਕਤੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਕਤ ਹੋਈ ਸੀ। ਇਸ ਤੋਂ ਪਹਿਲਾਂ ਉਹ ਮਨਪ੍ਰੀਤ ਬਾਦਲ ਵੱਲੋਂ ਬਣਾਈ ਪੰਜਾਬ ਪੀਪਲ ਪਾਰਟੀ ਦੀ ਟਿਕਟ ਤੇ ਜਲਾਲਾਬਾਦ ਵਿਧਾਨ ਸਭਾ ਦੀ ਚੋਣ ਵੀ ਲੜ ਚੁੱਕੇ ਹਨ।

ਬਾਅਦ ‘ਚ ਹੋ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਸਨ, ਰਾਜ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਬਣਾਉਣ ਦੀ ਸੰਭਾਵਨਾ ਇਸ ਲਈ ਵੀ ਜਤਾਈ ਜਾ ਰਹੀ ਹੈ ਕਿ ਉਹਨਾਂ ਬੀਤੇ ਦਿਨੀਂ ਪੰਜਾਬ ਰਾਜ ਨੂੰ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਤੋਂ ਅਸਤੀਫਾ ਦੇ ਦਿੱਤਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here